CM ਚੰਨੀ ਨੇ ਘਾਬਦਾਂ ਵਿਖੇ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਦਾ ਰੱਖਿਆ ਨੀਂਹ ਪੱਥਰ

Tuesday, Dec 14, 2021 - 09:28 PM (IST)

CM ਚੰਨੀ ਨੇ ਘਾਬਦਾਂ ਵਿਖੇ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਦਾ ਰੱਖਿਆ ਨੀਂਹ ਪੱਥਰ

ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਮਾਲਵਾ ਖੇਤਰ ਦੇ ਸਿਹਤ ਢਾਂਚੇ ਨੂੰ ਅੱਜ ਵੱਡਾ ਹੁਲਾਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਘਾਬਦਾਂ ਵਿਖੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣ ਨਾਲ ਮਿਲਿਆ। ਸੰਗਰੂਰ ਉੱਤਰੀ ਭਾਰਤ ਦੀ ਪਹਿਲੀ ਮੈਡੀਸਿਟੀ ਬਣਨ ਦੇ ਰਾਹ ਪਿਆ ਹੈ। 457 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਮੈਡੀਕਲ ਕਾਲਜ ਨਾਲ ਪੀ. ਜੀ. ਆਈ. ਸੈਟੇਲਾਈਟ ਸੈਂਟਰ ਦਾ ਘੇਰਾ ਹੋਰ ਵਸੀਹ ਹੋਵੇਗਾ, ਜੋ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਸੰਸਦ ਮੈਂਬਰ ਹੁੰਦਿਆਂ ਹੋਂਦ ’ਚ ਆਇਆ ਤੇ ਲੱਖਾਂ ਲੋਕਾਂ ਨੂੰ ਸੇਵਾਵਾਂ ਦੇ ਰਿਹਾ ਹੈ। ਇਸ ਦੇ ਨਾਲ-ਨਾਲ ਇਥੇ ਟਾਟਾ ਕੈਂਸਰ ਹਸਪਤਾਲ ਵੀ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ।

ਇਹ ਖ਼ਬਰ ਪੜ੍ਹੋ- ਸਿੰਧੂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਦੇ ਪ੍ਰੀ-ਕੁਆਰਟਰ ਫਾਈਨਲ 'ਚ

PunjabKesari


ਮੁੱਖ ਮੰਤਰੀ ਚੰਨੀ ਨੇ ਇਸ ਮੌਕੇ ਫ਼ਤਿਹਗੜ੍ਹ ਛੰਨਾ-ਦੇਹ ਕਲਾਂ ਵਿਖੇ ਸੀਮੈਂਟ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ। 700 ਕਰੋੜ ਰੁਪਏ ਦੇ ਨਿਵੇਸ਼ ਵਾਲੇ ਇਸ ਪ੍ਰੋਜੈਕਟ ਸਦਕਾ ਖੇਤਰ ਦੇ ਅਰਥਚਾਰੇ ਨੂੰ ਵੱਡਾ ਹੁੰਗਾਰਾ ਮਿਲੇਗਾ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਅਥਾਹ ਮੌਕੇ ਪੈਦਾ ਹੋਣਗੇ। ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਹੈ ਤੇ ਕਿਸਾਨਾਂ ਦੀ ਕੁਰਬਾਨੀ ਨੂੰ ਬਿਆਨ ਕਰਨ ਲਈ ਉਨ੍ਹਾਂ ਕੋਲ ਸ਼ਬਦ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਕਿਸਾਨੀ ਦੀ ਪ੍ਰਾਪਤੀ ਸਾਂਭਣ ਤੇ ਉਨ੍ਹਾਂ ਦੀ ਗਾਥਾ ਆਉਣ ਵਾਲੀਆਂ ਪੀੜ੍ਹੀਆਂ ਤੱਕ ਲੈ ਕੇ ਜਾਣ ਦਾ ਜ਼ਰੀਆ ਹੈ। ਇਸ ਮੌਕੇ ਕੈਬਨਿਟ ਮੰਤਰੀ ਸਿੰਗਲਾ ਨੇ ਚੰਨੀ ਨੂੰ ਬਨਾਸਰ ਬਾਗ ਵਿਖੇ ਜਸ਼ਨ ਏ ਵਿਰਾਸਤ ਵਿਰਾਸਤੀ ਮੇਲੇ ਦੇ ਉਦਘਾਟਨ ਦੀ ਅਪੀਲ ਕੀਤੀ ਜੋ ਕਿ ਮੁੱਖ ਮੰਤਰੀ ਨੇ ਪ੍ਰਵਾਨ ਕੀਤੀ। ਇਹ ਮੇਲੇ ਤਿੰਨ ਦਿਨ 14 ਤੋਂ 16 ਦਸੰਬਰ ਤੱਕ ਚੱਲੇਗਾ। ਇਸ ਮੌਕੇ ਸ਼੍ਰੀ ਸਿੰਗਲਾ ਨੇ ਕਿਹਾ ਕਿ ਸੰਗਰੂਰ ਦੇ ਬਨਾਸਰ ਬਾਗ ਦੀ ਪੁਰਾਤਨ ਦਿਖ ਕਾਇਮ ਰੱਖਦਿਆਂ ਇਸ ਦੀ ਪੂਰੀ ਸੰਭਾਲ ਕੀਤੀ ਜਾਵੇਗੀ ਤੇ ਵਿਰਾਸਤੀ ਗੇਟ ਦੀ ਵੀ ਪੂਰੀ ਸੰਭਾਲ ਹੋਵੇਗੀ। ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦਾ ਲੋਕ ਮਿਲਣੀਆ ਮੌਕੇ ਸੰਗਰੂਰ ਵਿਖੇ ਭਰਵਾਂ ਸਵਾਗਤ ਕੀਤਾ ਗਿਆ। 

