ਸਿਟੀ ਟ੍ਰੈਫਿਕ ਇੰਚਾਰਜ ਸੰਗਰੂਰ ਨੇ ਲਾਕਡਾਊਨ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

06/14/2020 7:57:05 PM

ਸੰਗਰੂਰ ,(ਸਿੰਗਲਾ)- ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕੋਰੋਨਾ ਦੇ ਲਗਾਤਾਰ ਵੱਧਦੇ ਕਹਿਰ ਨੂੰ ਦੇਖਦੇ ਹੋਏ ਪੰਜਾਬ ਵਿਚ ਹਫਤੇ ਦੇ ਆਖਰੀ ਦਿਨ ਐਤਵਾਰ ਨੂੰ ਮੁੜ ਤਾਲਾਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪਰ ਆਮ ਲੋਕਾਂ ਵੱਲੋਂ ਅਜੇ ਤੱਕ ਵੀ ਸਰਕਾਰ ਤੇ ਪ੍ਰਸ਼ਾਸਨ ਦੇ ਹੁਕਮਾਂ ਦੀਆਂ ਧੱਜੀਆਂ ਉਡਾਏ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੇ ਲੋਕਾਂ ਦੇ ਖਿਲਾਫ ਸੰਗਰੂਰ ਵਿਖੇ ਲਾਲ ਬੱਤੀਆਂ ਵਾਲਾ ਚੌਂਕ ਵਿਚ ਸਿਟੀ ਟਰੈਫਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਵਲੋਂ ਬਿਨਾਂ ਮਾਸਕ ਅਤੇ ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ।

ਟ੍ਰੈਫਿਕ ਇੰਚਾਰਜ ਪਵਨ ਸ਼ਰਮਾ ਨੇ ਦੱਸਿਆ ਕਿ ਅੱਜ ਪੰਦਰਾਂ ਵਿਅਕਤੀਆਂ ਦੇ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਚਲਾਨ ਕੱਟੇ ਗਏ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਆਉਣ ਵਾਲੇ ਸਮੇਂ ਵਿਚ ਇਸ ਮਹਾਮਾਰੀ ਤੋਂ ਬਚਿਆ ਜਾ ਸਕੇ । ਇਸ ਸਮੇਂ ਉਨ੍ਹਾਂ ਨਾਲ ਐੱਚ. ਸੀ. ਅਵਤਾਰ ਸਿੰਘ, ਐੱਚ. ਸੀ. ਰਾਮ ਸਿੰਘ, ਐੱਚ. ਸੀ. ਹੈਪੀ ਸਿੰਘ ਅਤੇ ਹਰਪਾਲ ਸਿੰਘ ਵੀ ਹਾਜ਼ਰ ਸਨ।


Bharat Thapa

Content Editor

Related News