ਭਿਆਨਕ ਸੜਕ ਹਾਦਸੇ ''ਚ ਚਲੀ ਗਈ ਨੌਜਵਾਨ ਦੀ ਜਾਨ, ਇਕ ਹੋਰ ਗੰਭੀਰ ਜ਼ਖ਼ਮੀ
Sunday, Mar 02, 2025 - 04:37 AM (IST)

ਸੁਨਾਮ (ਬੰਸਲ)- ਪਟਿਆਲਾ ਰੋਡ 'ਤੇ ਪੈਂਦੇ ਮਰਦ ਖੇੜਾ ਦੇ ਨੇੜੇ ਇੱਕ ਭਿਆਨਕ ਹਾਦਸਾ ਵਾਪਰ ਜਾਣ ਦੀ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ ਇਕ ਮੋਟਰਸਾਈਕਲ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਜਾਇਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਸਤਿਗੁਰ ਸਿੰਘ ਅਤੇ ਹਰਪ੍ਰੀਤ ਸਿੰਘ ਮੋਟਰਸਾਈਕਲ 'ਤੇ ਜਾ ਰਹੇ ਸੀ, ਕਿ ਉਨ੍ਹਾਂ ਦੇ ਮੋਟਰਸਾਈਕਲ ਦੀ ਕਿਸੇ ਅਣਪਛਾਤੇ ਵਾਹਨ ਦੇ ਨਾਲ ਟੱਕਰ ਹੋ ਗਈ, ਜਿਸ ਕਾਰਨ ਇੱਕ ਦੀ ਮੌਤ ਹੋ ਗਈ, ਜਦਕਿ ਇਕ ਜ਼ਖ਼ਮੀ ਹੋ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ, ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਡੱਲੇਵਾਲ ਦੇ ਮਰਨ ਵਰਤ ਦੇ 100ਵੇਂ ਦਿਨ ਦੇ ਮੱਦੇਨਜ਼ਰ ਕਿਸਾਨਾਂ ਨੇ 5 ਮਾਰਚ ਨੂੰ ਲੈ ਕੇ ਕਰ'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e