ਕ੍ਰਿਸ਼ਨਾ ਕਾਲਜ ਰੱਲੀ ਵਿਖੇ ਆਨ-ਲਾਈਨ ਕੋਰਸਾਂ ਲਈ ਕਲਾਸਾਂ ਦੀ ਹੋਈ ਸ਼ੁਰੂਆਤ

06/04/2020 5:08:32 PM

ਬੁਢਲਾਡਾ(ਬਾਂਸਲ) : ਕੋਰੋਨਾ ਮਹਾਮਾਰੀ ਕਾਰਨ ਵਿਦਿਆਰਥੀਆਂ ਦੀ ਪੜਾਈ ਨੁੰ ਮੁੱਖ ਰੱਖਦੇ ਹੋਏ ਸਥਾਨਕ ਕ੍ਰਿਸ਼ਨਾ ਕਾਲਜ ਰੱਲੀ ਵਲੋਂ ਫਰੀ ਆਨ-ਲਾਈਨ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੀਆਂ ਆਨ-ਲਾਈਨ ਕਲਾਸਾਂ 1 ਜੂਨ ਤੋਂ ਸ਼ੁਰੂ ਹੋ ਗਈਆਂ ਹਨ। ਜਿਸ ਵਿਚ ਬਹੁਤ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਵਲੋਂ ਦਾਖਲਾ ਲਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਮ.ਡੀ. ਕਮਲ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਦੀ ਇਸ ਮਹਾਮਾਰੀ ਦੇ ਸਮੇਂ ਵਿਚ ਵਿਦਿਆਰਥੀਆਂ ਨੂੰ ਸਿੱਖਿਆ ਨਾਲ ਜੋੜਨ ਲਈ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕਾਲਜ ਵਲੋਂ ਫਰੀ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਕਾਫ਼ੀ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਘਰ ਬੈਠੇ ਹੀ ਇਨ੍ਹਾਂ ਵੱਖ-ਵੱਖ ਕੋਰਸਾਂ ਵਿਚ ਦਾਖਲਾ ਲਿਆ ਹੈ ਅਤੇ ਹੁਣ 1 ਜੂਨ ਤੋਂ ਘਰ ਬੈਠ ਕੇ ਹੀ ਆਨ-ਲਾਈਨ ਕਲਾਸਾਂ ਲਗਾ ਰਹੇ ਹਨ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਨੂੰ ਧਿਆਨ ਵਿਚ ਰੱਖਦਾ ਹੈ ਜਿਸ ਤਹਿਤ ਕਾਲਜ ਵਲੋਂ ਮੁਫ਼ਤ ਆਨ-ਲਾਈਨ ਕੋਰਸਾਂ ਦੀ ਸੁਰੂਆਤ ਕੀਤੀ ਗਈ ਹੈ ਅਤੇ ਇਨ੍ਹਾਂ ਵੱਖ-ਵੱਖ ਕੋਰਸਾਂ ਦੀਆਂ ਆਨ-ਲਾਈਨ ਕਲਾਸਾਂ 1 ਜੂਨ ਤੋਂ ਸ਼ੁਰੂ ਹੋ ਗਈਆਂ ਹਨ। ਸਮੇਂ ਦੀ ਲੋੜ ਅਤੇ ਵਿਦਿਆਰਥੀਆਂ ਦੀਆਂ ਲੋੜਾਂ ਅਨੁਸਾਰ 6 ਕਿਸਮ ਦੇ ਕੋਰਸ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਕੋਰਸਾਂ ਦੀਆਂ ਕਲਾਸਾਂ ਅਤੇ ਪੜ੍ਹਨ ਸਮੱਗਰੀ ਕਾਲਜ ਦੇ ਪ੍ਰੋਫੈਸਰ ਸਾਹਿਬਾਨ ਵਲੋਂ ਤਿਆਰ ਕਰਕੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ। ਇਨ੍ਹਾਂ ਕੋਰਸਾਂ ਦੇ ਖਤਮ ਹੋਣ 'ਤੇ ਆਨ-ਲਾਈਨ ਪ੍ਰੀਖਿਆ ਹੋਵੇਗੀ ਅਤੇ ਕਾਲਜ ਵਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ। ਇਨ੍ਹਾਂ ਫਰੀ ਆਨ-ਲਾਈਨ ਕੋਰਸਾਂ ਦਾ ਵਿਦਿਆਰਥੀਆਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਸਾਗਰ ਹੋਣਗੇ ਬੁਢਲਾਡਾ ਦੇ ਨਵੇ ਐੱਸਡੀਐਮ

PunjabKesari

 

ਪੰਜਾਬ ਸਰਕਾਰ ਵੱਲੋਂ ਜਾਰੀ ਤਾਜਾ ਹੁਕਮਾਂ ਤਹਿਤ ਆਈ. ਏ. ਐਸ. ਅਤੇ ਪੀ. ਸੀ. ਐਸ. ਅਧਿਕਾਰੀਆਂ ਦੀਆਂ ਕੀਤੀਆਂ ਤਾਇਨਾਤੀਆਂ ਅਤੇ ਬਦਲੀਆਂ ਤਹਿਤ ਸਾਗਰ ਸੇਤੀਆ ਆਈ ਏ ਐਸ ਨੂੰ ਸਬ ਡਵੀਜਨਲ ਮੈਜਿਸਟ੍ਰੇਟ ਬੁਢਲਾਡਾ ਲਗਾਇਆ ਗਿਆ ਹੈ। 2017 ਬੈਚ ਦੇ ਆਈ. ਏ. ਐਸ. ਅਧਿਕਾਰੀ ਸੇਤੀਆਂ ਇਸ ਤੋਂ ਪਹਿਲਾ ਲੁਧਿਆਣਾ ਜਿਲ੍ਹੇ ਦੀ ਸਬ ਡਵੀਜਨ ਪਾਇਲ ਦੇ ਐਸ ਡੀ ਐਮ ਵਜੋਂ ਸੇਵਾਵਾਂ ਨਿਭਾ ਰਹੇ ਸਨ।
 


Harinder Kaur

Content Editor

Related News