ਛੱਤ ''ਤੇ ਖੇਡ ਰਿਹਾ ਬੱਚਾ ਆਇਆ ਹਾਈ ਵੋਲਟੇਜ ਤਾਰਾਂ ਦੀ ਲਪੇਟ ''ਚ, ਕੱਟਣਾ ਪਿਆ ਹੱਥ
Wednesday, Oct 21, 2020 - 01:37 PM (IST)
ਪਿੰਜੌਰ (ਰਾਵਤ) : ਪਿੰਜੌਰ-ਬੱਦੀ ਰਾਸ਼ਟਰੀ ਰਾਜ ਮਾਰਗ ਦੇ ਕੰਢੇ ਸਥਿਤ ਪਿੰਡ ਲੋਹਗੜ੍ਹ 'ਚ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ 6 ਸਾਲਾ ਬੱਚਾ ਝੁਲਸ ਗਿਆ। ਬੱਚੇ ਦੀ ਹਾਲਤ ਵਿਗੜਦੀ ਦੇਖ ਡਾਕਟਰਾਂ ਨੂੰ ਉਸ ਦਾ ਹੱਥ ਕੱਟਣਾ ਪਿਆ। ਲੋਹਗੜ੍ਹ ਨਿਵਾਸੀ ਉਰਵੇਸ਼ ਗੋਇਲ ਨੇ ਦੱਸਿਆ ਕਿ 15 ਅਕਤੂਬਰ ਸ਼ਾਮ ਕਰੀਬ 6 ਵਜੇ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲਾ ਪ੍ਰਭਜੋਤ ਆਪਣੀ ਛੱਤ 'ਤੇ ਖੇਡਣ ਗਿਆ। ਇਸ ਦੌਰਾਨ ਬੱਚੇ ਦੇ ਵਾਲ ਉਸ ਦੇ ਘਰ ਦੇ ਨੇੜੇ ਤੋਂ ਗੁਜਰਦੀ ਹੋਈ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਵਿਚ ਆ ਗਏ। ਤਾਰਾਂ ਦੇ ਸੰਪਰਕ ਵਿਚ ਆਉਣ ਨਾਲ ਉਸ ਦਾ ਹੱਥ ਬੁਰੀ ਤਰ੍ਹਾਂ ਝੁਲਸ ਗਿਆ।
ਇਹ ਵੀ ਪੜ੍ਹੋ : ਆਨਲਾਈਨ ਪੜ੍ਹਾਈ ਤੋਂ ਪ੍ਰੇਸ਼ਾਨ ਵਿਦਿਆਰਥਣ ਨੇ ਲਿਆ ਘਰ ''ਚ ਫਾਹਾ
ਉਸ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਇਆ ਗਿਆ ਪਰ ਬੱਚੇ ਦੀ ਹਾਲਤ ਵਿਗੜਦੀ ਦੇਖ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇੱਥੇ ਇਲਾਜ ਦੌਰਾਨ ਉਸ ਦਾ ਇਕ ਹੱਥ ਕੱਟਣਾ ਪਿਆ। ਫਿਲਹਾਲ ਅਜੇ ਤੱਕ ਪੁਲਸ ਵਲੋਂ ਕਿਸੇ ਖ਼ਿਲਾਫ਼ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਜਦੋਂ ਇਸ ਸਬੰਧੀ ਪਿੰਜੌਰ ਥਾਣਾ ਇੰਚਾਰਜ ਨਵੀਨ ਸ਼ਰਮਾ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਅਜੇ ਤੱਕ ਕਿਸੇ ਦੀ ਕੋਈ ਸ਼ਿਕਾਇਤ ਨਹੀ ਆਈ ਹੈ। ਜੇਕਰ ਸ਼ਿਕਾਇਤ ਆਵੇਗੀ ਤਾਂ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਸਬੰਧੀ ਪ੍ਰਤਾਪ ਬਾਜਵਾ ਨੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