CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਲਈ 10 ਕਰੋੜ ਰੁਪਏ ਕੀਤੇ ਜਾਰੀ
Sunday, Jul 16, 2023 - 09:21 AM (IST)
ਚੰਡੀਗੜ੍ਹ (ਸ਼ਰਮਾ) – ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਰਕਮ ਨਾਲ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰਕੇ ਪਿੰਡਾਂ ਨੂੰ ਸਾਫ ਪੀਣ ਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਬਦਲਵੇਂ ਪ੍ਰਬੰਧਾਂ ਰਾਹੀਂ ਹੜ੍ਹ ਪੀੜਤਾਂ ਤਕ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾ ਰਹੀ ਹੈ ਪਰ ਜਿਹੜੀਆਂ ਪਾਈਪਾਂ, ਮੋਟਰਾਂ ਜਾਂ ਟਿਊਬਵੈੱਲਾਂ ਨੂੰ ਭਾਰੀ ਨੁਕਸਾਨ ਪੁੱਜਿਆ ਹੈ, ਉਨ੍ਹਾਂ ਦੀ ਮੁਰੰਮਤ ਇਸ ਰਕਮ ਨਾਲ ਕਰਵਾਈ ਜਾਵੇਗੀ, ਤਾਂ ਜੋ ਪਾਣੀ ਸਪਲਾਈ ਹੋਰ ਬੇਹਤਰ ਢੰਗ ਨਾਲ ਕੀਤਾ ਜਾ ਸਕੇ। ਇਹ ਰਕਮ ਐੱਸ. ਡੀ. ਆਰ. ਫੰਡ ਵਿਚੋਂ ਦਿੱਤੀ ਗਈ ਹੈ।
ਪੜ੍ਹੋ ਇਹ ਅਹਿਮ ਖ਼ਬਰ-Big Breaking: ਗੁਰਬਾਣੀ ਪ੍ਰਸਾਰਣ ਮਾਮਲੇ 'ਤੇ CM ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖੀ ਚਿੱਠੀ
ਜਿੰਪਾ ਨੇ ਕਿਹਾ ਕਿ ਇਸ ਵੇਲੇ ਸੂਬੇ ਦਾ ਵੱਡਾ ਹਿੱਸਾ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਅਤੇ ਪੀਣ ਵਾਲੇ ਪਾਣੀ ਦੀ ਦਿੱਕਤ ਨਾਲ ਜੂਝ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਪ੍ਰੇਸ਼ਾਨੀ ਨੂੰ ਘੱਟ ਕੀਤਾ ਜਾ ਸਕੇ। ਕਾਬਿਲੇਗੌਰ ਹੈ ਇਸ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ੳੇੁਚ ਅਧਿਕਾਰੀਆਂ ਅਤੇ ਫੀਲਡ ਸਟਾਫ਼ ਨਾਲ ਮੀਟਿੰਗ ਕਰਕੇ ਨਿਰਦੇਸ਼ ਦਿੱਤੇ ਸਨ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ਵਿਚ ਪੀਣ ਵਾਲੇ ਸਾਫ਼ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ। ਜਿੰਪਾ ਨੇ ਹਦਾਇਤ ਕੀਤੀ ਸੀ ਕਿ ਪੰਜਾਬ ਵਿਚ ਪਾਣੀ ਸਪਲਾਈ ਦੀਆਂ ਜਿੰਨੀਆਂ ਵੀ ਸਕੀਮਾਂ ਹੜ੍ਹਾਂ ਦੀ ਮਾਰ ਹੇਠ ਆਈਆਂ ਹਨ, ਜਦੋਂ ਤੱਕ ਉਹ ਪੂਰੀ ਤਰ੍ਹਾਂ ਕਾਰਜਸ਼ੀਲ ਨਹੀਂ ਹੁੰਦੀਆਂ, ਉਦੋਂ ਤਕ ਉਨ੍ਹਾਂ ਦੇ ਲਾਭਪਾਤਰੀਆਂ ਨੂੰ ਬਦਲਵੇਂ ਤਰੀਕਿਆਂ ਰਾਹੀਂ ਪਾਣੀ ਸਪਲਾਈ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।