ਇਹ ਖ਼ਬਰ ਪੜ੍ਹੋ- ਪੈਰਿਸ ਓਲੰਪਿਕ-2024 ਦਾ ਉਦਘਾਟਨ ਸਮਾਰੋਹ ਸੀਨ ਨਦੀ 'ਤੇ


ਸ਼੍ਰੀ ਸਿੰਗਲਾ ਨੇ ਮੁੱਖ ਮੰਤਰੀ ਦੇ ਸੰਗਰੂ ਪੁੱਜਣ ਅਤੇ ਇੱਥੇ ਦੋ ਵੱਡੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪ੍ਰੋਜੈਕਟ ਪੂਰੇ ਖੇਤਰ ਦੀ ਬਿਹਤਰੀ 'ਚ ਅਹਿਮ ਯੋਗਦਾਨ  ਪਾਉਣਗੇ। ਇਸ ਮੌਕੇ ਮੁੱਖ ਮੰਤਰੀ ਸ. ਚੰਨੀ ਨੇ ਸਦਾ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਰਹਿਣ ਦੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਸਹੂਲਤ ਤੇ ਤਰੱਕੀ ਦਾ ਮੌਕਾ ਦਿੱਤਾ ਜਾਵੇਗਾ ਤੇ ਅੱਜ ਦੇ ਦਿਨ ਦੀ ਕਾਰਗੁਜ਼ਾਰੀ ਇਸ ਦੀ ਗਵਾਹ ਹੈ। ਉਨ੍ਹਾਂ ਨੇ ਸ਼੍ਰੀ ਸਿੰਗਲਾ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯਕੀਨ ਕਰਨਾ ਔਖਾ ਹੈ ਕਿ ਕੋਈ ਵਿਧਾਇਕ ਕੇਵਲ ਪੰਜ ਸਾਲ ਵਿਚ ਐਨਾ ਜ਼ਿਆਦਾ ਕੰਮ ਕਰ ਸਕਦਾ ਹੈ। ਉਨ੍ਹਾਂ ਨੇ ਸ਼੍ਰੀ ਸਿੰਗਲਾ ਦੀ ਲੋਕਾਂ ਪ੍ਰਤੀ ਸਮਰਪਣ ਭਾਵਨਾ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਦੀ ਸੰਗਰੂਰ ਫੇਰੀ ਨੇ ਕਾਂਗਰਸ ਪਾਰਟੀ ਦੀ ਲੋਕਾਂ ਵਿਚ ਹਰਮਨ ਪਿਆਰਤਾ ਉੱਤੇ ਮੋਹਰ ਲਾਈ। ਮੁੱਖ ਮੰਤਰੀ ਚੰਨੀ ਅਤੇ ਵਿਜੇਇੰਦਰ ਸਿੰਗਲਾ ਦੇ ਹਰ ਸਮਾਗਮ ਵਿੱਚ ਵੱਡੀ ਗਿਣਤੀ ਲੋਕਾਂ ਨੇ ਪੁੱਜ ਕੇ ਕਾਂਗਰਸ ਪ੍ਰਤੀ ਆਪਣੇ ਸਮਰਥਨ ਦਾ ਪ੍ਰਗਟਾਵਾ ਕੀਤਾ ।

 

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News