ਫਿਰੋਜ਼ਪੁਰ ਸੀ.ਆਈ.ਏ. ਅਤੇ ਨਾਰਕੋਟਿਕਸ ਸੈੱਲ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ 3 ਨੂੰ ਕੀਤਾ ਗ੍ਰਿਫ਼ਤਾਰ

06/22/2021 10:55:12 AM

ਫਿਰੋਜ਼ਪੁਰ (ਕੁਮਾਰ,ਸੁਨੀਲ ਵਿੱਕੀ): ਸੀ.ਆਈ.ਏ. ਸਟਾਫ ਅਤੇ ਨਾਰਕੋਟਿਕਸ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਫਿਰੋਜ਼ਪੁਰ ਸੀ.ਆਈ.ਏ. ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਨੇ ਪਿੰਡ ਗਜਨੀਵਾਲਾ ਦੇ ਏਰੀਆ ਵਿਚ ਜੋਗਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਉਰਫ ਗੁਰਚਰਨ ਸਿੰਘ ਨੂੰ 1000 ਨਸ਼ੀਲੀਆਂ ਗੋਲੀਆਂ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਖ਼ਬਰ ਖਾਸ ਨੇ ਉਨ੍ਹਾਂ ਨੂੰ ਗੁਪਤ ਸੂਚਨਾ ਦਿੱਤੀ ਸੀ ਕਿ ਦੋਵੇਂ ਵਿਅਕਤੀ ਖੇਤਾਂ ਵਿਚ ਝੋਨਾ ਲਗਾਉਣ ਵਾਲੀ ਲੇਬਰ ਨੂੰ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੇਚਦੇ ਹਨ ਤੇ ਇਸ ਸਮੇਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡੀ ਤੋਂ ਗਜਨੀਵਾਲਾ ਸਾਈਡ ਗ੍ਰਾਹਕਾਂ ਦਾ ਇੰਤਜਾਰ ਕਰ ਰਹੇ ਹਨ ਤਾਂ ਪੁਲਸ ਪਾਰਟੀ ਨੇ ਰੇਡ ਕਰਦੇ ਹੋਏ ਨਾਮਜ਼ਦ ਦੋਵੇ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। 

ਦੂਜੇ ਪਾਸੇ ਨਾਰਕੋਟਿਕਸ ਕੰਟਰੋਲ ਸੈੱਲ ਦੇ ਸਬ-ਇੰਸਪੈਕਟਰ ਜਜਪਾਲ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਦੇ ਏਰੀਆ ਵਿਚ ਜਦ ਉਹ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸੀ ਤਾਂ ਇਕ ਵਿਅਕਤੀ ਪੁਲਸ ਨੂੰ ਦੇਖ ਕੇ ਪਿੱਛੇ ਵੱਲ ਭੱਜਣ ਲੱਗਾ, ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਕਰਨ ’ਤੇ ਫੜ੍ਹੇ ਗਏ ਵਿਅਕਤੀ ਨੇ ਆਪਣਾ ਨਾਮ ਜੋਗਿੰਦਰ ਉਰਫ ਲਾਲੂ ਦੱਸਿਆ। ਫੜ੍ਹੇ ਗਏ ਵਿਅਕਤੀਆਂ ਦੇ ਖ਼ਿਲਾਫ਼ ਪੁਲਸ ਨੇ ਥਾਣਾ ਸਿਟੀ ਤੇ ਲੱਖੋ ਕੇ ਬਹਿਰਾਮ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 


Shyna

Content Editor

Related News