ਪੰਜਾਬ ''ਚ ਠੰਡ ਫੜੇਗੀ ਜ਼ੋਰ, 24 ਘੰਟਿਆਂ ’ਚ ਪਵੇਗੀ ਸੰਘਣੀ ਧੁੰਦ, ਦਿਲ ਤੇ ਸਾਹ ਦੇ ਰੋਗੀ ਕਰਨ ਬਚਾਅ

Saturday, Dec 30, 2023 - 08:22 PM (IST)

ਬੁਢਲਾਡਾ (ਬਾਂਸਲ) - ਮਾਲਵਾ ਖੇਤਰ ’ਚ ਪਿਛਲੇ ਤਿੰਨ ਦਿਨਾਂ ਤੋਂ ਠੰਡ ਨੇ ਆਪਣਾ ਪੂਰਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ, ਜਿੱਥੇ ਪੂਰਾ ਇਲਾਕਾ ਧੁੰਦ ਦੀ ਚਾਦਰ ’ਚ ਲਪੇਟਿਆ ਹੋਇਆ ਹੈ, ਉੱਥੇ ਹੀ ਕੜਾਕੇ ਦੀ ਠੰਡ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ ਅਤੇ ਸਾਲ ਦੇ ਆਖ਼ਰੀ ਦਿਨ ਅਤੇ ਨਵੇਂ ਸਾਲ ’ਤੇ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ।

ਇਹ ਖ਼ਬਰ ਵੀ ਪੜ੍ਹੋ - ਸਲਮਾਨ ਖ਼ਾਨ ਨੇ ਮੁਨੱਵਰ ਫਾਰੂਕੀ ਦਾ ਕੀਤਾ ਸਮਰਥਨ, ਆਇਸ਼ਾ ਖ਼ਾਨ ਦੀ ਲਾਈ ਰੱਜ ਕੇ ਕਲਾਸ

ਦਿਲ ਤੇ ਸਾਹ ਦੇ ਰੋਗੀਆਂ ਲਈ ਬਹੁਤ ਹਾਨੀਕਾਰਕ
ਮੌਸਮ ਵਿਭਾਗ ਮੁਤਾਬਕ, ਸ਼ੁੱਕਰਵਾਰ ਨੂੰ ਵੱਧ ਤੋਂ ਵੱਧ 16.1 ਅਤੇ ਘੱਟੋ ਘੱਟ ਤਾਪਮਾਨ 9.9 ਦਰਜ ਕੀਤਾ ਗਿਆ। ਇਸ ਠੰਡ ’ਚ ਠਠੁਰਨ ਵਧ ਗਈ ਹੈ, ਜਿਸ ਨਾਲ ਗਰੀਬ ਮਜ਼ਦੂਰ ਵਰਗ ਦਾ ਬੁਰਾ ਹਾਲ ਹੋ ਰਿਹਾ ਹੈ। ਦੁਪਹਿਰ ਵੇਲੇ ਸੂਰਜ ਦਿਖਾਈ ਨਹੀਂ ਪਿਆ। ਇਹ ਠੰਡ ਦਿਲ ਅਤੇ ਸਾਹ ਦੇ ਰੋਗੀਆਂ ਲਈ ਵੀ ਬਹੁਤ ਹਾਨੀਕਾਰਕ ਹੈ।

ਇਹ ਖ਼ਬਰ ਵੀ ਪੜ੍ਹੋ : ਕੋਲੰਬੀਆ ’ਚ ਬਣੀ ਸ਼ਕੀਰਾ ਦੀ 21 ਫੁੱਟ ਉੱਚੀ ਖ਼ੂਬਸੂਰਤ ਮੂਰਤੀ ਪਰ ਹੋ ਗਈ ਇਕ ਵੱਡੀ ਗਲਤੀ

ਬੱਚਿਆਂ ਅਤੇ ਬਜ਼ੁਰਗਾਂ ਨੂੰ ਰੱਖਣਾ ਪਵੇਗਾ ਧਿਆਨ
ਸਿਹਤ ਮਾਹਿਰਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਠੰਡ ਅਤੇ ਸੰਘਣੀ ਧੁੰਦ ਪੈ ਰਹੀ ਹੈ, ਉਸ ’ਚ ਬੱਚਿਆਂ ਅਤੇ ਬਜ਼ੁਰਗਾਂ ਨੂੰ ਧਿਆਨ ਰੱਖਣਾ ਪਵੇਗਾ ਅਤੇ ਗਰਮ ਕੱਪੜੇ ਪਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਪਣੇ ਘਰਾਂ ’ਚ ਹੀਟਰ ਦੀ ਵਰਤੋਂ ਕਰਦੇ ਹਨ, ਉਹ ਆਪਣੇ ਕਮਰੇ ਬੰਦ ਕਰ ਕੇ ਹੀਟਰ ਦੀ ਵਰਤੋਂ ਨਾ ਕਰਨ। ਉਹ ਕਮਰੇ ’ਚ ਜਿੱਥੇ ਹੀਟਰ ਚੱਲ ਰਿਹਾ ਹੈ, ਦੀਆਂ ਕੁਝ ਖਿੜਕੀਆਂ ਖੁੱਲ੍ਹੀਆਂ ਰੱਖ ਕੇ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਗਰਮ ਕੱਪੜੇ ਪਹਿਨਣੇ ਚਾਹੀਦੇ ਹਨ। ਸੰਘਣੀ ਧੁੰਦ ਕਾਰਨ ਰੇਲ ਗੱਡੀਆਂ ਦੇਰੀ ਨਾਲ ਪਹੁੰਚ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

 


sunita

Content Editor

Related News