ਅੱਤਵਾਦੀਆਂ ਨਾਲ ਮੁਕਾਬਲੇ 'ਚ ਭਾਰਤੀ ਫ਼ੌਜ ਦੇ ਸ਼ਹੀਦ ਹੋਏ ਜਵਾਨਾਂ ਨੂੰ CM ਮਾਨ ਨੇ ਦਿੱਤੀ ਭਾਵੁਕ ਸ਼ਰਧਾਂਜਲੀ
Thursday, Sep 14, 2023 - 01:56 PM (IST)
ਚੰਡੀਗੜ੍ਹ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਭਾਰਤੀ ਫ਼ੌਜ ਦੇ ਕਰਨਲ ਮਨਪ੍ਰੀਤ ਸਿੰਘ (41) ਸ਼ਹੀਦ ਹੋ ਗਏ। ਸ਼ਹਾਦਤ ਦਾ ਜਾਮ ਪੀਣ ਵਾਲਾ ਇਹ ਜਾਂਬਾਜ਼ ਨਿਊ ਚੰਡੀਗੜ੍ਹ ਦੇ ਭੜੌਜੀਆ ਪਿੰਡ ਦਾ ਰਹਿਣ ਵਾਲਾ ਸੀ। ਕਰਨਲ ਮਨਪ੍ਰੀਤ ਸਿੰਘ ਦੀ ਸ਼ਹਾਦਤ ਦਾ ਪਤਾ ਲੱਗਦਿਆਂ ਹੀ ਪੂਰੇ ਪਿੰਡ 'ਚ ਸੋਗ ਪਸਰ ਗਿਆ ਹੈ।
ਇਹ ਵੀ ਪੜ੍ਹੋ- ਘਰੇਲੂ ਕਲੇਸ਼ ਨੇ ਉਜਾੜ 'ਤਾ ਪਰਿਵਾਰ, ਪਤਨੀ ਦੀਆਂ ਹਰਕਤਾਂ ਤੋਂ ਤੰਗ ਪਤੀ ਨੇ ਗਲ ਲਾਈ ਮੌਤ
ਇਸ ਦੁੱਖ ਦੀ ਘੜੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਸ਼ਹੀਦ ਮਨਪ੍ਰੀਤ ਸਿੰਘ ਸਣੇ ਸ਼ਹੀਦ ਹੋਏ ਇੱਕ ਜਵਾਨ ਤੇ ਪੁਲਸ DSP ਨੂੰ ਸ਼ਰਧਾਂਜਲੀ ਦਿੱਤੀ ਹੈ। CM ਮਾਨ ਨੇ ਲਿਖਿਆ ਕਿ ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਬੀਤੀ ਸ਼ਾਮ ਹੋਏ ਅੱਤਵਾਦੀ ਹਮਲੇ ਦੀ ਖ਼ਬਰ ਸੁਣ ਕੇ ਦੁੱਖ ਹੋਇਆ ਹੈ। ਹਮਲੇ ਦੌਰਾਨ ਭਾਰਤੀ ਫੌਜ ‘ਚ ਕਰਨਲ ਮਨਪ੍ਰੀਤ ਸਿੰਘ (ਜੋਕਿ ਖਰੜ ਹਲਕੇ ਦੇ ਰਹਿਣ ਵਾਲੇ ਸਨ) ਸਮੇਤ ਇੱਕ ਜਵਾਨ ਤੇ ਇੱਕ ਪੁਲਸ ਦੇ DSP ਸ਼ਹੀਦ ਹੋ ਗਏ। ਉਨ੍ਹਾਂ ਅੱਗੇ ਲਿਖਿਆ ਕਿ ਪਰਮਾਤਮਾ ਅੱਗੇ ਅਰਦਾਸ ਹੈ ਕਿ ਪਰਿਵਾਰਾਂ ਨੂੰ ਹੌਂਸਲਾ ਤੇ ਹਿੰਮਤ ਬਖ਼ਸ਼ਣ। ਦੇਸ਼ ਖ਼ਾਤਰ ਆਪਣੇ ਫ਼ਰਜ਼ ਤੋਂ ਕੁਰਬਾਨ ਹੋਏ ਤਿੰਨੋਂ ਸ਼ਹੀਦਾਂ ਦੀ ਬਹਾਦਰੀ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਾ ਹਾਂ।
ਇਹ ਵੀ ਪੜ੍ਹੋ- ਸੇਵਾ ਮੁਕਤ ਅਫ਼ਸਰ ਨੇ ਕਰਵਾਇਆ ਦੂਜਾ ਵਿਆਹ, 15 ਦਿਨਾਂ 'ਚ ਹੀ ਚੰਨ ਚਾੜ੍ਹ ਗਈ ਦੂਜੀ ਪਤਨੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8