ਬਿਨਾਂ ਐੱਸ. ਐੱਮ. ਐੱਸ. ਤੋਂ ਚੱਲਣ ਵਾਲੀਆਂ ਕੰਬਾਈਨਾਂ ਹੋਣਗੀਆਂ ਜ਼ਬਤ: ਮੁੱਖ ਖੇਤੀਬਾੜੀ ਅਫ਼ਸਰ

10/15/2019 11:48:53 AM

ਮੋਗਾ (ਗੋਪੀ ਰਾਊਕੇ)—ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ 'ਚ ਟੀਮ ਨੇ ਅੱਜ ਝੋਨਾ ਕੱਟਣ ਵਾਲੀਆਂ ਕੰਬਾਈਨਾਂ ਦੀ ਚੈਕਿੰਗ ਕੀਤੀ, ਜਿਸ ਦੌਰਾਨ ਟੀਮ ਦੇ ਧਿਆਨ ਵਿਚ ਆਇਆ ਕਿ ਮੋਗਾ ਦੇ ਪਿੰਡ ਬੁੱਘੀਪੁਰਾ 'ਚ ਇਕ ਕੰਬਾਈਨ, ਜਿਸ ਨਾਲ ਸਟ੍ਰਾਅ ਮੈਨੇਜਮੈਂਟ ਸਿਸਟਮ ਲੱਗਿਆ ਤਾਂ ਹੋਇਆ ਸੀ ਪਰ ਚੱਲ ਨਹੀਂ ਰਿਹਾ ਸੀ। ਖੇਤੀਬਾੜੀ ਵਿਭਾਗ ਵੱਲੋਂ ਸ਼ਨਾਖਤ ਕਰਨ 'ਤੇ ਉਸ ਦੇ ਮਾਲਕ ਵਿਰੁੱਧ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੰਬਾਈਨ ਨੂੰ ਜ਼ਬਤ ਇਸ ਲਈ ਨਹੀਂ ਕੀਤਾ ਗਿਆ ਕਿਉਂਕਿ ਇਸ 'ਤੇ ਐੱਸ. ਐੱਮ. ਐੱਸ. ਲੱਗਿਆ ਹੋਇਆ ਸੀ ਪਰ ਵਰਤੋਂ 'ਚ ਨਹੀਂ ਲਿਆਂਦਾ ਜਾ ਰਿਹਾ ਸੀ। ਇਸ ਮੌਕੇ ਕੰਬਾਈਨ ਦੇ ਮਾਲਕ ਵੱਲੋਂ ਖੇਤੀਬਾੜੀ ਟੀਮ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਭਵਿੱਖ ਵਿਚ ਉਹ ਇਸ ਗੱਲ ਦਾ ਧਿਆਨ ਰੱਖੇਗਾ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲੇ ਅੰਦਰ ਬਿਨਾਂ ਐੱਸ . ਐੱਮ. ਐੱਸ . ਤੋਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਡੀ.ਸੀ. ਦੇ ਹੁਕਮਾਂ 'ਤੇ ਜ਼ਬਤ ਕੀਤਾ ਜਾਵੇਗਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਵੀ ਸ਼ਾਮਲ ਸਨ।

Shyna

This news is Content Editor Shyna