ਸੂਬਾ ਸਰਕਾਰ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਤਤਪਰ: ਬਾਜਵਾ

09/14/2020 4:13:40 PM

ਚੀਮਾ ਮੰਡੀ (ਦਲਜੀਤ ਸਿੰਘ ਬੇਦੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਵਿਕਾਸ ਦੀ ਲੜੀ ਤਹਿਤ ਪਿੰਡਾਂ ਤੇ ਸ਼ਹਿਰਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਤੇ ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਹਰਮਨਦੇਵ ਬਾਜਵਾ ਨੇ ਕਸਬੇ ਦੇ ਵਿਕਾਸ ਲਈ ਸਰਕਾਰ ਵਲੋਂ ਜਾਰੀ ਕੀਤੀ ਕਰੀਬ ਪੌਣੇ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਗੁਰਦੁਆਰਾ ਜਨਮ ਅਸਥਾਨ ਸਾਹਿਬ ਦੇ ਕੋਲ ਅੰਮ੍ਰਿਤ ਚੌਕ 'ਚ ਉਦਘਾਟਨ ਕਰਦਿਆਂ ਕੀਤਾ।

ਇਹ ਵੀ ਪੜ੍ਹੋ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਵੱਖਰੇ ਕੌਮੀ ਘਰ ਦੀ ਮੰਗ ਦਾ ਕੀਤਾ ਸਮਰਥਨ

ਇਸ ਮੌਕੇ ਉਦਘਾਟਨ ਕਰਨ ਦੀ ਰਸਮ ਗੁਰਦੁਆਰਾ ਜਨਮ ਅਸਥਾਨ ਸਾਹਿਬ ਦੇ ਸੇਵਾਦਾਰ ਭਾਈ ਜਗਜੀਤ ਸਿੰਘ ਕਾਕਾ ਵੀਰ, ਮੈਡਮ ਦਾਮਨ ਥਿੰਦ ਬਾਜਵਾ, ਹਰਮਨਦੇਵ ਗੱਗੀ ਬਾਜਵਾ ਨੇ ਸਾਂਝੇ ਤੌਰ 'ਤੇ ਰਿਬਨ ਕੱਟ ਕੇ ਕੀਤੀ। ਇਸ ਮੌਕੇ ਆਪਣੇ ਸੰਬੋਧਨ 'ਚ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਉਹ ਅੱਜ 20ਵੀਂ ਸਦੀ ਦੇ ਮਹਾਨ ਅਵਤਾਰ ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਮਹਾਰਾਜ ਦੇ ਜਨਮ ਅਸਥਾਨ ਸਾਹਿਬ ਤੋਂ ਅਸ਼ੀਰਵਾਦ ਲੈ ਕੇ ਉਨ੍ਹਾਂ ਦੇ ਜਨਮ ਨਗਰ ਦੀ ਸੇਵਾ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪੌਣੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਨਾਲ ਕਸਬੇ ਦੇ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜਾਂ ਨਾਲ ਨੁਹਾਰ ਬਦਲ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਗੁਰਦੁਆਰਾ ਜਨਮ ਅਸਥਾਨ ਸਾਹਿਬ ਵਿਖੇ ਵੀ ਮੱਥਾ ਟੇਕਿਆ, ਜਿਨ੍ਹਾਂ ਨੂੰ ਅਸਥਾਨ ਵਲੋਂ ਭਾਈ ਜਗਜੀਤ ਸਿੰਘ ਕਾਕਾ ਵੀਰ ਜੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। 

ਇਹ ਵੀ ਪੜ੍ਹੋ :  3 ਬੱਚਿਆਂ ਦੇ ਪਿਓ ਨੇ ਬੇਸ਼ਰਮੀ ਦੀਆਂ ਹੱਦਾਂ ਕੀਤੀਆਂ ਪਾਰ, 6 ਸਾਲਾਂ ਬੱਚੀ ਨਾਲ ਕੀਤਾ ਜਬਰ-ਜ਼ਿਨਾਹ


Baljeet Kaur

Content Editor

Related News