CIA ਸਟਾਫ਼ ਫਿਰੋਜ਼ਪੁਰ ਅਤੇ ਥਾਣਾ ਸਿਟੀ ਦੀ ਪੁਲਸ ਹੱਥ ਲੱਗੇ ਚੋਰੀ ਦੇ 29 ਮੋਟਰਸਾਈਕਲ

Thursday, Jun 23, 2022 - 06:27 PM (IST)

CIA ਸਟਾਫ਼ ਫਿਰੋਜ਼ਪੁਰ ਅਤੇ ਥਾਣਾ ਸਿਟੀ ਦੀ ਪੁਲਸ ਹੱਥ ਲੱਗੇ ਚੋਰੀ ਦੇ 29 ਮੋਟਰਸਾਈਕਲ

ਫਿਰੋਜ਼ਪੁਰ (ਕੁਮਾਰ) - ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੁਲਸ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਅਤੇ ਚੋਰ ਲੁਟੇਰਿਆਂ ਖ਼ਿਲਾਫ਼ ਮੁਹਿੰਮ ਵਿੱਢੀ ਹੈ। ਇਸ ਮੁਹਿੰਮ ਤਹਿਤ ਐੱਸ.ਪੀ ਇਨਵੈਸਟੀਗੇਸ਼ਨ ਗੁਰਬਿਦਰ ਸਿੰਘ, ਡੀ.ਐੱਸ.ਪੀ ਸੰਦੀਪ ਸਿੰਘ ਅਤੇ ਡੀ.ਐੱਸ.ਪੀ ਇਨਵੈਸਟੀਗੇਸ਼ਨ ਜਗਦੀਸ਼ ਕੁਮਾਰ ਦੀ ਅਗਵਾਈ ਹੇਠ ਟੀਮਾਂ ਦਾ ਗਠਨ ਕਰਦੇ ਹੋਏ ਚੋਰ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਕੋਲੋਂ ਚੋਰੀ ਦੇ 29 ਮੋਟਰਸਾਈਕਲ ਬਰਾਮਦ ਕੀਤੇ ਹਨ।

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

ਪੱਤਰਕਾਰਾਂ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਫਿਰੋਜ਼ਪੁਰ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਥਾਣਾ ਸਿਟੀ ਦੀ ਪੁਲਸ ਵੱਲੋਂ ਰਮਨਦੀਪ ਸਿੰਘ ਉਰਫ਼ ਦੀਪਾ, ਹਰਦੀਪ ਸਿੰਘ ਉਰਫ਼ ਦੀਪਾ ਵਾਸੀ ਪਿੰਡ ਕੋਹਰ ਸਿੰਘ ਵਾਲਾ, ਰਾਕੇਸ਼ ਪੁੱਤਰ ਅਨਵਰ, ਸ਼ੀਸ਼ਾ ਪੁੱਤਰ ਬਿੱਲਾ ਵਾਸੀ ਜਨਤਾ ਪ੍ਰੀਤ ਨਗਰ ਅਤੇ ਸਾਹਿਲ ਨੂੰ ਉਰਫ ਸੁਨੀਲ ਕੋਲੋਂ 10 ਚੋਰੀ ਕੀਤੇ ਮੋਟਰਸਾਈਕਲ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਸੰਨੀ ਪੁੱਤਰ ਤਰਸੇਮ ਲਾਲ ਅਤੇ ਸੇਵਕ ਪੁੱਤਰ ਕੁਲਦੀਪ ਸਿੰਘ ਕੋਲੋਂ ਚੋਰੀ ਦੇ 2 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।  

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਸੋਨਾ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਅਜੇ ਉਰਫ਼ ਅੱਜੂ ਪੁੱਤਰ ਜਗਤਾਰ ਸਿੰਘ ਕੋਲੋਂ ਚੋਰੀ ਦੇ 17 ਮੋਟਰਸਾਈਕਲ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਮੁਹਿੰਮ ਜਾਰੀ ਹੈ।


author

rajwinder kaur

Content Editor

Related News