ਫਿਰੋਜ਼ਪੁਰ ਵਿਖੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਬੈਠੇ ਲੁਟੇਰਾ ਗਿਰੋਹ ਦੇ 5 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ

Tuesday, Apr 19, 2022 - 04:55 PM (IST)

ਫਿਰੋਜ਼ਪੁਰ ਵਿਖੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਬੈਠੇ ਲੁਟੇਰਾ ਗਿਰੋਹ ਦੇ 5 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ

ਫ਼ਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਵਿਖੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਬੈਠੇ ਲੁਟੇਰਾ ਗਿਰੋਹ ਦੇ 5 ਮੈਂਬਰਾਂ ਹਥਿਆਰਾਂ ਸਣੇ ਗ੍ਰਿਫ਼ਤਾਰ ਕਰਨ ’ਚ ਸੀ. ਆਈ. ਏ. ਫਿਰੋਜ਼ਪੁਰ ਸਟਾਫ ਨੇ ਸਫ਼ਲਤਾ ਹਾਸਲ ਕੀਤੀ ਹੈ। ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਚਲਾਈ ਮੁਹਿੰਮ ਤਹਿਤ ਐੱਸ. ਪੀ. ਇਨਵੈਸਟੀਗੇਸ਼ਨ ਮਨਵਿੰਦਰ ਸਿੰਘ, ਡੀ. ਐੱਸ. ਪੀ. ਇਨਵੈਸਟੀਗੇਸ਼ਨ ਜਗਦੀਸ਼ ਕੁਮਾਰ ਅਤੇ ਸੀ. ਆਈ. ਏ. ਇੰਚਾਰਜ ਇੰਸਪੈਕਟਰ ਜਗਦੀਸ਼ ਕੁਮਾਰ ਦੀ ਅਗਵਾਈ ’ਚ ਸਬ-ਇੰਸਪੈਕਟਰ ਜਜਪਾਲ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਲੁਟੇਰਾ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਦਿਆਂ ਉਨ੍ਹਾਂ ਕੋਲੋਂ 4 ਪਿਸਤੌਲ, 10 ਜ਼ਿੰਦਾ ਕਾਰਤੂਸ ਅਤੇ ਇਕ ਹੁੰਡਈ ਵਰਨਾ ਕਾਰ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਸਾਥੀ MP-5 ਗੰਨ ਤੇ 44 ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਚਰਨਜੀਤ ਸਿੰਘ ਸੋਹਲ ਅਤੇ ਐੱਸ. ਪੀ. ਮਨਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਬ-ਇੰਸਪੈਕਟਰ ਜਸਪਾਲ ਸਿੰਘ ਗੁਰੂਹਰਸਹਾਏ ਦੇ ਇਲਾਕੇ ’ਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸੰਦੀਪ ਉਰਫ ਬਿੱਲਾ ਪੁੱਤਰ ਜਗੀਰ ਸਿੰਘ, ਸਾਗਰ ਪੁੱਤਰ ਸੰਜੇ ਕਸ਼ਯਪ, ਵਿਸ਼ਾਲ ਪੁੱਤਰ ਕਾਲਾ ਅਤੇ ਸ਼ਿੰਦਾ ਪੁੱਤਰ ਕਸ਼ਮੀਰ ਉਰਫ ਪੱਪੂ ਵਾਸੀ ਪਿੰਡ ਖਲਚੀਆਂ ਜਦੀਦ ਅਤੇ ਗੁਰਦੀਪ ਸਿੰਘ ਉਰਫ ਕਾਲੀ ਸ਼ੂਟਰ ਪੁੱਤਰ ਕ੍ਰਿਪਾਲ ਸਿੰਘ ਵਾਸੀ ਪਿੰਡ ਜਾਮਾ ਰੱਖਿਆ ਉਤਾੜ ਅਪਰਾਧੀ ਹੈ ਅਤੇ ਇਹ ਸਾਰੇ ਹਥਿਆਰਾਂ ਨਾਲ ਲੈਸ ਹੋ ਕੇ ਕਾਲੇ ਰੰਗ ਦੀ ਵਰਨਾ ਕਾਰ ’ਤੇ ਗੁਰੂਹਰਸਹਾਏ ਦੇ ਕਬਰਿਸਤਾਨ ’ਚ ਬਾਬੇ ਦੀ ਮਜ਼ਾਰ ਨੇੜੇ ਖੜ੍ਹੇ ਕੋਈ ਵੱਡੀ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਚੰਡੀਗੜ੍ਹ ’ਚ ਮਾਸਕ ਪਹਿਨਣਾ ਹੋਇਆ ਜ਼ਰੂਰੀ (ਵੀਡੀਓ)

