CIA ਸਟਾਫ਼ ਫ਼ਿਰੋਜ਼ਪੁਰ ਨੇ ਲੱਖਾਂ ਰੁਪਏ ਦੀ ਹੈਰੋਇਨ ਨਾਲ 3 ਵਿਅਕਤੀ ਕੀਤੇ ਗ੍ਰਿਫ਼ਤਾਰ
Monday, Jun 06, 2022 - 07:03 PM (IST)

ਫਿਰੋਜ਼ਪੁਰ (ਕੁਮਾਰ) : ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਸਬ-ਇੰਸਪੈਕਟਰ ਤਾਰਾ ਸਿੰਘ ਅਤੇ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਸਬ-ਇੰਸਪੈਕਟਰ ਪਰਮਜੀਤ ਕੌਰ ਅਤੇ ਏ. ਐੱਸ. ਆਈ. ਰਾਜ ਸਿੰਘ ਦੀ ਅਗਵਾਈ ’ਚ 3 ਵਿਅਕਤੀਆਂ ਨੂੰ 112 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 56 ਲੱਖ ਰੁਪਏ ਦੱਸੀ ਜਾ ਰਹੀ ਹੈ। ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਤਾਰਾ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਬੱਗੇਵਾਲਾ ਦੇ ਇਲਾਕੇ ’ਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸ਼ਿੰਦਾ ਪੁੱਤਰ ਸਾਦਕ ਹੈਰੋਇਨ ਵੇਚਣ ਦਾ ਆਦੀ ਹੈ, ਜੋ ਕਮਾਲਾ ਬੋਦਲਾ ਤੋਂ ਆਰਿਫ਼ਕੇ ਵੱਲ ਆ ਰਿਹਾ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਦੀ ਉਮੀਦਵਾਰ ਕਮਲਦੀਪ ਕੌਰ ਨੇ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ
ਪੁਲਸ ਵੱਲੋਂ ਨਾਕਾਬੰਦੀ ਕਰਕੇ ਜਦੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਪਾਸੇ ਸਬ-ਇੰਸਪੈਕਟਰ ਪਰਮਜੀਤ ਕੌਰ ਅਤੇ ਏ. ਐੱਸ. ਆਈ. ਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਗੁਰਚਰਨ ਸਿੰਘ ਅਤੇ ਗੁਰਨਾਮ ਸਿੰਘ ਹੈਰੋਇਨ ਦੇ ਆਦੀ ਹਨ, ਜੋ ਅੱਜ ਚਿੱਟੇ ਰੰਗ ਦੀ ਕ੍ਰੇਟਾ ਹੁੰਡਈ ਕਾਰ ’ਚ ਜ਼ੀਰਾ ਤੋਂ ਫਿਰੋਜ਼ਪੁਰ ਵੱਲ ਆ ਰਹੇ ਹਨ, ਜਿਨ੍ਹਾਂ ਕੋਲ ਹੈਰੋਇਨ ਵੀ ਹੈ। ਪੁਲਸ ਨੇ ਪਿੰਡ ਸਤੀਏਵਾਲਾ ਕੋਲ ਨਾਕਾਬੰਦੀ ਕਰਦੇ ਹੋਏ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋ 12 ਗ੍ਰਾਮ ਹੈਰੋਇਨ ਅਤੇ ਵੀਵੋ ਤੇ ਓਪੋ ਦੇ 2 ਮੋਬਾਈਲ ਬਰਾਮਦ ਹੋਏ।
ਇਹ ਵੀ ਪੜ੍ਹੋ : ਚਾਹ ਵਾਲੇ ਦੀ ਧੀ ਕਾਜੋਲ ਸਰਗਾਰ ਨੇ ਰਚਿਆ ਇਤਿਹਾਸ, ਖੇਲੋ ਇੰਡੀਆ 2021 ਦਾ ਜਿੱਤਿਆ ਪਹਿਲਾ ਸੋਨਾ