69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਤਰੰਜ ਦਾ ਸ਼ਾਨਦਾਰ ਆਗਾਜ਼
Friday, Oct 03, 2025 - 01:21 PM (IST)

ਸੰਗਰੂਰ : 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਤਰੰਜ ਅੰਡਰ -17 ਲੜਕੇ/ਲੜਕੀਆਂ 2025-26 ਦਾ ਸ਼ਾਨਦਾਰ ਆਗਾਜ਼ ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ ਮਹਿਲਾਂ ਚੌਂਕ ਸੰਗਰੂਰ ਵਿਖੇ ਹੋਇਆ। ਇਹ ਸਟੇਟ ਪੱਧਰੀ ਟੂਰਨਾਮੈਂਟ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ) ਤਰਵਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਮਨਜੀਤ ਕੌਰ ਦੀ ਯੋਗ ਅਗਵਾਈ ਵਿਚ ਹੋ ਰਹੀ ਹੈ। ਇਸ ਸੰਬੰਧੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਨਰੇਸ਼ ਸੈਣੀ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸੰਗਰੂਰ ਨੇ ਦੱਸਿਆ ਕਿ ਸਾਰੇ ਪੰਜਾਬ ਵਿਚੋਂ 23 ਜ਼ਿਲ੍ਹਿਆਂ ਦੇ ਅੰਡਰ-17 ਸਾਲ ਦੇ ਲੜਕੇ ਅਤੇ ਲੜਕੀਆਂ ਦੇ ਸ਼ਤਰੰਜ ਦੇ ਖਿਡਾਰੀ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣਗੇ।
ਇਸ ਟੂਰਨਾਮੈਂਟ ਦੇ ਕਨਵੀਨਰ ਮਨਦੀਪ ਸਿੰਘ ਡੀ. ਪੀ. ਈ. ਨੇ ਦੱਸਿਆ ਕਿ ਅੱਜ ਜੋ ਮੁਕਾਬਲੇ ਕਰਵਾਏ ਜਾਣੇ ਹਨ ਉਨ੍ਹਾਂ ਵਿਚ 21 ਜ਼ਿਲ੍ਹਿਆਂ ਦੀਆਂ 105 ਲੜਕੀਆਂ ਭਾਗ ਲੈ ਰਹੀਆਂ ਹਨ। ਅੱਜ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਸਕੂਲ ਪ੍ਰਿੰਸੀਪਲ ਮੋਨਿਕਾ ਸ਼ਰਮਾ ਨੇ ਅੱਜ ਦੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਖੇਡ ਭਾਵਨਾ ਅਤੇ ਇਮਾਨਦਾਰੀ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਟੇਟ ਕਮੇਟੀ ਮੈਂਬਰ ਸਿਮਰਦੀਪ ਸਿੰਘ ਬਰਨਾਲਾ ਅਤੇ ਬਤੌਰ ਅਬਜ਼ਰਬਰ ਮਲਕੀਤ ਸਿੰਘ ਬਰਨਾਲਾ ਹਾਜ਼ਰ ਸਨ। ਇਨ੍ਹਾਂ ਮੁਕਾਬਲਿਆਂ ਨੂੰ ਕਰਵਾਉਣ ਲਈ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਮੈਂਬਰ ਮਨਜੋਤ ਕੌਰ ਅਤੇ ਮੈਂਬਰ ਸਹਿਬਾਨ ਵੀ ਪ੍ਰਬੰਧਾਂ ਸੰਬੰਧੀ ਵੱਖ-ਵੱਖ ਡਿਊਟੀਆਂ ਨਿਭਾਅ ਰਹੇ ਹਨ, ਇਨ੍ਹਾਂ ਤੋਂ ਇਲਾਵਾ ਹੈੱਡਮਾਸਟਰ ਸੁਖਦੀਪ ਸਿੰਘ, ਹੈੱਡਮਾਸਟਰ ਗੁਰਿੰਦਰ ਸਿੰਘ, ਹੈੱਡਮਾਸਟਰ ਪਰਵੀਨ ਜਿੰਦਲ ,ਹੈੱਡਮਿਸਟ੍ਰੈਸ਼ ਰਿੰਕਲ ਸਿੰਗਲ਼ਾ ਤੋਂ ਇਲਾਵਾ ਸਰੀਰਕ ਸਿੱਖਿਆ ਦੇ ਅਧਿਆਪਕ ਅਤੇ ਸ਼ਤਰੰਜ ਦੇ ਮਾਹਿਰ ਅਧਿਆਪਕ ਸਹਿਬਾਨ ਵੱਖ-ਵੱਖ ਡਿਊਟੀ ਨਿਭਾਅ ਰਹੇ ਹਨ ਜਿਨ੍ਹਾਂ ਵਿਚ ਰਾਕੇਸ਼ ਗੁਪਤਾ, ਰਾਜਪ੍ਰੀਤ ਗੋਇਲ, ਹਰਿੰਦਰ ਸ਼ਰਮਾ, ਸੁਖਚੈਨ ਸਿੰਘ, ਦੀਪਕ ਕੁਮਾਰ, ਮੁਨੀਸ਼ ਦੂਆ ਆਦਿ ਹਾਜ਼ਰ ਹਨ ।