CIA ਪੁਲਸ ਨੇ ਕਾਰ ''ਚ ਆ ਰਹੇ ਲੁਟੇਰਾ ਗਿਰੋਹ ਦੇ 3 ਮੈਂਬਰਾਂ ਨੂੰ ਪਿਸਤੌਲ ਸਮੇਤ ਕੀਤਾ ਕਾਬੂ

04/25/2022 4:30:47 PM

ਫਿਰੋਜ਼ਪੁਰ (ਕੁਮਾਰ) : ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਪੁਲਸ ਨੇ ਜ਼ੀਰਾ ਰੋਡ 'ਤੇ ਦੇਵਰਾਜ ਹਾਈਟੈੱਕ ਕਾਲਜ ਨੇੜੇ ਕਾਰ 'ਚ ਆ ਰਹੇ ਲੁਟੇਰਾ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ 32 ਬੋਰ ਦਾ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਤਾਰਾ ਸਿੰਘ ਨੇ ਦੱਸਿਆ ਕਿ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਹੁਲ ਉਰਫ਼ ਕੋਟੀ ਪੁੱਤਰ ਸ਼ਿੰਦਾ, ਗੋਰਾ ਉਰਫ ਨੰਨ੍ਹੀ ਪੁੱਤਰ ਦਰਸ਼ਨ ਸਿੰਘ ਤੇ ਗੁਰਮੇਲ ਸਿੰਘ ਸਨਮ ਪੁੱਤਰ ਰਮੇਸ਼ ਵਾਸੀ ਪਿੰਡ ਸ਼ੇਰਖਾਂ ਵਾਰਦਾਤਾਂ ਕਰਨ ਦੇ ਆਦੀ ਹਨ ਤੇ ਅੱਜ ਵੀ ਇਹ ਸਾਰੇ ਨਾਜਾਇਜ਼ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਇਕ ਚਿੱਟੇ ਰੰਗ ਦੀ ਸਵਿਫਟ ਕਾਰ ਵਿਚ ਸ਼ੇਰਖਾਂ ਤੋਂ ਫਿਰੋਜ਼ਪੁਰ ਵੱਲ ਆ ਰਹੇ ਹਨ।

ਇਹ ਵੀ ਪੜ੍ਹੋ : ਸਾਲਾਨਾ ਫੰਡ ਦੇ ਵਿਰੋਧ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ

ਉਨ੍ਹਾਂ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ 'ਤੇ ਜਦੋਂ ਉਨ੍ਹਾਂ ਨੇ ਨਾਕਾਬੰਦੀ ਕਰਕੇ ਨਾਮਜ਼ਦ ਕੀਤੇ ਤਿੰਨਾਂ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ 32 ਬੋਰ ਦਾ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ। ਫੜੇ ਗਏ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


Anuradha

Content Editor

Related News