ਥਾਣਾ ਸਿਟੀ ਸਾਊਥ ਮੋਗਾ ਵੱਲੋਂ ਹੈਰੋਇਨ ਸਮੇਤ ਦੋ ਦੋਸ਼ੀ ਕਾਬੂ

Thursday, Apr 16, 2026 - 03:53 PM (IST)

ਥਾਣਾ ਸਿਟੀ ਸਾਊਥ ਮੋਗਾ ਵੱਲੋਂ ਹੈਰੋਇਨ ਸਮੇਤ ਦੋ ਦੋਸ਼ੀ ਕਾਬੂ

ਮੋਗਾ (ਕਸ਼ਿਸ਼) : ਥਾਣਾ ਸਿਟੀ ਸਾਊਥ ਮੋਗਾ ਦੀ ਪੁਲਸ ਨੇ 265 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਇਹ ਕਾਰਵਾਈ ਡੀ.ਜੀ.ਪੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਈ.ਜੀ ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ, ਐਸ.ਐਸ.ਪੀ ਮੋਗਾ ਅਜੈ ਗਾਂਧੀ ਦੇ ਹੁਕਮਾਂ ਹੇਠ ਕੀਤੀ ਗਈ। ਇਸ ਦੌਰਾਨ ਐਸ.ਪੀ (ਆਈ) ਮੋਗਾ ਬਾਲ ਕ੍ਰਿਸ਼ਨ ਸਿੰਗਲਾ ਅਤੇ ਹੋਰ ਉੱਚ ਅਧਿਕਾਰੀਆਂ ਦੀ ਦੇਖਰੇਖ ਹੇਠ ਪੁਲਸ ਟੀਮ ਨੇ ਕਾਰਵਾਈ ਨੂੰ ਅੰਜਾਮ ਦਿੱਤਾ। ਜਾਣਕਾਰੀ ਮੁਤਾਬਕ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ 16 ਅਪ੍ਰੈਲ ਦੀ ਸ਼ਾਮ ਕਰੀਬ 8:18 ਵਜੇ ਗਸ਼ਤ ਦੌਰਾਨ ਡੀ.ਐਮ ਕਾਲਜ ਗਰਾਊਂਡ ਨੇੜੇ ਪਹੁੰਚੀ। ਇਸ ਦੌਰਾਨ ਦੋ ਵਿਅਕਤੀ ਸੜਕ ਕਿਨਾਰੇ ਬੈਠ ਕੇ ਬੈਗ ਦੀ ਤਲਾਸ਼ੀ ਕਰ ਰਹੇ ਸਨ। ਸ਼ੱਕ ਦੇ ਆਧਾਰ ‘ਤੇ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਬੈਗ ਦੀ ਜਾਂਚ ਕੀਤੀ ਤਾਂ ਉਸ ਵਿਚੋਂ 265 ਗ੍ਰਾਮ ਹੈਰੋਇਨ ਬਰਾਮਦ ਹੋਈ।

ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਅਜੇ ਕੁਮਾਰ ਵਾਸੀ ਪ੍ਰੀਤ ਨਗਰ ਮੋਗਾ ਅਤੇ ਸੁਖਮੰਦਰ ਸਿੰਘ ਉਰਫ ਮੁੱਖੀ ਵਾਸੀ ਪੁਲੀ ਵਾਲਾ ਮੁਹੱਲਾ ਮੋਗਾ ਵਜੋਂ ਹੋਈ ਹੈ। ਪੁਲਸ ਵੱਲੋਂ ਦੋਹਾਂ ਖ਼ਿਲਾਫ਼ ਮੁਕੱਦਮਾ ਨੰਬਰ 137 ਮਿਤੀ 16.04.2026 ਅਧੀਨ ਧਾਰਾ 21 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਹਾਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਦੇ ਨੈੱਟਵਰਕ ਅਤੇ ਸਪਲਾਈ ਚੇਨ ਸਬੰਧੀ ਹੋਰ ਖੁਲਾਸੇ ਕੀਤੇ ਜਾ ਸਕਣ।


author

Gurminder Singh

Content Editor

Related News