ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਅਸਫ਼ਲ ਮੁੱਖ ਮੰਤਰੀ : ਬੀਬੀ ਸਰਬਜੀਤ ਕੌਰ ਮਾਣੂੰਕੇ

Sunday, Aug 02, 2020 - 07:03 PM (IST)

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਅਸਫ਼ਲ ਮੁੱਖ ਮੰਤਰੀ : ਬੀਬੀ ਸਰਬਜੀਤ ਕੌਰ ਮਾਣੂੰਕੇ

ਜਗਰਾਓਂ(ਹੇਮ ਰਾਜ ਬੱਬਰ) — ਜ਼ਹਿਰੀਲੀ ਸ਼ਰਾਬ ਪੀਣ ਵਾਲਿਆਂ ਦੀ ਮੌਤ ਸਮੁੱਚੇ ਸਮਾਜ ਲਈ ਸਬਕ ਹੈ ਅਤੇ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਅਸਫ਼ਲ ਮੁੱਖ ਮੰਤਰੀ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਰੋਧੀ ਧਿਰ ਦੀ ਆਗੂ ਅਤੇ ਜਗਰਾਓਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੈਂਕੜੇ ਵਰਕਰ ਵੀ ਮੌਜੂਦ ਸਨ।

ਇਸ ਮੌਕੇ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਜੋ ਲੋਕ ਜ਼ਹਿਰੀਲੀ ਸ਼ਰਾਬ ਬਣਾਉਂਦੇ ਅਤੇ ਵੇਚਦੇ ਹਨ। ਉਹ ਲੋਕ ਆਪਣੇ ਇਹ ਸਾਰੇ ਕੰਮ ਸਰਕਾਰੀ ਤੰਤਰ ਨਾਲ ਜੁੜ ਕੇ ਹੀ ਕਰਦੇ ਹਨ। ਮੁੱਖ ਮੰਤਰੀ ਸਿਰਫ਼ 2 ਜਾਂ 3 ਅਧਿਕਾਰੀਆਂ ਖਿਲਾਫ ਹੀ ਕਾਰਵਾਈ ਕਰਕੇ ਮਾਮਲੇ ਨੂੰ ਖਤਮ ਕਰਨਾ ਚਾਹੁੰਦੇ ਹਨ। ਉਹ ਅਜੇ ਵੀ ਐਸਆਈਟੀ ਬਣਾ ਕੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਰ ਰਹੇ ਹਨ ਜਦੋਂ ਕਿ ਹੁਣ ਸਖਤ ਕਾਰਵਾਈ ਕਰਨ ਦਾ ਸਮਾਂ ਆ ਗਿਆ ਹੈ। ਤਾਂ ਜੋ ਕੋਈ ਹੋਰ ਜ਼ਹਿਰੀਲੀ ਸ਼ਰਾਬ ਦਾ ਕੰਮ ਕਰਨ ਤੋਂ ਪਹਿਲਾਂ ਸੌ ਵਾਰ ਸੋਚੇ।
 


author

Harinder Kaur

Content Editor

Related News