ਮਾਮਲਾ ਸਫਾਈ ਮੁਲਾਜ਼ਮਾਂ ਦੀ ਕੁੱਟਮਾਰ ਦਾ, ਥਾਣੇ ਅੰਦਰ ਕੂੜਾ ਸੁੱਟ ਕੀਤੀ ਨਾਅਰੇਬਾਜ਼ੀ

08/21/2019 3:50:36 PM

ਪਟਿਆਲਾ (ਬਲਜਿੰਦਰ, ਬਖਸ਼ੀ)— ਬੀਤੇ ਦਿਨੀਂ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵਲੋਂ ਇਕ ਕੂੜੇ ਦੀ ਭਰੀ ਹੋਈ ਟਰਾਲੀ ਜੋ ਕਿ ਸਨੌਰੀ ਅੱਡੇ ਵਿੱਖੇ ਖਾਲੀ ਕਰਨ ਗਏ ਸਨ। ਉਨ੍ਹਾਂ 'ਤੇ ਕੁਝ ਮਹਿਲਾਵਾਂ ਅਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ, ਜਿਨ੍ਹਾਂ ਦੇ ਕਾਫੀ ਸੱਟਾਂ ਲੱਗੀਆਂ। ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਦੋਸ਼ੀਆਂ ਦੇ ਖਿਲਾਫ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਸਮੂਹ ਸਫਾਈ ਕਰਮਚਾਰੀ ਅਤੇ ਡਰਾਇਵਰ ਯੂਨੀਅਨ ਵਲੋਂ ਅੱਜ ਪਟਿਆਲਾ ਦੇ ਕੋਤਵਾਲੀ ਥਾਣੇ ਦੇ ਬਾਹਰ ਗੰਦਗੀ ਦੇ ਢੇਰ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਜਿਨ੍ਹਾਂ ਦੋਸ਼ੀਆਂ ਵਲੋਂ ਸਫਾਈ ਕਰਮਚਾਰੀਆਂ ਦੇ ਨਾਲ ਕੁੱਟਮਾਰ ਕੀਤੀ ਗਈ ਹੈ। ਉਨ੍ਹਾਂ 'ਤੇ ਤੁਰੰਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ।

PunjabKesari

ਸਫਾਈ ਕਰਮਚਾਰੀਆਂ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਮੁਲਾਜ਼ਮਾਂ ਨਾਲ ਆਨ ਡਿਊਟੀ ਜੋ ਕੁੱਟਮਾਰ ਕੀਤੀ ਗਈ ਹੈ। ਉਨ੍ਹਾਂ ਦੋਸ਼ੀਆਂ ਦੇ ਖਿਲਾਫ ਪੁਲਸ ਮਾਮਲਾ ਦਰਜ ਕਰਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੁਲਸ ਨੇ ਆਪਣੀ ਕਾਰਗੁਜ਼ਾਰੀ ਢਿੱਲੀ ਰੱਖੀ ਤਾਂ ਨਗਰ ਨਿਗਮ ਦੇ ਸਮੂਹ ਸਫਾਈ ਕਰਮਚਾਰੀ ਅਤੇ ਡਰਾਇਵਰ ਯੂਨੀਅਨ ਵਲੋਂ ਇਸ ਤੋਂ ਵੀ ਵੱਡਾ ਸੰਘਰਸ਼ ਪੂਰੇ ਸ਼ਹਿਰ 'ਚ ਕੀਤਾ ਜਾਵੇਗਾ ਅਤੇ ਪੂਰਾ ਕੰਮ ਕਾਜ ਠੱਪ ਕੀਤਾ ਜਾਵੇਗਾ।


Shyna

Content Editor

Related News