ਫਤਿਹਗੜ੍ਹ ਸਾਹਿਬ ’ਚ ਸੀਤ ਲਹਿਰ ਦਾ ਕਹਿਰ, ਭਾਰੀ ਬਰਸਾਤ ਨਾਲ ਹੋਈ ਗੜੇਮਾਰੀ
Tuesday, Jan 27, 2026 - 12:04 PM (IST)
ਫਤਿਹਗੜ੍ਹ ਸਾਹਿਬ (ਜਗਦੇਵ)- ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵੱਖ-ਵੱਖ ਖੇਤਰਾਂ ਤੋਂ ਇਲਾਵਾ ਅਮਲੋਹ ਖੇਤਰ ਵਿੱਚ ਭਾਰੀ ਬਰਸਾਤ ਦੇ ਨਾਲ ਗੜੇਮਾਰੀ ਹੋਈ ਹੈ। ਅੱਜ ਸਵੇਰ ਤੜਕੇ ਤੋਂ ਹੀ ਮੌਸਮ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਕਾਰਨ ਠੰਡ ਵਧ ਗਈ ਸੀ। ਠੰਡੀਆਂ ਹਵਾਵਾਂ ਚਲਣ ਨਾਲ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਕੁਝ ਹੀ ਸਮੇਂ ਬਾਅਦ ਠੰਡੀਆਂ ਹਵਾਵਾਂ ਦੇ ਨਾਲ-ਨਾਲ ਤੇਜ਼ ਬਰਸਾਤ ਅਤੇ ਗੜੇਮਾਰੀ ਸ਼ੁਰੂ ਹੋ ਗਈ।
ਇਸ ਅਚਾਨਕ ਮੌਸਮੀ ਬਦਲਾਅ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਲੋਕਾਂ ਲਈ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ, ਜਦਕਿ ਰੋਜ਼ਮਰ੍ਹਾ ਕੰਮਕਾਜ ਲਈ ਜਾਣ ਵਾਲੇ ਲੋਕਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
