ਕਾਂਗਰਸ ਤੇ 'ਆਪ' ਪਾਰਟੀ ਵਿਚਕਾਰ ਮਿਲੀਭੁਗਤ, ਰਾਜਾ ਵੜਿੰਗ ਨੇ ਮਾਨ ਦੀ ਕੀਤੀ ਮਦਦ : ਹਰਸਿਮਰਤ ਬਾਦਲ
Wednesday, Mar 25, 2026 - 06:04 PM (IST)
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਦੋਸ਼ ਲਗਾਇਆ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ “ਮਦਦ” ਕਰ ਰਹੇ ਹਨ, ਕਿਉਂਕਿ ਉਹ ਇਸ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਾਰਾ ਮਾਮਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ “ਮਿਲੀਭੁਗਤ” ਵੱਲ ਇਸ਼ਾਰਾ ਕਰਦਾ ਹੈ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਦੋਂ ਪੂਰੀ ਕਾਂਗਰਸ ਪਾਰਟੀ ਡਾ. ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਦੀ ਮੰਗ ਕਰ ਰਹੀ ਹੈ, ਤਾਂ ਉਸੇ ਸਮੇਂ ਪੰਜਾਬ ਕਾਂਗਰਸ ਪ੍ਰਧਾਨ ਦਾ ਵੱਖਰਾ ਸਵਾਲ ਖੜ੍ਹਾ ਹੁੰਦਾ ਹੈ। ਉਨ੍ਹਾਂ ਕਿਹਾ ਪੰਜਾਬ ਕਾਂਗਰਸ ਪ੍ਰਧਾਨ ਆਮ ਆਦਮੀ ਪਾਰਟੀ 'ਤੇ ਦਬਾਅ ਘਟਾਉਣ ਵਿੱਚ ਮਦਦ ਕਰਨ ਲਈ ਉਤਸੁਕ ਹਨ। ਉਨ੍ਹਾਂ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਅਜਿਹਾ ਸੌਦਾ ਕਿਉਂ ਕੀਤਾ ਹੈ?
