ਨਗਰ ਕੌਂਸਲ ਨੇ ਰੇਹੜੀ ਵਾਲਿਆਂ ਖ਼ਿਲਾਫ਼ ਵਿੱਢੀ ਕਾਰਵਾਈ, ਸਾਮਾਨ ਕੀਤਾ ਜ਼ਬਤ

Thursday, Apr 28, 2022 - 01:31 AM (IST)

ਨਗਰ ਕੌਂਸਲ ਨੇ ਰੇਹੜੀ ਵਾਲਿਆਂ ਖ਼ਿਲਾਫ਼ ਵਿੱਢੀ ਕਾਰਵਾਈ, ਸਾਮਾਨ ਕੀਤਾ ਜ਼ਬਤ

ਜ਼ੀਰਕਪੁਰ (ਮੇਸ਼ੀ) : ਜ਼ੀਰਕਪੁਰ ਨਗਰ ਕੌਂਸਲ ਵੱਲੋਂ ਪੰਚਕੂਲਾ-ਬਲਟਾਣਾ ਚੌਕ ਮਾਰਗ 'ਚ ਨਗਰ ਕੌਂਸਲ ਦੇ ਪ੍ਰਧਾਨ ਅਤੇ ਕੌਂਸਲਰਾਂ ਸਮੇਤ ਕਰਮਚਾਰੀਆਂ ਦੇ ਸਹਿਯੋਗ ਨਾਲ ਦੇਰ ਸ਼ਾਮ ਨਾਜਾਇਜ਼ ਖਾਣ-ਪੀਣ ਵਾਲੀਆਂ ਰੇਹੜੀਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਨਗਰ ਕੌਂਸਲ ਦੇ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਸ਼ੋਅਰੂਮਾਂ ਅੱਗੇ ਖੜ੍ਹੀਆਂ ਖਾਣ-ਪੀਣ ਵਾਲੀਆਂ ਰੇਹੜੀਆਂ ਅਤੇ ਫੁੱਟਪਾਥਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਸਾਮਾਨ ਜ਼ਬਤ ਕਰਕੇ ਦਫ਼ਤਰ ਵਿਚ ਰੱਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਰਿਸ਼ਤੇ ਹੋਏ ਤਾਰ-ਤਾਰ, 5 ਸਾਲਾ ਬੱਚੀ ਨਾਲ ਮੂੰਹ-ਬੋਲੇ ਦਾਦੇ ਵੱਲੋਂ ਜਬਰ-ਜ਼ਿਨਾਹ

ਰੇਹੜੀ ਵਾਲਿਆਂ ਵੱਲੋਂ ਕੁਝ ਕੌਂਸਲਰਾਂ 'ਤੇ 30 ਹਜ਼ਾਰ ਰੁਪਏ ਮਹੀਨਾ ਵਸੂਲੀ ਕਰਨ ਦੇ ਸ਼ਰੇਆਮ ਦੋਸ਼ ਲਾਏ ਗਏ। ਕੌਂਸਲਰਾਂ ਨੇ ਵੀ ਰੇਹੜੀ ਵਾਲਿਆਂ ਖ਼ਿਲਾਫ਼ ਪੈਸੇ ਵਸੂਲਣ ਦੇ ਝੂਠੇ ਦੋਸ਼ਾਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕਹੀ। ਇਸ ਦੌਰਾਨ ਰੇਹੜੀ ਮਾਲਕਾਂ ਨੇ ਇਹ ਵੀ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਜਦੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦੀ ਗੱਲ ਆਖੀ ਗਈ ਤਾਂ ਉਨ੍ਹਾਂ ਨੇ ਮਹੀਨਾਵਾਰੀ ਪੈਸੇ ਦੇਣੇ ਬੰਦ ਕਰ ਦਿੱਤੇ, ਜਿਸ ਕਰਕੇ ਅੱਜ ਉਨ੍ਹਾਂ ਦੀਆਂ ਰੇਹੜੀਆਂ ਨੂੰ ਬੰਦ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਜੋ ਕਿ ਸ਼ਰੇਆਮ ਧੱਕਾ ਹੈ। ਇਸ ਮੌਕੇ ਕੌਂਸਲਰ ਸ਼ਿਵਾਨੀ ਗੋਇਲ ਅਤੇ ਉਸ ਦੇ ਪਤੀ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਜਦੋਂ ਰੇਹੜੀ ਵਾਲਿਆਂ ਖ਼ਿਲਾਫ਼ ਕਾਰਵਾਈ ਹੋ ਰਹੀ ਹੈ ਤਾਂ ਉਹ ਝੂਠੇ ਦੋਸ਼ ਲਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਵਪਾਰੀ ਦੀ ਕਾਰ 'ਚੋਂ ਲੱਖਾਂ ਦੀ ਨਕਦੀ ਸਮੇਤ ਚੈੱਕਾਂ ਵਾਲਾ ਬੈਗ ਚੋਰੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


author

Anuradha

Content Editor

Related News