ਫਾਜ਼ਿਲਕਾ ''ਚ ਇਨੋਵਾ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, ਨਹਿਰ ''ਚ ਡਿੱਗੇ ਦੋਵੇਂ ਵਾਹਨ

04/07/2023 12:21:29 PM

ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਸਥਿਤ ਉਪ-ਮੰਡਲ ਦੇ ਪਿੰਡ ਥੇਹ ਕਲੰਦਰ ਦੇ ਨੇੜੇ ਇਕ ਇਨੋਵਾ ਗੱਡੀ ਅਤੇ ਮੋਟਰਸਾਈਕਲ ਦੇ ਵਿਚਕਾਰ ਟੱਕਰ ਹੋਣ ਤੋਂ ਬਾਅਦ ਦੋਵੇਂ ਵਾਹਨ ਨਹਿਰ ’ਚ ਡਿੱਗ ਗਏ। ਵੇਖਣ ਵਾਲੀ ਗੱਲ ਇਹ ਰਹੀ ਕਿ ਨਹਿਰ ’ਚ ਪਾਣੀ ਨਹੀਂ ਸੀ ਅਤੇ ਇਹ ਨਹਿਰ ਸੁੱਕੀ ਹੋਈ ਸੀ। ਜ਼ਖ਼ਮੀ ਗੁਰਮੀਤ ਸਿੰਘ ਦੇ ਮੁੰਡੇ ਗੁਰਮੇਲ ਸਿੰਘ ਵਾਸੀ ਪਿੰਡ ਝੋਕ ਡਿੱਪੂਲਾਨਾ ਨੇ ਦੱਸਿਆ ਕਿ ਉਸ ਦਾ ਪਿਤਾ ਮੋਟਰਸਾਈਕਲ ’ਤੇ ਫਾਜ਼ਿਲਕਾ ਸ਼ਹਿਰ ਤੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉੁਹ ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਸਥਿਤ ਪਿੰਡ ਥੇਹ ਕਲੰਦਰ ਨੂੰ ਮੁੜਨ ਲੱਗੇ ਤਾਂ ਪਿੱਛੇ ਤੋਂ ਇਕ ਕਾਲੇ ਰੰਗ ਦੀ ਇਨੋਵਾ ਗੱਡੀ ਨੇ ਉਸ ਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। 

ਇਹ ਵੀ ਪੜ੍ਹੋ- ਸੁਸ਼ੀਲ ਰਿੰਕੂ ਤੋਂ ਬਾਅਦ ਹੁਣ ਨਵਾਂ ਦਾਅ ਖੇਡਣ ਦੀ ਤਿਆਰੀ 'ਚ 'ਆਪ'

ਜਿਸ ਤੋਂ ਬਾਅਦ ਮੋਟਰਸਾਈਕਲ ਨਹਿਰ ’ਚ ਡਿੱਗ ਗਿਆ ਅਤੇ ਇਨੋਵਾ ਗੱਡੀ ਵੀ ਮੋਟਰਸਾਈਕਲ ਦੇ ਉਪਰ ਜਾ ਡਿੱਗੀ ਪਰ ਨਹਿਰ ’ਚ ਪਾਣੀ ਨਹੀਂ ਸੀ ਇਸ ਲਈ ਬਚਾਅ ਹੋ ਗਿਆ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਨੂੰ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਟੋਲ ਟੈਕਸ ਵਾਲਿਆਂ ਦੀ ਐਬੂਲੈਂਸ ਦੇ ਰਾਹੀਂ ਜ਼ਖ਼ਮੀ ਵਿਅਕਤੀ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ। ਜਿਥੋਂ ਉਸ ਨੂੰ ਡਾਕਟਰਾਂ ਨੇ ਫਰੀਦਕੋਟ ਰੈਫਰ ਕਰ ਦਿੱਤਾ। ਦੋਵਾਂ ਵਾਹਨਾਂ ਦੇ ਵਿਚਕਾਰ ਟੱਕਰ ਹੋਣ ਤੋਂ ਬਾਅਦ ਵੱਡੀ ਗਿਣਤੀ ’ਚ ਪਿੰਡਾਂ ਦੇ ਲੋਕ ਅਤੇ ਉਕਤ ਰਸਤੇ ਤੋਂ ਲੰਘਣ ਵਾਲੇ ਲੋਕ ਇਕੱਠੇ ਹੋ ਗਏ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੇ ਸਾਥੀਆਂ ਦੀ ਰਿਹਾਈ ਸਬੰਧੀ ਦਾਖ਼ਲ ਪਟੀਸ਼ਨ ਹਾਈਕੋਰਟ ਵੱਲੋਂ ਖ਼ਾਰਜ, ਵਕੀਲ ਨੂੰ ਪਾਈ ਝਾੜ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto