ਪੰਜਾਬ ’ਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਪਿੰਡ ਵਾਸੀਆਂ ਪ੍ਰਸ਼ਾਸਨ ਨਾਲ ਮਿਲਕੇ ਲਿਆ ਇਹ ਫੈਸਲਾ

03/24/2022 3:06:06 PM

ਮਾਨਸਾ (ਚਾਹਲ) : ਪੰਜਾਬ ’ਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਜਿੱਥੇ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਉੱਥੇ ਹੀ ਪਿੰਡ ਵਾਸੀ ਆਪਣੇ ਪੱਧਰ ’ਤੇ ਨਸ਼ੇ ਦੀ ਰੋਕਥਾਮ ਲਈ ਲਾਮਬੰਧ ਹੋ ਰਹੇ ਹਨ। ਪਿੰਡ ਰੱਲਾ ’ਚ ਪਿੰਡ ਵਾਸੀਆਂ ਨੇ ਫੈਸਲਾ ਕੀਤਾ ਹੈ ਕਿ ਨਸ਼ਾ ਤਸਕਰੀ ਕਰਨ ਵਾਲੇ ਹਰ ਵਿਅਕਤੀ ਖ਼ਿਲਾਫ਼ ਪਿੰਡ ਵਾਸੀ ਇਕਜੁੱਟ ਹੋ ਕੇ ਸੰਘਰਸ਼ ਕਰਨਗੇ ਅਤੇ ਜਿਹੜਾ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਉਸ ਦੀ ਹਰ ਮਦਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ

ਪੰਜਾਬ ’ਚ ਚਿੱਟੇ ਵਰਗੇ ਨਸ਼ੇ ਨਾਲ ਅਨੇਕਾਂ ਪਰਿਵਾਰਾਂ ਦੇ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਚੁੱਕੇ ਹਨ। ਇਸ ਨੂੰ ਰੋਕਣ ਲਈ ਸਰਕਾਰ ਅਤੇ ਪ੍ਰਸ਼ਾਸਨ ਲਗਾਤਾਰ ਦਾਅਵੇ ਕਰ ਰਿਹਾ ਹੈ, ਉੱਥੇ ਹੀ ਮਾਨਸਾ ਵਾਸੀਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਪਿੰਡ ’ਚ ਪਿੰਡ ਵਾਸੀ ਇਕੱਠੇ ਹੋ ਕੇ ਨਸ਼ੇ ਖ਼ਿਲਾਫ਼ ਇਕਜੁੱਟ ਹੋ ਕੇ ਯਤਨ ਕਰਨ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਖੇਡਾਂ ਨਾਲ ਜੋੜਿਆ ਜਾਵੇ।

ਇਹ ਵੀ ਪੜ੍ਹੋ : ਮਾਨਸਿਕ ਤੌਰ ’ਤੇ ਪ੍ਰੇਸ਼ਾਨ ਭਾਰਤੀ ਨੌਜਵਾਨ ਪਾਕਿਸਤਾਨ ਸਰਹੱਦ ’ਚ ਹੋਇਆ ਦਾਖ਼ਲ, ਪਾਕਿ ਰੇਂਜਰਾਂ ਕੀਤਾ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News