ਸੁਨਾਮ ''ਚ ਸਿਵਲ ਹਸਪਤਾਲ ਦੇ ਦੋ ਹੋਰ ਮੁਲਾਜ਼ਮ ਨਿਕਲੇ ਕੋਰੋਨਾ ਪਾਜ਼ੇਟਿਵ

06/24/2020 12:09:17 AM

ਸੁਨਾਮ,(ਬਾਸਲ) : ਸਥਾਨਕ ਸਿਵਲ ਹਸਪਤਾਲ 'ਚ ਇਕ ਮੁਲਾਜ਼ਮ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਉਕਤ ਮੁਲਾਜ਼ਮ ਦੀ  ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਥਾਨਕ ਸਿਵਲ ਹਸਪਤਾਲ 'ਚ ਦੋ ਹੋਰ ਮੁਲਾਜ਼ਮ ਕੋਰੋਨਾ ਪਾਜ਼ੇਟਿਵ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਮ. ਓ. ਡਾਕਟਰ ਸੰਜੇ ਕਾਮਰਾ ਨੇ ਦੱਸਿਆ ਕਿ ਸਥਾਨਕ ਸਿਵਲ ਹਸਪਤਾਲ ਦੇ ਮੁਲਾਜ਼ਮਾਂ ਦੀ ਕੋਰੋਨਾ ਜਾਂਚ ਕਰਵਾਉਣ ਲਈ ਭੇਜਿਆ ਗਿਆ ਸੀ। ਜਿਸ ਸਬੰਧ 'ਚ ਦੋ ਅਭਿਸ਼ੇਕ ਅਤੇ ਰਮਨਦੀਪ ਕੌਰ ਮੁਲਾਜ਼ਮ ਦੀ ਕੋਰੋਨਾ ਪਾਜ਼ੇਟਿਵ ਰਿਪੋਰਟ ਆਈ ਹੈ। ਸਥਾਨਕ ਸ਼ਹਿਰ 'ਚ ਲਗਾਤਾਰ ਵੱਧ ਰਹੇ ਕੋਰੋਨਾ ਪਾਜ਼ੇਟਿਵ ਦੇ ਕਹਿਰ ਨਾਲ ਲੋਕਾਂ 'ਚ ਡਰ ਦਾ ਮਾਹੌਲ ਹੈ।


Deepak Kumar

Content Editor

Related News