CM ਮਾਨ ਨੂੰ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੇ ਇੰਝ ਦਿੱਤੀਆਂ ਸ਼ੁੱਭਕਾਮਨਾਵਾਂ

03/27/2022 10:56:13 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਵੱਡੀ ਗਿਣਤੀ ਕੱਚੇ ਅਧਿਆਪਕਾਂ ਨੇ ਮਾਨ ਸਰਕਾਰ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਵਾਅਦੇ ਯਾਦ ਕਰਵਾਉਂਦਿਆਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਸੰਗਰੂਰ ਵਿਖੇ ਸਵਾਗਤੀ ਮਾਰਚ ਕੀਤਾ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਧਾਨ ਮਨਿੰਦਰ ਮਰਵਾਹਾ ਅਤੇ ਸੂਬਾ ਪ੍ਰੈੱਸ ਸਕੱਤਰ ਇੰਦਰਜੀਤ ਸਿੰਘ ਨੇ ਕਿਹਾ ਕਿ ਲੱਗਭਗ ਪੰਜ ਹਜ਼ਾਰ ਸਿੱਖਿਆ ਪ੍ਰੋਵਾਈਡਰ (ਕੱਚੇ ਅਧਿਆਪਕ) ਪਿਛਲੇ 18 ਸਾਲਾਂ ਤੋਂ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਝੱਲ ਕੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਪਿਛਲੀਆਂ ਸਰਕਾਰਾਂ ਨੇ ਵਾਰ-ਵਾਰ ਵਾਅਦੇ ਕੀਤੇ ਪਰ ਵਫਾ ਨਹੀਂ ਹੋਏ। ਸਿੱਖਿਆ ਪ੍ਰੋਵਾਈਡਰ ਨਿਗੂਣੀਆਂ ਤਨਖਾਹਾਂ ’ਤੇ ਲੰਬੇ ਸਮੇਂ ਤੋਂ ਨਰਕ ਭਰੀ ਜ਼ਿੰਦਗੀ ਜੀਅ ਰਹੇ ਹਨ।

ਇਹ ਵੀ ਪੜ੍ਹੋ : ਅਮਿਤ ਸ਼ਾਹ ਦਾ ਵੱਡਾ ਐਲਾਨ, ਚੰਡੀਗੜ੍ਹ ’ਚ ਹੁਣ ਕੇਂਦਰੀ ਸਰਵਿਸ ਨਿਯਮ ਹੋਣਗੇ ਲਾਗੂ (ਵੀਡੀਓ)

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਆਸ ਜਾਗੀ ਹੈ ਕਿ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ  ਕੱਚੇ ਅਧਿਆਪਕਾਂ ਦੇ ਧਰਨੇ ’ਚ ਮੋਹਾਲੀ ਵਿਖੇ ਪਹੁੰਚ ਕੇ ਪਹਿਲੀ ਕੈਬਨਿਟ ਮੀਟਿੰਗ ’ਚ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਜਿਸ ਦੇ ਤਹਿਤ ਹੀ ਸਿੱਖਿਆ ਪ੍ਰੋਵਾਈਡਰ ਯੂਨੀਅਨ ਪੰਜਾਬ ਵੱਲੋਂ ਸਮੂਹ ਜ਼ਿਲ੍ਹਾ ਕਮੇਟੀਆਂ ਦੇ ਇਕੱਠ ਨਾਲ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਾਤਾ ਹਰਪਾਲ ਕੌਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਸਰਕਾਰ ਬਣਨ ’ਤੇ ਸ਼ੁੱਭਕਾਮਨਾਵਾਂ ਦੇ ਕੇ ਮੁੱਖ ਮੰਤਰੀ ਪੰਜਾਬ ਨੂੰ ਆਪਣੇ ਆਰਥਿਕ ਹਾਲਾਤ ਦੱਸੇ ਤੇ ਕੀਤੇ ਵਾਅਦੇ ਯਾਦ ਕਰਵਾਏ ਗਏ।

PunjabKesari

 ਇਹ ਵੀ ਪੜ੍ਹੋ : ਵੱਡੇ ਬਾਦਲ ਦੇ ਗੜ੍ਹ ’ਚ ਸੰਨ੍ਹ ਲਾਉਣ ਵਾਲੇ ਖੁੱਡੀਆਂ ਨਾਲ ਵਿਸ਼ੇਸ਼ ਗੱਲਬਾਤ, ਦੱਸੀਆਂ ਦਿਲਚਸਪ ਗੱਲਾਂ (ਵੀਡੀਓ)

ਇਸ ਮੌਕੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਦੱਸਿਆ ਕਿ ਭਾਵੇਂ ਪੰਜਾਬ ਦੇ 35000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਦਾ ਐਲਾਨ ਕੀਤਾ ਹੈ, ਜੋ  ਇਕ ਸ਼ਲਾਘਾਯੋਗ ਉਪਰਾਲਾ ਹੈ ਪਰ ਇਥੇ ਜ਼ਿਕਰਯੋਗ ਹੈ ਕਿ ਇਸ ਗੱਲ ਤੋਂ ਪਤਾ ਨਹੀਂ ਲੱਗ ਰਿਹਾ ਕਿ ਕਿਹੜੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਕਿਉਂਕਿ ਪੰਜਾਬ ’ਚ ਕੱਚੇ ਮੁਲਾਜ਼ਮਾਂ ਦੀ ਗਿਣਤੀ ਜ਼ਿਆਦਾ ਹੈ, ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੇ ਮਾਨ ਕੋਲ ਇਹੀ ਮੰਗ ਰੱਖੀ ਹੈ ਕਿ ਸਪੱਸ਼ਟ ਕੀਤਾ ਜਾਵੇ ਕਿ ਪੱਕੇ ਕੀਤੇ ਜਾ ਰਹੇ 35000 ਮੁਲਾਜ਼ਮਾਂ ’ਚ ਕੱਚੇ ਅਧਿਆਪਕਾਂ ਨੂੰ ਸ਼ਾਮਿਲ ਕੀਤਾ ਜਾਵੇ ਅਤੇ ਜਦੋਂ ਤੱਕ ਇਸ ਸੰਬੰਧੀ ਕਾਨੂੰਨ ਬਣੇਗਾ, ਕੱਚੇ ਅਧਿਆਪਕਾਂ ਦੀ ਦਿੱਲੀ ਸਰਕਾਰ ਦੇ ਆਧਾਰ ’ਤੇ ਤਨਖਾਹ 36000 ਕੀਤੀ ਜਾਵੇ। ਇਸ ਸਵਾਗਤੀ ਮਾਰਚ ’ਚ ਸੀਨੀ. ਮੀਤ ਪ੍ਰਧਾਨ ਮਨਪ੍ਰੀਤ ਮੋਗਾ, ਮੀਤ ਪ੍ਰਧਾਨ ਗੁਰਪ੍ਰੀਤ ਗੁਰੀ, ਪ੍ਰੀਤ ਮਾਨ ਰਿੰਪਲਜੀਤ ਮੁਕਤਸਰ ਆਦਿ ਨੇ ਸੰਬੋਧਨ ਕੀਤਾ। 
 


Manoj

Content Editor

Related News