‘ਕੋਵਿਡ-19’ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਚਲਾਨ ਕੱਟੇ
Friday, Jul 24, 2020 - 12:10 PM (IST)

ਤਲਵੰਡੀ ਭਾਈ,(ਗੁਲਾਟੀ)- ਕੋਵਿਡ-19 ਦੀ ਉਲੰਘਣਾ ਦੇ ਦੋਸ਼ਾਂ ਤਹਿਤ ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ ਦੀ ਅਗਵਾਈ ’ਚ ਪੁਲਸ ਨੇ ਮਾਸਕ ਨਾ ਪਾਉਣ ਵਾਲਿਆਂ ਦੇ ਚਾਲਣ ਕੱਟੇ। ਜਿਲਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਦੀਆਂ ਹਦਾਇਤਾਂ ’ਤੇ ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ, ਤਲਵੰਡੀ ਭਾਈ ਪੁਲਸ ਥਾਣੇ ਦੇ ਐੱਸ. ਐੱਚ. ਓ. ਹਰਦੇਵਪ੍ਰੀਤ ਸਿੰਘ ਨੇ ਸ਼ਹਿਰ ’ਚ ਬਿਨਾਂ ਮਾਸਕ ਦੇ ਫਿਰਦੇ ਲੋਕਾਂ ਦੇ ਚਾਲਣ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਕੋਵਿਡ-19’ ਸਬੰਧੀ ਪੰਜਾਬ ਸਰਕਾਰ ਅਤੇ ਪੰਜਾਬ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਇਸ ਮਹਾਮਾਰੀ ’ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ।