ਫੈਕਟਰੀ ਦੀ ਛੱਤ ਡਿੱਗਣ ਕਾਰਨ ਮੁੱਖ ਮੰਤਰੀ ਵਲੋਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ

Tuesday, Apr 06, 2021 - 06:25 PM (IST)

ਫੈਕਟਰੀ ਦੀ ਛੱਤ ਡਿੱਗਣ ਕਾਰਨ ਮੁੱਖ ਮੰਤਰੀ ਵਲੋਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਚੰਡੀਗੜ੍ਹ (ਅਸ਼ਵਨੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੈਕਟਰੀ ਦੀ ਛੱਤ ਡਿੱਗਣ ਦੇ ਕਾਰਨਾਂ ਦਾ ਪਤਾ ਲਾਉਣ ਲਈ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮੁੱਖ ਮੰਤਰੀ ਨੇ ਇਸ ਹਾਦਸੇ ਵਿਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟਾਉਂਦਿਆਂ ਮ੍ਰਿਤਕਾਂ ਦੇ ਵਾਰਿਸਾਂ ਨੂੰ ਪ੍ਰਤੀ ਜੀਅ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਨੂੰ ਜ਼ਖਮੀਆਂ ਦੇ ਮੁਫਤ ਅਤੇ ਤੁਰੰਤ ਇਲਾਜ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਲੋਂ ਮੈਜਿਸਟ੍ਰੇਟੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 2 ਹਫਤਿਆਂ ਵਿਚ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਲਾਪ੍ਰਵਾਹੀ ਲਈ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ

ਦੱਸਣਯੋਗ ਹੈ ਕਿ ਇਥੋਂ ਦੇ ਡਾਬਾ ਰੋਡ ਸਥਿਤ ਮੁਕੰਦ ਸਿੰਘ ਨਗਰ ਵਿਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਇਕ ਉਸਾਰੀ ਅਧੀਨ ਬਿਲਡਿੰਗ ਅਚਾਨਕ ਡਿੱਗ ਗਈ। ਮਿਲੀ ਜਾਣਕਾਰੀ ਮੁਤਾਬਕ ਇਥੇ ਇਕ ਫੈਕਟਰੀ ਦਾ ਲੈਂਟਰ ਅਚਾਨਕ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਅੰਦਾਜ਼ਨ ਮੁਤਾਬਕ ਲਗਭਗ 40 ਮਜ਼ਦੂਰ ਮਲਬੇ ਹੇਠਾਂ ਦੱਬੇ ਗਏ ਹਨ। ਮੌਕੇ ’ਤੇ ਮੌਜੂਦ ਅਧਿਕਾਰੀਆਂ ਮੁਤਾਬਕ ਇਸ ਹਾਦਸੇ ਵਿਚ ਹੁਣ ਤਕ 3 ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ ਜਦਕਿ 37 ਲੋਕਾਂ ਨੂੰ ਮਲਬੇ ਹੇਠੋਂ ਕੱਢਿਆ ਜਾ ਚੁੱਕਾ ਹੈ। ਮਿਲੀ ਜਾਣਕਾਰੀ ਮੁਤਾਬਕ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਹਾਲਾਤ ਦੇਖਣ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਮਲਬਾ ਜ਼ਿਆਦਾ ਹੋਣ ਕਾਰਣ ਪ੍ਰਸ਼ਾਸਨ ਵਲੋਂ ਐੱਨ. ਡੀ. ਆਰ. ਐੱਫ. ਦੀ ਟੀਮ ਨੂੰ ਮੌਕੇ ’ਤੇ ਬੁਲਾਇਆ ਗਿਆ ਅਤੇ ਐੱਨ. ਡੀ. ਆਰ. ਐੱਫ ਵਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ।

ਇਹ ਵੀ ਪੜ੍ਹੋ : ਸਿਹਤ ਮਹਿਕਮਾ ਸਵਾਲਾਂ ਦੇ ਘੇਰੇ ’ਚ, ਨਿੱਜੀ ਸਕੂਲ ਦੇ ਮੁਲਾਜ਼ਮ ਸਰਕਾਰੀ ਟੈਸਟਿੰਗ ’ਚ ਨਿਕਲੇ ਕੋਰੋਨਾ ਪਾਜ਼ੇਟਿਵ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Anuradha

Content Editor

Related News