ਮੁੱਖ ਮੰਤਰੀ ਮਾਨ ਦੇ ਵਿਧਾਨ ਸਭਾ ਹਲਕਿਆਂ ''ਚ ਪ੍ਰਾਈਵੇਟ ਸਕੂਲਾਂ ਵਾਲੇ ਕਰਦੇ ਨੇ ਮਨਮਰਜ਼ੀਆਂ

04/04/2022 10:21:52 PM

ਸ਼ੇਰਪੁਰ/ਮਹਿਲ ਕਲਾਂ (ਵਿਜੈ ਕੁਮਾਰ ਸਿੰਗਲਾ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲ ਹੀ 'ਚ ਪ੍ਰਾਈਵੇਟ ਸਕੂਲਾਂ ਨੂੰ ਆਦੇਸ਼ ਜਾਰੀ ਕੀਤੇ ਗਏ ਸਨ ਕਿ ਇਸ ਵਾਰ ਸੈਸ਼ਨ 'ਚ ਸਕੂਲਾਂ ਦੀਆਂ ਫੀਸਾਂ ਨਾ ਵਧਾਈਆਂ ਜਾਣ, ਮਾਪਿਆਂ ਨੂੰ ਸਕੂਲਾਂ 'ਚੋਂ ਵਰਦੀਆਂ, ਕਿਤਾਬਾਂ-ਕਾਪੀਆਂ ਲੈਣ ਲਈ ਮਜਬੂਰ ਨਾ ਕੀਤਾ ਜਾਵੇ ਸਗੋਂ ਹਰ ਬਾਹਰਲੇ ਬੁੱਕ ਸੇਲਰ 'ਤੇ ਪ੍ਰਾਈਵੇਟ ਸਕੂਲਾਂ ਦੀਆਂ ਕਿਤਾਬਾਂ ਦੀਆਂ ਲਿਸਟਾਂ ਅਤੇ ਕਿਤਾਬਾਂ ਮੁਹੱਈਆ ਕਰਵਾਈਆਂ ਜਾਣ। ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਪਰ ਅਫਸੋਸ ਦੀ ਗੱਲ ਹੈ ਕਿ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਤੇ ਨਾਲ ਲੱਗਦੇ ਹਲਕਾ ਮਹਿਲ ਕਲਾਂ ਦੇ ਅੰਦਰ ਹੀ ਪ੍ਰਾਈਵੇਟ ਸਕੂਲਾਂ ਵੱਲੋਂ ਅੱਜ ਵੀ ਆਪਣੀਆਂ ਮਨਮਰਜ਼ੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਉਦਾਹਰਣ ਬੁੱਕ ਸੇਲਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਲਗਾਏ ਵੱਡੇ-ਵੱਡੇ ਬੋਰਡਾਂ ਤੋਂ ਸਪੱਸ਼ਟ ਹੋ ਜਾਂਦੀ ਹੈ। ਦੋਵਾਂ ਵਿਧਾਨ ਸਭਾ ਹਲਕਿਆਂ ਦੇ ਸੈਂਟਰ 'ਚ ਪੈਂਦੇ ਕਸਬਾ ਸ਼ੇਰਪੁਰ ਵਿਖੇ ਗਗਨ ਬੁੱਕ ਡਿਪੂ ਦੀ ਦੁਕਾਨਦਾਰ ਵੱਲੋਂ ਆਪਣੀ ਦੁਕਾਨ ਦੇ ਬਾਹਰ ਇਕ ਬੋਰਡ ਲਿਖ ਕੇ ਲਗਾਇਆ ਗਿਆ ਹੈ, ਜਿਸ ਵਿਚ ਉਸ ਨੇ ਸਾਫ ਲਿਖਿਆ ਹੈ ਕਿ ਸਿਰਫ਼ ਉਸ ਸਕੂਲ ਦੀਆਂ ਹੀ ਕਿਤਾਬਾਂ ਮਿਲਣਗੀਆਂ, ਜੋ ਸਕੂਲ ਕਿਸੇ ਤਰ੍ਹਾਂ ਦਾ ਕਮਿਸ਼ਨ ਨਹੀਂ ਲੈਣਗੇ।

