ਮੁੱਖ ਮੰਤਰੀ ਮਾਨ ਨੇ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ''ਤੇ ਕੀਤਾ ਦੁੱਖ ਪ੍ਰਗਟਾਵਾ

Friday, Jan 19, 2024 - 06:10 PM (IST)

ਮੁੱਖ ਮੰਤਰੀ ਮਾਨ ਨੇ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ''ਤੇ ਕੀਤਾ ਦੁੱਖ ਪ੍ਰਗਟਾਵਾ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਲਿਖਿਆ ਕਿ ਜੰਮੂ ਦੇ ਰਾਜੌਰੀ ਵਿਖੇ ਹੋਏ ਲੈਂਡਮਾਈਨ ਬਲਾਸਟ 'ਚ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ 23 ਸਾਲਾ ਅਗਨੀਵੀਰ ਜਵਾਨ ਅਜੈ ਸਿੰਘ ਸ਼ਹੀਦ ਹੋ ਗਿਆ ਹੈ...ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ...ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ…।

ਇਹ ਵੀ ਪੜ੍ਹੋ :ਧੁੰਦ ਦੇ ਚੱਲਦਿਆਂ ਵਾਪਰਿਆ ਇਕ ਹੋਰ ਹਾਦਸਾ, ਪੰਜਾਬ ਰੋਡਵੇਜ਼ ਬੱਸ ਨਹਿਰ 'ਚ ਪਲਟੀ (ਵੀਡੀਓ)

PunjabKesari

 ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਲਿਖਿਆ ਕਿ ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ...ਸਾਡੇ ਲਈ ਸਾਡੇ ਜਵਾਨ ਸਾਡਾ ਮਾਣ ਨੇ ਭਾਵੇਂ ਉਹ ਅਗਨੀਵੀਰ ਹੀ ਕਿਉਂ ਨਾ ਹੋਣ...।

ਇਹ ਵੀ ਪੜ੍ਹੋ : ਨਸ਼ੇ ਨੇ ਬੁਝਾਇਆ ਘਰ ਦਾ ਚਿਰਾਗ, 20 ਸਾਲਾਂ ਦੇ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News