ਮੁੱਖ ਚੋਣ ਅਫ਼ਸਰ ਵੱਲੋਂ ਧਾਰਮਿਕ ਸਥਾਨਾਂ ਤੋਂ ਸਿਆਸੀ ਫ਼ਲੈਕਸ ਉਤਾਰਨ ਦੇ ਨਿਰਦੇਸ਼

Saturday, Oct 17, 2026 - 05:56 PM (IST)

ਮੁੱਖ ਚੋਣ ਅਫ਼ਸਰ ਵੱਲੋਂ ਧਾਰਮਿਕ ਸਥਾਨਾਂ ਤੋਂ ਸਿਆਸੀ ਫ਼ਲੈਕਸ ਉਤਾਰਨ ਦੇ ਨਿਰਦੇਸ਼

ਪਟਿਆਲਾ/ਸਨੌਰ (ਮਨਦੀਪ ਜੋਸਨ) : ਮੁੱਖ ਚੋਣ ਅਫ਼ਸਰ ਨੇ ਅੱਜ ਸਮੂਹ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਧਾਰਮਿਕ ਸਥਾਨਾਂ ’ਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਲਗਾਏ ਫ਼ਲੈਕਸਾਂ ਨੂੰ ਸਖ਼ਤੀ ਨਾਲ ਹਟਾਇਆ ਜਾਵੇ। ਮੁੱਖ ਚੋਣ ਅਫ਼ਸਰ ਨੇ ਇਹ ਨਿਰਦੇਸ਼ ਜਨ ਜਨਵਾਦੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ‘ਜਾਗਦੇ ਰਹੋ’ ਵੱਲੋਂ ਲਿਖੇ ਪੱਤਰ ਤੋਂ ਬਾਅਦ ਜਾਰੀ ਕੀਤੇ ਹਨ।

ਇਸ ਸਬੰਧੀ ਅਮਰਜੀਤ ਸਿੰਘ ਜਾਗਦੇ ਰਹੋ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਧਾਰਮਿਕ ਸਥਾਨਾਂ, ਬਿਜਲੀ ਦੇ ਖੰਭਿਆਂ ਅਤੇ ਸਰਕਾਰੀ ਥਾਵਾਂ ’ਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਲਗਾਏ ਗਏ ਫ਼ਲੈਕਸਾਂ, ਪੋਸਟਰਾਂ ਅਤੇ ਝੰਡਿਆਂ ਦਾ ਮਾਮਲਾ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਦੇ ਧਿਆਨ ’ਚ ਲਿਆਂਦਾ ਸੀ। ਇਸ ਤੋਂ ਬਾਅਦ ਅੱਜ ਮੁੱਖ ਚੋਣ ਅਫ਼ਸਰ ਨੇ ਇਨ੍ਹਾਂ ਫ਼ਲੈਕਸਾਂ ਨੂੰ ਤੁਰੰਤ ਹਟਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।


author

Gurminder Singh

Content Editor

Related News