ਕਿਸਾਨੀ ਦੇ ਹੱਕ ''ਚ ਨਿੱਤਰੀ ਜਨਤਾ ਵਧਾਈ ਦੀ ਪਾਤਰ : ਮਿੱਤਲ

09/27/2020 11:41:03 AM

ਮਾਨਸਾ (ਸੰਦੀਪ ਮਿੱਤਲ)-ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਕਿਸਾਨਾਂ ਦੇ ਹੱਕ 'ਚ ਨਿੱਤਰ ਕੇ ਵਿਰੋਧ ਕਰਨ ਵਾਲੀਆਂ ਪਾਰਟੀਆਂ, ਸੰਗਠਨਾਂ, ਵੱਖ-ਵੱਖ ਕਿਸਾਨ ਜਥੇਬੰਦੀਆਂ, ਹਮਾਇਤੀਆਂ ਅਤੇ ਆਮ ਲੋਕਾਂ ਦਾ ਜ਼ਿਲਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਅਤੇ ਮਾਨਸਾ ਦੇ ਸਾਬਕਾ ਵਿਧਾਇਕ ਸ਼੍ਰੀ ਪ੍ਰੇਮ ਮਿੱਤਲ ਨੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਦੇ ਹੱਕ 'ਚ ਅਵਾਜ ਬੁਲੰਦ ਕਰਨਾ ਸਭ ਦਾ ਫਰਜ ਬਣਦਾ ਹੈ ਕਿਉਂਕਿ ਪੰਜਾਬ ਦਾ ਕਿਸਾਨ ਪੂਰੇ ਦੇਸ਼ ਨੂੰ ਅਨਾਜ ਮੁਹੱਈਆ ਕਰਵਾਉਂਦਾ ਹੈ ਅਤੇ ਕੇਂਦਰ ਸਰਕਾਰ ਉਸ ਦੇ ਵਿਰੁੱਧ ਹੀ ਨਵਾਂ ਬਿੱਲ ਲੈ ਕੇ ਆਈ ਹੈ। ਸ਼੍ਰੀ ਪ੍ਰੇਮ ਮਿੱਤਲ ਨੇ ਕਿਹਾ ਕਿ ਮਾਨਸਾ 'ਚ 25 ਸਤੰਬਰ ਨੂੰ ਹੋਏ ਇਕੱਠ ਨੇ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ। ਮਜਬੂਰ ਹੋ ਕੇ ਉਹ ਬਿੱਲਾਂ ਨੂੰ ਵਾਪਸ ਲਵੇ।

ਉਨ੍ਹਾਂ ਕਿਹਾ ਕਿ ਕਿਸਾਨੀ ਦੇ ਹੱਕ 'ਚ ਪੂਰਾ ਦੇਸ਼ ਖੜ੍ਹਾ ਹੋ ਗਿਆ ਹੈ। ਮੋਦੀ ਸਰਕਾਰ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਅੰਨਦਾਤਾ ਨਾਲ ਉਹ ਪੂਰਾ ਅਵਾਮ ਹੈ ਜੋ ਕਿਸੇ ਵੀ ਕੀਮਤ ਤੇ ਕਿਸਾਨ ਵਿਰੋਧੀ ਬਿੱਲ ਪਾਸ ਹੋਣ ਤੋਂ ਬਾਅਦ 'ਚ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਜ਼ਿਲਾ ਮਾਨਸਾ ਦੀਆਂ ਗ੍ਰਾਮ ਪੰਚਾਇਤਾਂ ਸਭਾਵਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਪਾਏ ਗਏ ਮਤਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਿਸਾਨੀ ਦੇ ਹੱਕ 'ਚ ਲੋਕਾਂ ਦੀ ਅਵਾਜ ਹੈ ਜੋ ਆਉਣ ਵਾਲੇ ਸਮੇਂ 'ਚ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ। ਮਿੱਤਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਇਹ ਬਿੱਲ ਵਾਪਸ ਲੈਣੇ ਚਾਹੀਦੇ ਹਨ ਅਤੇ ਕਿਸਾਨਾਂ ਲਈ ਜੋ ਨੀਤੀਆਂ ਬਣਾਈਆਂ ਜਾ ਰਹੀਆਂ ਹਨ।

ਉਨ੍ਹਾਂ 'ਚ ਕਿਸਾਨਾਂ ਦੀ ਸਹਿਮਤੀ ਲੈ ਕੇ ਹੀ ਕੇਂਦਰ ਸਰਕਾਰ ਅਗਲਾ ਕਦਮ ਪੁੱਟੇ। ਪ੍ਰੇਮ ਮਿੱਤਲ ਨੇ ਜ਼ਿਲਾ ਮਾਨਸਾ ਦੀ ਸਮੁੱਚੀ ਜਨਤਾ, ਆਮ ਲੋਕਾਂ, ਮਜਦੂਰਾਂ, ਦੁਕਾਨਦਾਰਾਂ, ਕਿਸਾਨਾਂ, ਵਪਾਰੀ ਵਰਗ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਜਿਨ੍ਹਾਂ ਨੇ ਕਿਸਾਨੀ ਸੰਘਰਸ਼ 'ਚ ਯੋਗਦਾਨ ਪਾ ਕੇ ਕੇਂਦਰ ਸਰਕਾਰ ਵਿਰੁੱਧ ਅਵਾਜ ਬੁਲੰਦ ਕੀਤੀ। ਇਸ ਮੌਕੇ ਅਗਰਵਾਲ ਸਭਾ ਪੰਜਾਬ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ, ਸ਼ਹਿਰੀ ਪ੍ਰਧਾਨ ਪ੍ਰਸ਼ੋਤਮ ਜਿੰਦਲ, ਜਗਤ ਰਾਮ, ਪਵਨ ਕੋਟਲੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।


Aarti dhillon

Content Editor

Related News