ਉਨ੍ਹਾਂ ਦੱਸਿਆ ਕਿ ਸਬ-ਇੰਸਪੈਕਟਰ ਜੱਜਪਾਲ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਦੱਸੀ ਥਾਂ ’ਤੇ ਰੇਡ ਕਰਕੇ ਨਾਮਜ਼ਦ ਸੰਦੀਪ ਉਰਫ਼ ਬਿੱਲਾ ਤੋਂ ਇਕ ਰਿਵਾਲਵਰ 32 ਬੋਰ ਬਿਨਾਂ ਮਾਰਕਾ, ਜਿਸ ’ਚ ਇਕ ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸ, ਗੁਰਦੀਪ ਸਿੰਘ ਉਰਫ ਕਾਲੀ ਸ਼ੂਟਰ ਤੋਂ ਇਕ ਪਿਸਟਲ 32 (ਮੇਡ ਇਨ ਜਾਪਾਨ), ਜਿਸ ’ਚ ਮੈਗਜ਼ੀਨ ਅਤੇ 3 ਜ਼ਿੰਦਾ ਕਾਰਤੂਸ, ਛਿੰਦਾ ਪੁੱਤਰ ਕਸ਼ਮੀਰ ਤੋਂ ਇਕ ਦੇਸੀ ਕੱਟਾ 12 ਬੋਰ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਅਤੇ ਇਕ ਹੁੰਡਈ ਵਰਨਾ ਕਾਰ ਨੰਬਰ ਪੀ. ਬੀ. 05 ਏ. ਐੱਲ. 0330 ਬਰਾਮਦ ਹੋਈ ਤੇ ਪੁੱਛਗਿੱਛ ’ਚ ਫੜੇ ਗਏ ਲੁਟੇਰਿਆਂ ਨੇ ਦੱਸਿਆ ਕਿ ਉਹ ਕਿਸੇ ਪੈਟਰੋਲ ਪੰਪ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦਾ ਰਿਕਾਰਡ ਚੈੱਕ ਕਰਨ ’ਤੇ ਪਤਾ ਲੱਗਾ ਹੈ ਕਿ ਉਹ ਪਹਿਲਾਂ ਵੀ ਕਈ ਘਿਨੌਣੇ ਅਪਰਾਧਾਂ ’ਚ ਸ਼ਾਮਲ ਸਨ। ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਸੰਦੀਪ ਉਰਫ਼ ਬਿੱਲਾ ਖਿਲਾਫ਼ ਥਾਣਾ ਮਮਦੋਟ ’ਚ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਸਬੰਧੀ ਕੇਸ ਚੱਲ ਰਿਹਾ ਹੈ, ਜਿਸ ਵਿੱਚ ਉਹ ਭਗੌੜਾ ਚੱਲ ਰਿਹਾ ਹੈ ਅਤੇ ਕਈ ਹੋਰ ਕੇਸਾਂ ਵਿੱਚ ਉਸਦੀ ਗ੍ਰਿਫ਼ਤਾਰੀ ਹੋਣੀ ਬਾਕੀ ਸੀ। ਫੜੇ ਗਏ ਕਥਿਤ ਲੁਟੇਰਿਆਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ’ਚ ਪ੍ਰਿੰਸੀਪਲ ਗ੍ਰਿਫਤਾਰ


author

Manoj

Content Editor

Related News