ਸਿਟੀ ਪੁਲਸ ਵਲੋਂ ਦੋ ਵੱਖ-ਵੱਖ ਮਾਮਲਿਆਂ ''ਚ ਚਿੱਟੇ ਸਮੇਤ ਇੱਕ ਲੜਕੀ ਸਮੇਤ 3 ਗ੍ਰਿਫਤਾਰ

08/24/2019 5:22:29 PM

ਖਰੜ (ਅਮਰਦੀਪ)—ਸਿਟੀ ਪੁਲਸ ਨੇ ਚਿੱਟੇ ਸਮੇਤ ਵੱਖ-ਵੱਖ ਮਾਮਲਿਆਂ 'ਚ ਇਕ ਲੜਕੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਐੱਸ.ਐੱਚ.ਓ. ਇੰਸਪੈਕਟਰ ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਨਮ ਅਸ਼ਟਮੀ ਦੇ ਸਬੰਧ 'ਚ ਏ.ਐਸ.ਆਈ ਜਾਗੀਰ ਸਿੰਘ, ਸਿਪਾਹੀ ਸੁਰਜੀਤ ਸਿੰਘ, ਲੇਡੀ ਕਾਂਸਟੇਬਲ ਮਨਦੀਪ ਕੌਰ ਭੁਰੂ ਚੌਕ ਤੇ ਗਸ਼ਤ ਕਰ ਰਹੇ ਸਨ ਕਿ ਜਦੋਂ ਬੱਸ ਸਟੈਂਡ ਰੋਡ ਖਰੜ ਤੋਂ ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਵੱਲ ਇੱਕ ਵਿਅਕਤੀ , ਲੜਕੀ ਨਾਲ ਇਕੱਠੇ ਪੈਦਲ ਆ ਰਹੇ ਸਨ ਤਾਂ ਪੁਲਸ ਟੀਮ ਨੂੰ ਦੇਖ ਕੇ ਉਹ ਘਬਰਾਅ ਗਏ ਜਦੋਂ ਉਹ ਪਿਛੇ ਭੱਜਣ ਲੱਗੇ ਤਾਂ ਸ਼ੱਕ ਦੇ ਆਧਾਰ ਤੇ ਪੁਲਸ ਨੇ ਜਦੋਂ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਦੇ ਹੱਥ ਵਿੱਚ ਫੜੇ ਲਿਫਾਫੇ 'ਚੋਂ 14 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਪੁਛਗਿੱਛ ਦੌਰਾਨ ਦੋਨਾਂ ਦੋਸ਼ੀਆਂ ਨੇ ਮੰਨਿਆ ਹੈ ਕਿ ਉਹ ਚੰਡੀਗੜ੍ਹ•ਯੂਨੀਵਰਸਿਟੀ ਦੇ ਕਈ ਵਿਦਿਆਰਥੀਆਂ ਨੂੰ ਨਸ਼ੀਲਾ ਪਾਊਡਰ ਸਪਲਾਈ ਕਰਦੇ ਹਨ। 
ਪੁਲਸ ਨੇ ਸੰਦੀਪ ਸ਼ਰਮਾ ਪੁੱਤਰ ਕਮਲੇਸ਼ ਸ਼ਰਮਾ ਪਿੰਡ ਉਟ ਨੇੜੇ ਕਾਮਧੈਨੂੰ ਜ਼ਿਲਾ ਮੰਡੀ, ਹਿਮਾਚਲ ਪ੍ਰਦੇਸ਼ ਅਤੇ ਅਮੀਸ਼ਾ ਉਰਫ ਐਮੀ ਪੁੱਤਰੀ ਸਵਰਗੀ ਸਰਵਨ ਕੁਮਾਰ ਵਾਸੀ ਪਿੰਡ ਦਾੜੀ ਥਾਣਾ ਧਰਮਸ਼ਾਲਾ ਜ਼ਿਲਾ ਕਾਂਗੜਾ, ਹਿਮਾਚਲ ਪ੍ਰਦੇਸ਼ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ 22-61-85 ਐੱਨ.ਡੀ.ਪੀ.ਐੱਸ. ਐਕਟ 1985 ਅਧੀਨ ਮਾਮਲਾ ਦਰਜ ਕੀਤਾ ਹੈ। ਦੋਹਾਂ ਦੋਸ਼ੀਆਂ ਨੂੰ ਅੱਜ ਖਰੜ ਦੀ ਮਾਨਯੋਗ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਮਾਣਯੋਗ ਜੱਜ ਨੇ ਉਨ੍ਹਾਂ ਨੂੰ ਦੋ ਦਿਨਾਂ ਪੁਲਸ ਰਿਮਾਂਡ ਤੇ ਭੇਜਣ ਦੇ ਹੁਕਮ ਸੁਣਾਏ ਹਨ। 
ਦੂਜੇ ਮਾਮਲੇ 'ਚ ਸਿਟੀ ਪੁਲਸ ਦੇ ਏ.ਐੱਸ.ਆਈ ਹਰਮਿੰਦਰ ਸਿੰਘ ਨੇ ਖਰੜ ਮੁਹਾਲੀ ਕੌਮੀ ਮਾਰਗ ਥਾਣਾ ਮੋੜ ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਇੱਕ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਜਦੋਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਸ਼ੱਕ ਦੇ ਆਧਾਰ ਤੇ ਉਸਦੀ ਜਦੋਂ ਤਲਾਸ਼ੀ ਲਈ ਤਾਂ ਉਸ ਪਾਸੋ 20 ਗ੍ਰਾਮ ਚਿੱਟਾ ਨਸ਼ੀਲਾ ਪਾਉਡਰ ਬਰਾਮਦ ਕੀਤਾ ਗਿਆ। ਪੁਲਸ ਨੇ ਅਸ਼ੀਸ ਪੁੱਤਰ ਅਮੀਰ ਚੰਦ ਵਾਸੀ ਸ਼ਿਮਲਾ, ਹਿਮਾਚਲ ਪ੍ਰਦੇਸ਼  ਨੂੰ ਗ੍ਰਿਫਤਾਰ ਕਰਕੇ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਅੱਜ ਉਕਤ ਦੋਸ਼ੀ ਨੂੰ ਏ.ਐਸ.ਆਈ. ਨਰਿੰਦਰ ਸਿੰਘ ਨੇ ਖਰੜ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਮਾਣਯੋਗ ਜੱਜ ਨੇ ਉਸਨੂੰ ਦੋ ਦਿਨਾਂ ਪੁਲਸ ਰਿਮਾਂਡ ਤੇ ਭੇਜਣ ਦੇ ਹੁਕਮ ਸੁਣਾਏ ਹਨ।


Related News