7 ਹਜ਼ਾਰ ਨਸ਼ੀਲੀ ਗੋਲੀਆਂ ਸਮੇਤ ਵਿਅਕਤੀ ਗ੍ਰਿਫਤਾਰ

10/08/2019 4:17:31 PM

ਚੀਮਾ ਮੰਡੀ (ਬੇਦੀ) : ਜ਼ਿਲਾ ਪੁਲਸ ਮੁਖੀ ਡਾਕਟਰ ਸੰਦੀਪ ਗਰਗ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਚੀਮਾ ਦੀ ਪੁਲਸ ਨੇ ਥਾਣਾ ਮੁਖੀ ਇੰਸਪੈਕਟਰ ਜਰਨੈਲ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 7 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।

ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਰਨੈਲ ਸਿੰਘ ਨੇ ਦੱਸਿਆ ਮੁਖਬਰ ਖਾਸ ਦੀ ਸੂਚਨਾ ਦੇ ਆਧਾਰ 'ਤੇ ਸਬ-ਇੰਸਪੈਕਟਰ ਗੁਰਚਰਨ ਸਿੰਘ ਨੇ ਆਪਣੀ ਪੁਲਸ ਪਾਰਟੀ ਸਮੇਤ ਕੁਲਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਕੋਟੜਾ ਅਮਰੂ ਨੂੰ 7 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਸ ਵੱਲੋਂ ਦੋਸ਼ੀ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


cherry

Content Editor

Related News