ਪੜ੍ਹਨ ਗਏ ਵਿਦਿਆਰਥੀ ਨਾਲ ਵਾਪਰਿਆ ਦਰਦਨਾਕ ਹਾਦਸਾ, ਘਰ 'ਚ ਵਿਛੇ ਸੱਥਰ

09/29/2020 10:37:17 AM

ਅਬੋਹਰ (ਸੁਨੀਲ) : ਕੱਲ੍ਹ ਸਵੇਰੇ ਸਥਾਨਕ ਕੰਧਵਾਲਾ ਰੋਡ ਤੇ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਸਾਈਕਲ ਸਵਾਰ ਵਿਦਿਆਰਥੀ ਦੀ ਮੌਤ ਹੋ ਗਈ, ਜਿਹੜਾ ਕਿ ਸਵੇਰੇ ਕੋਚਿੰਗ ਲੈ ਕੇ ਸਾਈਕਲ ਤੇ ਘਰ ਵਾਪਸ ਆ ਰਿਹਾ ਸੀ। ਨਗਰ ਥਾਣਾ ਨੰ. 2 ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਚ ਰਖਵਾਉਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਗਲੀ 'ਚੋਂ ਲੰਘ ਰਹੀ ਕੁੜੀ 'ਤੇ ਸੁੱਟਿਆ ਤੇਜ਼ਾਬ, ਖ਼ੁਦ ਨਾਲ ਵੀ ਵਰਤਿਆ ਇਹ ਭਾਣਾ

ਜਾਣਕਾਰੀ ਅਨੁਸਾਰ ਲਾਈਨ ਪਾਰ ਖੇਤਰ ਨਵੀਂ ਆਬਾਦੀ ਗਲੀ ਨੰ. 4 ਛੋਟੀ ਪੌੜੀ ਬਾਬਾ ਚੌਕ ਵਾਸੀ ਸਤਪਾਲ ਬੰਸਲ ਦਾ 16 ਸਾਲਾ ਪੁੱਤਰ ਅੰਸ਼ ਜਿਹੜਾ ਕਿ ਬੀ.ਏ. ਪਹਿਲੇ ਸਾਲ ਦਾ ਵਿਦਿਆਰਥੀ ਸੀ ਅਤੇ ਅੱਜ ਸਵੇਰੇ ਕਰੀਬ 7 ਵਜੇ ਕੋਚਿੰਗ ਲੈ ਕੇ ਕੰਧਵਾਲਾ ਰੋਡ ਤੋਂ ਸਾਈਕਲ ਤੇ ਵਾਪਸ ਘਰ ਆ ਰਿਹਾ ਸੀ ਕਿ ਰਸਤੇ 'ਚ ਕਿਸੇ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਸੜਕ ਤੇ ਡਿੱਗ ਕੇ ਫੱਟੜ ਹੋ ਗਿਆ। ਨੇੜੇ-ਤੇੜੇ ਦੇ ਲੋਕਾਂ ਨੇ ਇਸ ਗੱਲ ਦੀ ਸੂਚਨਾ ਐਂਬੂਲੈਂਸ ਚਾਲਕਾਂ ਨੂੰ ਦਿੱਤੀ, ਜਿਨ੍ਹਾਂ ਨੇ ਉਸ ਨੂੰ ਜਲਦ ਸਰਕਾਰੀ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।


Shyna

Content Editor

Related News