ਸੀ.ਆਈ.ਏ. ਸਟਾਫ਼ ਹੱਥ ਲੱਗੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਣੇ ਇਕ ਤਸਕਰ ਕਾਬੂ

01/06/2021 10:56:56 AM

ਫਿਰੋਜਪੁਰ/ਗੁਰੂਹਰਸਹਾਏ (ਕੁਮਾਰ,ਆਵਲਾ): ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਏ.ਐੱਸ.ਆਈ. ਰਜਿੰਦਰ ਪਾਲ ਦੀ ਅਗਵਾਈ ਹੇਠ ਇਕ ਕਥਿਤ ਤਸਕਰ ਨੂੰ 250 ਗ੍ਰਾਮ ਹੈਰੋਇਨ ਸਮੇਤ ਗਿ੍ਰਫ਼ਤਾਰ ਕੀਤਾ ਹੈ। ਫੜ੍ਹੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ’ਚ ਕਰੀਬ ਸਵਾ ਕਰੋੜ ਰੁਪਏ ਦੱਸੀ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਦੇ ਇੰਚਾਰਜ ਪਰਮਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਰਜਿੰਦਰਪਾਲ ਦੀ ਅਗਵਾਈ ਹੇਠ ਪੁਲਸ ਪਾਰਟੀ ਪਿੰਡ ਮਾਦੀ ਕੇ ਦੇ ਏਰੀਆ ’ਚ ਜਦ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਸੀ.ਆਈ.ਏ ਪੁਲਸ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਕਥਿਤ ਤਸਕਰ ਦਲਬੀਰ ਸਿੰਘ ਉਰਫ ਦੋਲੂ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਤੇ ਇਸ ਵਕਤ ਹੈਰੋਇਨ ਵੇਚਣ ਲਈ ਪਿੰਡ ਗਜਨੀਵਾਲਾ ਵਲੋਂ ਫਿਰੋਜਪੁਰ ਫਾਜ਼ਿਲਕਾ ਰੋਡ ’ਤੇ ਆ ਰਿਹਾ ਹੈ। 

ਇਹ ਵੀ ਪੜ੍ਹੋ: ਸੰਗਰੂਰ ’ਚ ਵੱਡੀ ਘਟਨਾ, ਭੇਤਭਰੇ ਹਲਾਤਾਂ ’ਚ 2 ਬੱਚਿਆਂ ਸਣੇ ਮਾਂ ਦੀ ਮਿਲੀ ਲਾਸ਼

ਉਨ੍ਹਾਂ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ ’ਤੇ ਜਦ ਏ.ਐੱਸ.ਆਈ. ਰਜਿੰਦਰ ਪਾਲ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਨਾਕਾਬੰਦੀ ਕਰਦੇ ਹੋਏ ਨਾਮਜਦ ਵਿਅਕਤੀ ਨੂੰ ਕਾਬੂ ਕੀਤਾ ਤਾਂ ਉਸਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 250 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਵਿਅਕਤੀ ਖ਼ਿਲਾਫ਼ ਥਾਣਾ ਲੱਖੋਕੇ ਬਹਿਰਾਮ ’ਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ 
ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਨਹੀਂ ਰਹੇ ਪੰਥ ਦੇ ਉੱਘੇ ਵਿਦਵਾਨ ਅਤੇ ਅੰਤਰਰਾਸ਼ਟਰੀ ਢਾਡੀ ਗਿਆਨੀ ਪਿ੍ਰਤਪਾਲ ਸਿੰਘ ਬੈਂਸ 

Shyna

This news is Content Editor Shyna