ਸਫਾਈ ਕਰਮਚਾਰੀਆਂ ਨੇ ਕੀਤੀ ਸਰਕਾਰ ਖਿਲਾਫ ਧਰਨਾ ਦੇ ਕੇ ਨਾਅਰੇਬਾਜ਼ੀ

07/18/2018 9:30:36 AM

ਬੁਢਲਾਡਾ, (ਬਾਂਸਲ)— ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨਾ ਪੂਰੀਆਂ ਕਰਨ ਦੇ ਰੋਸ ਵਜੋਂ ਪੰਜਾਬ ਮਿਉਂਸੀਪਲ ਮੁਲਾਜ਼ਮ ਕਮੇਟੀ ਦੇ ਸੱਦੇ 'ਤੇ ਸਫਾਈ ਕਾਮਿਆਂ ਵਲੋਂ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬੋਲਦਿਆਂ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿਜੈ ਕੁਮਾਰ ਨੂਰੀ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਅੱਜ ਹਰ ਵਰਗ ਦਾ ਮੁਲਾਜ਼ਮ ਤੰਗ ਅਤੇ ਪ੍ਰੇਸ਼ਾਨ ਹੋ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਤਰਸ ਦੇ ਆਧਾਰ 'ਤੇ ਬਿਨਾਂ ਸ਼ਰਤ ਨੌਕਰੀ ਦਿੱਤੀ ਜਾਵੇ, ਪੰਜਾਬ ਸਰਕਾਰ ਵਲੋਂ ਲਗਾਇਆ ਮੁਲਾਜ਼ਮ ਮਾਰੂ ਟੈਕਸ ਬੰਦ ਕੀਤਾ ਜਾਵੇ ਅਤੇ ਕੰਮ ਦੌਰਾਨ ਸਫਾਈ ਕਾਮਿਆਂ ਨੂੰ ਦਸਤਾਨੇ, ਆਈ ਕਵਰ ਸਮੇਤ ਲੋੜੀਦਾ ਸਾਮਾਨ ਆਦਿ ਮੁਹੱਈਆ ਕਰਵਾਇਆ ਜਾਵੇ ਅਤੇ ਹੁਣ ਤੱਕ ਦਾ ਜੀ.ਪੀ.ਐੱਫ. ਜਮ੍ਹਾ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉੱਚਿਤ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਪੂਰਾ ਮੁਲਾਜ਼ਮ ਵਰਗ ਤਿੱਖਾ ਸੰਘਰਸ਼ ਕਰੇਗਾ। ਇਸ ਮੌਕੇ ਸੁਮਿਤ ਕੁਮਾਰ, ਬਾਲਕ੍ਰਿਸ਼ਨ, ਅਜੈ ਕੁਮਾਰ, ਰਮੇਸ਼ ਕੁਮਾਰ, ਰਾਕੇਸ਼ ਕੁਮਾਰ, ਨਰੇਸ਼ ਕੁਮਾਰ, ਸੁਰਿੰਦਰ ਸਿੰਘ, ਆਦਿ ਹਾਜ਼ਰ ਸਨ।