ਕੰਮੀਆਂ ਦੇ ਵਿਹੜੇ ਕ੍ਰਾਂਤੀਕਾਰੀ ਕਵੀ ‘ਸੰਤ ਰਾਮ ਉਦਾਸੀ’ ਨੂੰ CM ਭਗਵੰਤ ਮਾਨ ਨੇ ਦਿੱਤੀ ਸ਼ਰਧਾਂਜਲੀ

04/20/2022 2:57:39 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ ) : ਸੰਤ ਰਾਮ ਉਦਾਸੀ ਭਾਰਤੀ ਪੰਜਾਬ ਵਿੱਚ ਨਕਸਲੀ ਲਹਿਰ ਵਿੱਚੋਂ ਬਾਹਰ ਨਿਕਲਣ ਵਾਲੇ ਪ੍ਰਮੁੱਖ ਪੰਜਾਬੀ ਕਵੀਆਂ ਵਿੱਚੋਂ ਇੱਕ ਸਨ। ਉਨ੍ਹਾਂ ਦਾ ਜਨਮ 20 ਅਪ੍ਰੈਲ 1939 ਪਿੰਡ ਰਾਏਸਰ, ਜ਼ਿਲ੍ਹਾ ਬਰਨਾਲਾ (ਵਿਧਾਨ ਸਭਾ ਹਲਕਾ ਮਹਿਲ ਕਲਾਂ ਰਿਜ਼ਰਵ) ਅਧੀਨ ਪੈਂਦਾ ਹੈ। ਇਸ ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਨੂੰ ਅੱਜ ਜਨਮ ਦਿਨ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਸੱਚੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮਾਨ ਨੇ  ਲਿਖਿਆ ਕਿ  " ਮਾਂ ਧਰਤੀਏ! ਤੇਰੀ ਗੋਦ ਨੂੰ ਚੰਨ ਹੋਰ ਬਥੇਰੇ, ਤੂੰ ਮਘਦਾ ਰਈਂ ਵੇ ਸੂਰਜਾ ਕੰਮੀਆਂ ਦੇ ਵਿਹੜੇ"।


"ਪੰਜਾਬ ਦੇ ਕੰਮੀਆਂ ਦੇ ਵਿਹੜੇ ਦੇ ਮਘਦੇ ਸੂਰਜ, ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕਰਦੇ ਹਾਂ"। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਆਪਣੇ ਇਨ੍ਹਾਂ ਸ਼ਬਦਾਂ ਰਾਹੀਂ ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ ਹੈ । 

Anuradha

This news is Content Editor Anuradha