ਕੰਪਿਊਟਰ ਆਪ੍ਰੇਟਰਾਂ ਨੇ ਮੁੱਖ ਮੰਤਰੀ ਦੇ ਨਾਂ ਵਿਧਾਇਕ ਨੂੰ ਮੰਗ ਪੱਤਰ ਸੌਂਪ ਕੇ ਰੈਗੂਲਰ ਕਰਨ ਦੀ ਮੰਗ ਕੀਤੀ

03/27/2022 12:49:06 PM

ਫਿਰੋਜ਼ਪੁਰ (ਕੁਮਾਰ) : ਸਿਹਤ ਵਿਭਾਗ ਵਿਚ ਪਿਛਲੇ 21 ਸਾਲਾਂ ਤੋਂ ਨਾਮਾਤਰੀ ਤਨਖਾਹ ’ਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਧੀਨ ਠੇਕੇ ’ਤੇ ਕੰਮ ਕਰ ਰਹੇ ਕੰਪਿਊਟਰ ਆਪ੍ਰੇਟਰਾਂ ਵਲੋਂ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਪੰਜਾਬ ਦੇ ਨਾਂ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਮੰਗ ਪੱਤਰ ਸੌਂਪਿਆ ਗਿਆ। ਜਾਣਕਾਰੀ ਦਿੰਦਿਆਂ ਮਨਦੀਪ ਚਾਵਲਾ ਨੇ ਦੱਸਿਆ ਕਿ ਉਹ ਸਾਲ 2001 ਤੋਂ ਬਤੌਰ ਕੰਪਿਊਟਰ ਆਪ੍ਰੇਟਰ ਦੀ ਲਿਖਤੀ ਪ੍ਰੀਖਿਆ ਦੇ ਕੇ ਸਿਹਤ ਵਿਭਾਗ ਵਿਚ ਮੈਰਿਟ ਦੇ ਆਧਾਰ ’ਤੇ ਭਰਤੀ ਹੋਏ ਸੀ ਅਤੇ 21 ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਉਸਨੇ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਉਨ੍ਹਾਂ ਨੇ ਆਪਣੀ ਜਾਨ ਜ਼ੋਖਮ ਵਿਚ ਪਾ ਕੇ ਲੱਖਾਂ ਲੋਕਾਂ ਦੀ ਜਾਨ ਬਚਾਈ ਸੀ ਪਰ ਇਸ ਦੌਰਾਨ ਸਰਕਾਰ ਵਲੋਂ ਉਨ੍ਹਾਂ ਨੂੰ ਕੋਈ ਵੀ ਮਾਣ ਭੱਤਾ ਨਹੀਂ ਦਿੱਤਾ ਗਿਆ ਅਤੇ ਸਮੇਂ-ਸਮੇਂ ’ਤੇ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ।

ਇਹ ਵੀ ਪੜ੍ਹੋ : ਚਿੱਟਾ ਪੀਣ ਦੀ ਵੀਡੀਓ ਫੇਸਬੁੱਕ ’ਤੇ ਅਪਲੋਡ ਕਰਨ ਵਾਲਾ ਪੁਲਸ ਨੇ ਕੀਤਾ ਕਾਬੂ

ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਂਦੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ 35000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਉਨ੍ਹਾਂ ਦੀਆਂ ਲਗਾਤਾਰ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਰੈਗੂਲਰ ਕੀਤਾ ਜਾਵੇਗਾ। ਇਸ ਸਮੇਂ ਕੰਪਿਊਟਰ ਆਪਰੇਟਰ ਸ਼ਵੇਤਾ, ਗੀਤਾਂਜਲੀ, ਰਾਜਿੰਦਰ ਸਿੰਘ, ਜਤਿੰਦਰ ਸ਼ਰਮਾ, ਗੁਰਪ੍ਰੀਤ ਕੌਰ, ਰਮਨੀਕ ਕੌਰ, ਜਗਤਪਾਲ ਟੈਲੀਮੈਡੀਸਨ ਆਪਰੇਟਰ ਅਤੇ ਨਰਿੰਦਰ ਸ਼ਰਮਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : CM ਬਣਨ ਤੋਂ ਬਾਅਦ ਪਹਿਲੀ ਵਾਰ ਮਾਨਸਾ ਪਹੁੰਚੇ ਭਗਵੰਤ ਮਾਨ, ਕਿਹਾ ਕਿਸਾਨਾਂ ਦੇ ਦੁੱਖ ਵੰਡਾਉਣ ਆਇਆ ਹਾਂ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News