''ਤੀਆਂ ਤੀਜ ਦੀਆਂ'' ਮੇਲੇ ''ਚ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਇਆ ਗਿੱਧਾ
Monday, Aug 14, 2023 - 10:22 PM (IST)

ਭਵਾਨੀਗੜ੍ਹ (ਕਾਂਸਲ) : ਪਿੰਡ ਬਲਿਆਲ ਵਿਖੇ ਪਿੰਡ ਵਾਸੀਆਂ ਵੱਲੋਂ ਤੀਸਰਾ ਸਾਲਾਨਾ ਮੇਲਾ 'ਤੀਆਂ ਤੀਜ ਦੀਆਂ' ਦਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਪਿੰਡ ਦੀਆਂ ਨਵਵਿਆਹੀਆਂ ਲੜਕੀਆਂ, ਕੁਆਰੀਆਂ ਕੁੜੀਆਂ ਤੇ ਔਰਤਾਂ ਨੇ ਗਿੱਧਾ ਤੇ ਬੋਲੀਆਂ ਪਾ ਕੇ ਮੇਲੇ ਦਾ ਖੂਬ ਆਨੰਦ ਮਾਣਿਆ।
ਇਹ ਵੀ ਪੜ੍ਹੋ : ‘ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤੇ ਜਾਣਗੇ ਇਹ ਪੁਲਸ ਮੁਲਾਜ਼ਮ
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਸਾਰੀਆਂ ਔਰਤਾਂ ਨੂੰ ਵਧਾਈ ਦਿੱਤੀ ਤੇ ਤੀਆਂ ਦੇ ਇਸ ਸੱਭਿਆਚਾਰਕ ਤਿਉਹਾਰ ਨੂੰ ਜਿਊਂਦੇ ਰੱਖਣ ਲਈ ਪਿੰਡ ਵਾਸੀਆਂ ਦੀ ਸ਼ਲਾਘਾ ਕੀਤੀ। ਡਾ. ਗੁਰਪ੍ਰੀਤ ਕੌਰ ਨੇ ਔਰਤਾਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਵਾਅਦਾ ਕੀਤਾ ਕਿ ਉਹ ਮੁੱਖ ਮੰਤਰੀ ਮਾਨ ਨੂੰ ਔਰਤਾਂ ਦੇ ਖਾਤਿਆਂ ’ਚ ਇਕ ਹਜ਼ਾਰ ਰੁਪਏ ਪ੍ਰਤੀ ਮਹੀਨੇ ਦੀ ਰਾਸ਼ੀ ਪਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਵਾਉਣ ਲਈ ਜਲਦ ਹੀ ਇਸ ਨੂੰ ਲਾਗੂ ਕਰਵਾਉਣਗੇ।
ਇਹ ਵੀ ਪੜ੍ਹੋ : ਤਰਨਤਾਰਨ: ਪਿਓ ਹੀ ਨਿਕਲਿਆ 3 ਸਾਲਾ ਮਾਸੂਮ ਦਾ ਕਾਤਲ, ਕਾਰਨ ਜਾਣ ਉੱਡ ਜਾਣਗੇ ਹੋਸ਼
ਇਸ ਮੌਕੇ ਡਾ. ਗੁਰਪ੍ਰੀਤ ਕੌਰ ਤੇ ਹਲਕਾ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਲੜਕੀਆਂ ਨੂੰ ਸੂਟ ਵੰਡੇ। ਬਾਅਦ ਵਿੱਚ ਸਟੇਜ ਤੋਂ ਬੋਲੀਆਂ ਪਾਈਆਂ ਤੇ ਔਰਤਾਂ ਨਾਲ ਗਿੱਧਾ ਪਾ ਕੇ ਤੀਆਂ ਦੇ ਤਿਉਹਾਰ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਸਾਬਕਾ ਸਰਪੰਚ ਅਮਰੇਲ ਸਿੰਘ, ਪਰਗਟ ਸਿੰਘ ਪ੍ਰਧਾਨ ਟਰੱਕ ਯੂਨੀਅਨ, ਵਨੀਤ ਕੁਮਾਰ ਐੱਸਡੀਐੱਮ, ਮਨਦੀਪ ਸਿੰਘ ਲੱਖੇਵਾਲ 'ਆਪ' ਆਗੂ, ਵਿਕਰਮ ਸਿੰਘ ਨਕਟੇ, ਭਿੰਦਰ ਸਿੰਘ ਕਾਕੜਾ, ਗੁਰਮੀਤ ਸਿੰਘ, ਅਵਤਾਰ ਸਿੰਘ ਤਾਰੀ, ਗੁਰਪ੍ਰੀਤ ਸਿੰਘ, ਸ਼ਿੰਦਰਪਾਲ ਕੌਰ, ਧੰਨਾ ਸਿੰਘ, ਭੂਰਾ ਸਿੰਘ, ਕਰਮ ਸਿੰਘ, ਗੁਰਮੀਤ ਸਿੰਘ (ਸਾਰੇ ਸਾਬਕਾ ਪੰਚ) , ਗੁਰਮੀਤ ਸਿੰਘ ਫੌਜੀ, ਪਰਮਜੀਤ ਕੌਰ, ਬਲਵੀਰ ਕੌਰ ਤੇ ਬਲਜੀਤ ਕੌਰ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8