ਸੰਗਰੂਰ : ਬਲਾਕ ਪੰਜਗਰਾਈਆਂ ਵਲੋਂ ਕੋਵਿਡ-19 ਦੇ ਲਏ ਗਏ 100 ਸੈਂਪਲ

09/01/2020 6:54:37 PM

ਸੰਦੌੜ,(ਰਿਖੀ)- ਸਿਵਲ ਸਰਜਨ ਸੰਗਰੂਰ ਡਾ.ਰਾਜ ਕੁਮਾਰ ਤੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਵੱਖ-ਵੱਖ ਪਿੰਡਾਂ 'ਚ ਕੋਵਿਡ-19 ਦੇ 100 ਸੈਂਪਲ ਇਕੱਤਰ ਕਰਕੇ ਪਟਿਆਲਾ ਭੇਜੇ ਗਏ। ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਕਿਹਾ ਕਿ ਬਲਾਕ ਅਧੀਨ ਪਿੰਡ, ਕੁੱਪ ਕਲਾਂ, ਅਕਬਰਪੁਰ ਛੰਨਾ, ਦਹਿਲੀਜ, ਅਲੀਪੁਰ ਵਿਖੇ ਕੋਵਿਡ-19 ਦੇ 100 ਨਮੂਨੇ ਲੈ ਕੇ ਭੇਜੇ ਗਏ ਹਨ। ਉਨ੍ਹਾਂ ਪਿੰਡ ਵਾਸੀਆ ਨੂੰ ਸੈਂਪਲਿੰਗ ਲੈਣ ਆਈਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਸੈਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀਂ, ਬਲਕਿ ਆਪਣੇ ਆਲੇ-ਦੁਆਲੇ ਕਿਸੇ ਨੂੰ ਖਾਂਸੀ, ਜੁਕਾਮ, ਹਲਕਾ ਬੁਖਾਰ, ਸਿਰ ਦਰਦ ਆਦਿ ਦੇ ਲੱਛਣ ਹੋਣ ਦੀ ਸੂਰਤ 'ਚ ਤੁਰੰਤ ਨੇੜਲੇ ਸਿਹਤ ਕੇਂਦਰ ਵਿਖੇ ਰਾਬਤਾ ਕਰਕੇ ਜਾਂਚ ਕਰਵਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ 'ਚ ਟੈਸਟ ਅਤੇ ਇਲਾਜ ਦੀਆਂ ਸੇਵਾਵਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਟੈਸਟ ਲੈਣ ਦੀ ਪ੍ਰਕਿਰਿਆ ਬਹੁਤ ਸੌਖੀ ਹੈ ਅਤੇ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ ਤਕਲੀਫ਼ ਨਹੀਂ ਹੁੰਦੀ। ਇਸ ਵਿੱਚ ਕੁਝ ਸਕਿੰਟਾਂ ਦਾ ਹੀ ਸਮਾਂ ਲੱਗਦਾ ਹੈ। ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਦੌਰਾਨ ਲੋਕਾਂ ਨੂੰ ਮਾਸਕ ਪਾਉਣ, ਵਾਰ-ਵਾਰ ਹੱਥਾਂ ਦੀ ਸਫ਼ਾਈ ਕਰਨ ਅਤੇ ਸਾਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਬਲਾਕ ਐਜੂਕੇਟਰ ਸੋਨਦੀਪ ਸਿੰਘ, ਸਿਹਤ ਇੰਸਪੈਕਟਰ ਗੁਰਮੀਤ ਸਿੰਘ,ਹਰਭਜਨ ਸਿੰਘ,  ਨਿਰਭੈ ਸਿੰਘ, ਡਾ. ਰੂਨਾ, ਡਾ. ਸ਼ਹਿਨਾਜ਼, ਰਾਜੇਸ਼ ਰਿਖੀ, ਸੀ.ਐਚ.ਓ. ਸੰਦੀਪ ਕੌਰ, , ਰਫਾਨ ਖਾਨ , ਰਣਦੀਪ ਕੌਰ, ਕਮਲਜੀਤ ਕੌਰ, ਸਤਵਿੰਦਰ ਸਿੰਘ, ਸੱਜਣ ਸਿੰਘ ਆਦਿ ਹਾਜ਼ਰ ਸਨ। 


Deepak Kumar

Content Editor

Related News