ਇਹ ਵੀ ਪੜ੍ਹੋ : ‘ਆਪ’ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਦੁਕਾਨ ਦੇ ਮਾਲਕ ਗਗਨਦੀਪ ਸ਼ੇਰਪੁਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਦੇ ਮਾਲਕਾਂ ਵੱਲੋਂ ਕਥਿਤ ਤੌਰ 'ਤੇ ਕਿਤਾਬਾਂ ਦੇ ਪਿੱਛੇ ਕਮਿਸ਼ਨ ਲਿਆ ਜਾਂਦਾ ਹੈ। ਉਹ ਪਿਛਲੇ 3 ਸਾਲਾਂ ਤੋਂ ਇਸ ਤਰ੍ਹਾਂ ਹੀ ਆਏ ਸਾਲ ਕਰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਵਾਲੇ ਨਾ ਤਾਂ ਕਿਤਾਬਾਂ ਦੀ ਲਿਸਟ ਦਿੰਦੇ ਹਨ ਤੇ ਨਾ ਹੀ ਕੋਈ ਕਿਤਾਬਾਂ ਸਬੰਧੀ ਜਾਣਕਾਰੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖ਼ਤ ਹਦਾਇਤਾਂ ਦੇਣ ਦੇ ਬਾਵਜੂਦ ਇਸ ਇਲਾਕੇ ਦੇ ਡੇਢ ਦਰਜਨ ਤੋਂ ਵੱਧ ਨਾਮੀ ਤੇ ਵੱਡੇ-ਛੋਟੇ ਸਕੂਲਾਂ ਵੱਲੋਂ ਵੀ ਮੁੱਖ ਮੰਤਰੀ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਕਿਉਂਕਿ ਇਨ੍ਹਾਂ ਸਕੂਲ ਪ੍ਰਬੰਧਕਾਂ ਵੱਲੋਂ ਅੱਜ ਵੀ ਮਾਪਿਆਂ ਨੂੰ ਸਕੂਲ ਅੰਦਰੋਂ ਹੀ ਕਿਤਾਬਾਂ-ਕਾਪੀਆਂ, ਸਟੇਸ਼ਨਰੀ, ਵਰਦੀਆਂ ਆਦਿ ਸਾਰਾ ਸਾਮਾਨ ਮੁਹੱਈਆ ਕਰਵਾਇਆ ਜਾਂਦਾ ਹੈ। ਇਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਸਿੱਖਿਆ ਮੰਤਰੀ ਦਾ ਹਲਕਾ ਨਾਲ ਹੋਣ ਦਾ ਵੀ ਕੋਈ ਡਰ ਨਹੀਂ ਲੱਗਦਾ।

ਇਹ ਵੀ ਪੜ੍ਹੋ : DJ ’ਤੇ ਵੱਜਦੇ ਲੱਚਰ ਤੇ ਹਥਿਆਰਾਂ ਵਾਲੇ ਗੀਤਾਂ ਨੂੰ ਲੈ ਕੇ ADGP ਵੱਲੋਂ ਨਵੇਂ ਹੁਕਮ (ਵੀਡੀਓ)

ਉਨ੍ਹਾਂ ਦੱਸਿਆ ਕਿ ਆਏ ਦਿਨ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪੇ ਉਨ੍ਹਾਂ ਕੋਲ ਸਕੂਲ ਦੀਆਂ ਕਿਤਾਬਾਂ-ਕਾਪੀਆਂ, ਸਟੇਸ਼ਨਰੀ ਤੇ ਵਰਦੀਆਂ ਲੈਣ ਲਈ ਆਉਂਦੇ ਹਨ ਪਰ ਸਕੂਲ ਪ੍ਰਬੰਧਕਾਂ ਵੱਲੋਂ ਕਿਸੇ ਵੀ ਦੁਕਾਨਦਾਰ ਨੂੰ ਆਪਣੀਆਂ ਕਿਤਾਬਾਂ ਅਤੇ ਵਰਦੀਆਂ ਤੋਂ ਇਲਾਵਾ ਹੋਰ ਸਾਮਾਨ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸਗੋਂ ਆਪਣੀਆਂ ਹੀ ਦੁਕਾਨਦਾਰੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਮਾਪਿਆਂ ਦੀ ਅੰਨ੍ਹੇਵਾਹ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਇਨ੍ਹਾਂ ਪ੍ਰਾਈਵੇਟ ਸਕੂਲਾਂ ਦੀਆਂ ਮਨਮਰਜ਼ੀਆਂ ਦੇ ਖ਼ਿਲਾਫ਼ ਮੁੱਖ ਮੰਤਰੀ ਨੂੰ ਲਿਖਤੀ ਸ਼ਿਕਾਇਤ ਕਰਨਗੇ ਅਤੇ ਇਸ ਦੀ ਕਾਪੀ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਵੀ ਭੇਜੀ ਜਾਵੇਗੀ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ SSP ਨਿੰਬਾਲੇ ਦੇ ਤਬਾਦਲੇ ’ਤੇ ਭਖ਼ੀ ਸਿਆਸਤ, ਕਾਂਗਰਸੀ ਵਿਧਾਇਕਾਂ ਨੇ ਚੁੱਕੇ ਸਵਾਲ

ਕੀ ਕਹਿੰਦੇ ਹਨ ਮੁੱਖ ਮੰਤਰੀ : ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਇਹ ਮਾਮਲਾ ਸਹੀ ਹੈ ਤਾਂ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਹੀ ਲੋਕਾਂ ਨੂੰ ਖੁਸ਼ਹਾਲ ਪੰਜਾਬ ਦੇਣਾ ਅਤੇ ਮਾਪਿਆਂ ਦੀ ਲੁੱਟ-ਖਸੁੱਟ ਨੂੰ ਰੋਕਣਾ ਹੈ।


Manoj

Content Editor

Related News