ਕਾਫ਼ਲੇ ਸਮੇਤ ਰੁਕ ਕੇ CM ਮਾਨ ਨੇ ਭਵਾਨੀਗੜ੍ਹ ਵਿਖੇ ਛਬੀਲ ''ਤੇ ਪੀਤਾ ਠੰਡਾ-ਮਿੱਠਾ ਪਾਣੀ

06/15/2022 10:13:25 PM

ਭਵਾਨੀਗੜ੍ਹ (ਕਾਂਸਲ, ਵਿਕਾਸ) : ਸੰਗਰੂਰ ਰੋਡ 'ਤੇ ਅੱਜ ਰਵਿਦਾਸੀਆ ਭਾਈਚਾਰੇ ਦੇ ਨੌਜਵਾਨਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਜ ਜੀ ਦੇ 494ਵੇਂ ਜੋਤੀ-ਜੋਤ ਦਿਵਸ ਨੂੰ ਸਮਰਪਿਤ ਲਗਾਈ ਗਈ ਠੰਡੇ-ਮਿੱਠੇ ਜਲ ਦੀ ਛਬੀਲ 'ਤੇ ਪਾਣੀ ਪੀਣ ਲਈ ਰੁਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਮੌਜੂਦ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ। ਮੁੱਖ ਮੰਤਰੀ ਨੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਵੱਲੋਂ ਹੁਣ ਤੱਕ ਵੱਖ-ਵੱਖ ਵਿਅਕਤੀਆਂ ਦੇ ਨਾਜਾਇਜ਼ ਕਬਜ਼ੇ ਹੇਠਲੀ ਪਿੰਡਾਂ ਦੀ 5700 ਏਕੜ ਪੰਚਾਇਤੀ ਜ਼ਮੀਨ ਛੁਡਵਾ ਲਈ ਗਈ ਹੈ, ਜਿਸ ਵਿੱਚੋਂ 1900 ਏਕੜ ਦਲਿਤ ਭਾਈਚਾਰੇ ਦੀ ਹੈ।

ਖ਼ਬਰ ਇਹ ਵੀ : ਮੂਸੇਵਾਲਾ ਕੇਸ 'ਚ ਵੱਡਾ ਖੁਲਾਸਾ, ਉਥੇ ਹੀ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਨੂੰ ਮਿਲੀ ਹਰੀ ਝੰਡੀ, ਪੜ੍ਹੋ TOP 10

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਿਨਾਂ ਕਿਸੇ ਜਾਤ-ਪਾਤ ਤੋਂ ਹਰ ਵਿਅਕਤੀ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕਰੇਗੀ। ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਨੌਜਵਾਨਾਂ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਅਗਲਾ ਨੰਬਰ ਪੁੱਛੇ ਜਾਣ 'ਤੇ ਮਾਨ ਨੇ ਕਿਹਾ ਕਿ ਪਿਛਲੇ ਸਮੇਂ ’ਚ ਘਪਲੇ ਕਰਕੇ ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਦੀ ਲਿਸਟ ਬਹੁਤ ਲੰਮੀ ਹੈ ਅਤੇ ਇਨ੍ਹਾਂ ਸਾਰਿਆਂ ਵਿਰੁੱਧ ਕਾਰਵਾਈ ਵੀ ਜ਼ਰੂਰ ਕੀਤੀ ਜਾਵੇਗੀ ਤੇ ਇਹ ਸਾਰੇ ਜੇਲ੍ਹ ਵੀ ਜ਼ਰੂਰ ਜਾਣਗੇ। ਉਨ੍ਹਾਂ ਨੌਜਵਾਨਾਂ ਦੇ ਹਰ ਸਵਾਲ ਦਾ ਬਹੁਤ ਹੀ ਠਰੰਮੇ ਨਾਲ ਜਵਾਬ ਦਿੰਦਿਆਂ ਨੌਜਵਾਨਾਂ ਨੂੰ ਥੋੜ੍ਹਾ ਸਮਾਂ ਦੇਣ ਦੀ ਅਪੀਲ ਕੀਤੀ ਤਾਂ ਕਿ ਸਰਕਾਰ ਦੇ ਸਿਸਟਮ ਨੂੰ ਸੈੱਟ ਕੀਤਾ ਜਾ ਸਕੇ। ਮੁੱਖ ਮੰਤਰੀ ਨੌਜਵਾਨਾਂ ਨੂੰ ਸਾਥ ਦੇਣ ਦੀ ਅਪੀਲ ਕਰਦਿਆਂ ਇੱਥੋਂ ਪਾਣੀ ਪੀ ਕੇ ਰਵਾਨਾ ਹੋ ਗਏ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ਬਾਰੇ ਭਾਜਪਾ ਆਗੂ ਤਰੁਣ ਚੁੱਘ ਨੇ ਦਿੱਤਾ ਇਹ ਬਿਆਨ

ਨੌਜਵਾਨਾਂ ਵੱਲੋਂ ਅੱਜ ਸਵੇਰ ਤੋਂ ਹੀ ਸ੍ਰੀ ਗੁਰੂ ਰਵਿਦਾਸ ਜੀ ਦੇ ਜੋਤੀ-ਜੋਤ ਦਿਵਸ ਨੂੰ ਸਮਰਪਿਤ ਇੱਥੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ ਸੀ ਅਤੇ ਸ਼ਾਮ ਦੇ ਕਰੀਬ ਸਾਢੇ 6 ਵਜੇ ਜਿਉਂ ਹੀ ਮੁੱਖ ਮੰਤਰੀ ਜੋ ਚੰਡੀਗੜ੍ਹ ਤੋਂ ਸੰਗਰੂਰ ਵੱਲ ਜਾ ਰਹੇ ਸਨ, ਨੇ ਇਥੇ ਇਹ ਛਬੀਲ ਲੱਗੀ ਦੇਖੀ ਤਾਂ ਮੁੱਖ ਮੰਤਰੀ ਦਾ ਕਾਫਲਾ ਪਾਣੀ ਪੀਣ ਲਈ ਰੁਕ ਗਿਆ ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਾਣੀ ਪੀਣ ਲਈ ਗੱਡੀ ’ਚੋਂ ਉਤਰ ਕੇ ਛਬੀਲ ਕੋਲ ਆ ਖੜ੍ਹੇ ਹੋਏ ਤੇ ਪਾਣੀ ਪੀਤਾ।

ਇਹ ਵੀ ਪੜ੍ਹੋ : ਤਿਰੰਗੇ ’ਚ ਪਰਤੇ ਗੁਰਪ੍ਰੀਤ ਸਿੰਘ ਦਾ ਸੈਨਿਕ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News