CM ਭਗਵੰਤ ਮਾਨ ਵਲੋਂ PSTCL ਦੇ 718 ਨਵੇਂ ਭਰਤੀ ਅਧਿਕਾਰੀਆਂ/ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਸੌਂਪੇ ਗਏ

04/17/2022 2:59:38 PM

ਚੰਡੀਗੜ੍ਹ : ਕੱਲ ਇੱਥੇ ਪੀ.ਐੱਸ.ਟੀ.ਸੀ.ਐੱਲ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ (ਪੀ.ਐਸ.ਟੀ.ਸੀ.ਐਲ.)  ਦੇ 718 ਨਵੇਂ ਭਰਤੀ ਅਧਿਕਾਰੀਆਂ/ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐੱਸ.ਟੀ.ਸੀ.ਐੱਲ. ਦੇ ਸਥਾਪਨਾ ਦਿਵਸ `ਤੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਨੌਜਵਾਨਾਂ ਨੂੰ ਸੂਬੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਆਪਣਾ ਯੋਗਦਾਨ ਪਾਉਣ ਵਾਸਤੇ ਅੱਗੇ ਆਉਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ : ਬਠਿੰਡਾ: ਪੁਲਸ ਦੀ ਵਰਦੀ 'ਚ ਆਏ ਵਿਅਕਤੀਆਂ ਨੇ ਅਗਵਾ ਕੀਤੇ 2 ਨੌਜਵਾਨ, ਫਿਰ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ

ਇਸ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਨਵੇਂ ਭਰਤੀ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪੀ.ਐਸ.ਟੀ.ਸੀ.ਐਲ. ਦੀ ਟਰਾਂਸਮਿਸ਼ਨ ਸਮਰੱਥਾ 2021 ਵਿੱਚ 38160 ਦੇ ਮੁਕਾਬਲੇ 2022 ਵਿੱਚ 39588 ਤੱਕ ਵਧਾ ਦਿੱਤੀ ਜਾਵੇਗੀ। ਪੀ.ਐੱਸ.ਟੀ.ਸੀ.ਐੱਲ. ਨੇ ਏ.ਈ./ਇਲੈਕਟ੍ਰੀਕਲ, ਏ.ਈ./ਸਿਵਲ, ਏ.ਐਮ/ਐਚ.ਆਰ, ਏ.ਐਮ/ਆਈ.ਟੀ, ਅਕਾਊਂਟ ਅਫਸਰ, ਜੇ.ਈ./ਸਬ-ਸਟੇਸ਼ਨ, ਜੇ.ਈ./ਸਿਵਲ, ਜੇ.ਈ./ਸੰਚਾਰ ਡਿਵੀਜ਼ਨਲ ਅਕਾਊਂਟੈਂਟ, ਐਲ.ਡੀ.ਸੀ./ਅਕਾਊਂਟੈਂਟਸ, ਐਲ.ਡੀ.ਸੀ./ਟਾਈਪਿਸਟ, ਸਹਾਇਕ ਸਬ-ਸਟੇਸ਼ਨ ਅਟੈਂਡੈਂਟ (ਏ.ਐੱਸ.ਐੱਸ.ਏ.), ਸਹਾਇਕ ਲਾਈਨਮੈਨ (ਏ.ਐੱਲ.ਐੱਮ.) ਆਦਿ ਅਸਾਮੀਆਂ ਲਈ 718 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। 

ਇਹ ਵੀ ਪੜ੍ਹੋ : ਔਰਤ ਦੀ ਸ਼ੱਕੀ ਹਾਲਾਤ ਵਿਚ ਮੌਤ, ਪਰਿਵਾਰ ਦਾ ਦੋਸ਼-ਡਾਕਟਰ ਨੇ ਲਾਇਆ ਗਲਤ ਇੰਜੈਕਸ਼ਨ

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਅਤੇ ਪੀ.ਐੱਸ.ਟੀ.ਸੀ.ਐੱਲ ਦੇ ਸੀ.ਐੱਮ.ਡੀ.ਏ. ਵੇਣੂ ਪ੍ਰਸ਼ਾਦ, ਸਥਾਨਕ ਸਰਕਾਰਾਂ ਦੇ ਪ੍ਰਮੁੱਖ ਸਕੱਤਰ ਏ.ਕੇ ਸਿਨਹਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਥਾਨਕ ਸਰਕਾਰਾਂ ਦੇ ਡਾਇਰੈਕਟਰ ਪੁਨੀਤ ਗੋਇਲ ਤੋਂ ਇਲਾਵਾ ਪੀ.ਐੱਸ.ਪੀ.ਸੀ.ਐੱਲ ਅਤੇ ਪੀ.ਐੱਸ.ਟੀ.ਸੀ.ਐੱਲ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Anuradha

This news is Content Editor Anuradha