ਫ਼ਿਰੋਜ਼ਪੁਰ ਸੀ.ਆਈ.ਏ. ਪੁਲਸ ਨੇ ਦੇਸੀ ਪਿਸਤੌਲ ਅਤੇ ਕਾਰਤੂਸ ਸਮੇਤ ਇੱਕ ਨੂੰ ਕੀਤਾ ਗ੍ਰਿਫ਼ਤਾਰ

11/11/2021 3:23:06 PM

ਫ਼ਿਰੋਜ਼ਪੁਰ (ਕੁਮਾਰ): ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਪੁਲਸ ਨੇ ਏ.ਐੱਸ.ਆਈ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਇੱਕ ਵਿਅਕਤੀ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਨਾਲ ਯਤੀਮਖਾਨਾ ਚੌਂਕ ਛਾਉਣੀ ਵਿਖੇ ਗਸ਼ਤ ’ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ ਤਾਂ ਪੁਲਸ ਨੇ ਇੱਕ ਸ਼ੱਕੀ ਵਿਅਕਤੀ ਆਉਂਦਾ ਦੇਖਿਆ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ।

ਪੁਲਸ ਨੇ ਸ਼ੱਕ ਦੇ ਆਧਾਰ ’ਤੇ ਜਦੋਂ ਉਸ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਦੇਸੀ ਪਿਸਤੌਲ (ਦੇਸੀ ਕੱਟਾ) 315 ਬੋਰ ਅਤੇ ਇਕ ਜਿੰਦਾ ਕਾਰਤੂਸ ਬਰਾਮਦ ਹੋਇਆ। ਕਾਬੂ ਕੀਤੇ ਵਿਅਕਤੀ ਨੇ ਪੁੱਛਗਿੱਛ ਦੌਰਾਨ ਆਪਣਾ ਨਾਮ ਰਵੀ ਕੁਮਾਰ ਉਰਫ ਰੈਬੋ ਪੁੱਤਰ ਰਮੇਸ਼ ਕੁਮਾ ਵਾਸੀ ਚੰਡੀਗੜ੍ਹ ਰੋਡ ਲੁਧਿਆਣਾ ਹਾਲ ਬਸਤੀ ਸੁਨਵਾਂ ਫਿਰੋਜ਼ਪੁਰ ਸ਼ਹਿਰ ਦੱਸਿਆ, ਜਿਸ ਦੇ ਖ਼ਿਲਾਫ਼ ਥਾਣਾ ਕੈਂਟ ਵਿਖੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


Shyna

Content Editor

Related News