ਕਾਂਗਰਸ, ਬਾਦਲਾਂ ਤੇ ਭਾਜਪਾ ਨੇ ਲੋਕ ਮੁੱਦਿਆਂ ''ਤੇ ਸਿਰਫ਼ ਰਾਜਨੀਤੀ ਕੀਤੀ ਹੈ, ਕੰਮ ਤਾਂ ''ਆਪ'' ਹੀ ਕਰਦੀ ਹੈ : ਹਰਪਾਲ ਚੀਮਾ
Sunday, Jan 09, 2022 - 08:32 PM (IST)
ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀ ਤਰ੍ਹਾਂ ਕਾਂਗਰਸ ਸਰਕਾਰ ਨੇ ਵੀ ਪੰਜਾਬ ਦੇ ਮੁਲਾਜ਼ਮ ਵਰਗ ਨੂੰ ਦੀ ਪਿੱਠ 'ਚ ਛੁਰਾ ਮਾਰਿਆ ਹੈ ਅਤੇ 2017 'ਚ ਕੀਤੇ ਵਾਅਦੇ 'ਤੇ ਨਾ ਤਾਂ ਕੈਪਟਨ ਅਤੇ ਨਾ ਹੀ ਮੁੱਖ ਮੰਤਰੀ ਚੰਨੀ ਖਰੇ ਉਤਰੇ। 36,000 ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਾਂ 'ਤੇ ਬਾਦਲਾਂ ਵਾਂਗ ਚਰਨਜੀਤ ਚੰਨੀ ਨੇ ਵੀ ਪੰਜਾਬ ਦੇ ਮੁਲਾਜ਼ਮ ਵਰਗ ਨੂੰ ਰੱਜ ਕੇ ਜਲੀਲ ਕੀਤਾ ਹੈ। ਪਹਿਲਾਂ 2016 'ਚ ਅਕਾਲੀ-ਭਾਜਪਾ ਸਰਕਾਰ ਨੇ, ਫਿਰ 2017 'ਚ ਸੱਤਾ 'ਚ ਆਉਂਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਤੇ ਹੁਣ ਚਰਨਜੀਤ ਸਿੰਘ ਚੰਨੀ ਨੇ ਪੰਜਾਬ 'ਚ ਪਿਛਲੇ 8 ਸਾਲਾਂ ਤੋਂ ਆਪਣੇ ਹੱਕਾਂ ਦੀ ਮੰਗ ਰਹੇ ਕੱਚੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ।
ਇਹ ਵੀ ਪੜ੍ਹੋ : 10 ਮਾਰਚ ਨੂੰ ਪੰਜਾਬ 'ਚ 'ਆਪ' ਦੀ ਬਣੇਗੀ ਸਰਕਾਰ : ਭਗਵੰਤ ਮਾਨ
ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ, ਅਕਾਲੀ ਅਤੇ ਭਾਜਪਾ ਵਰਗੇ ਰਿਵਾਇਤੀ ਦਲ ਸਿਰਫ਼ ਲੋਕਾਂ ਦੇ ਮੁੱਦਿਆਂ ਦਾ ਸਿਆਸੀ ਫ਼ਾਇਦਾ ਚੁੱਕਦੇ ਹਨ, ਇਨ੍ਹਾਂ ਲਈ ਆਮ ਲੋਕਾਂ ਦੇ ਮੁੱਦੇ, ਤਕਲੀਫ਼ਾਂ ਅਤੇ ਮੰਗਾਂ ਸਿਰਫ਼ ਸਿਆਸੀ ਪੌੜੀਆਂ ਹਨ ਜਿਨ੍ਹਾਂ ਦੇ ਸਹਾਰੇ ਇਹ ਸੱਤਾ 'ਚ ਆਉਂਦੇ ਹਨ ਅਤੇ ਫਿਰ ਪੰਜ-ਪੰਜ ਸਾਲ ਦੀ ਵਾਰੀ ਸਿਰ ਪੰਜਾਬ ਨੂੰ ਲੁੱਟਦੇ ਹਨ। ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇਕ ਬਿਆਨ 'ਚ ਹਰਪਾਲ ਚੀਮਾ ਨੇ ਕਿਹਾ,"ਪਹਿਲਾਂ ਅਕਾਲੀ-ਭਾਜਪਾ ਸਰਕਾਰ ਨੇ 3 ਸਾਲਾਂ ਤੋਂ ਪੱਕੇ ਕਰਨ ਦਾ ਮੁੱਦਾ ਉਠਾਉਂਦਿਆਂ ਮੁਲਾਜ਼ਮਾਂ ਦਾ ਬਿੱਲ ਆਖਰੀ ਮੌਕੇ ਪਾਸ ਕੀਤਾ ਅਤੇ ਫਿਰ ਲਾਗੂ ਕਰਵਾਉਣ ਤੋਂ ਪਹਿਲਾਂ ਸੱਤਾ 'ਚੋਂ ਬਾਹਰ ਹੋ ਗਈ। ਕੈਪਟਨ ਨੇ ਤਾਂ ਹੱਦ ਹੀ ਕਰ ਦਿੱਤੀ, ਜਿੰਨ੍ਹਾਂ ਮੁਲਾਜ਼ਮ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਉਹ ਵੋਟਾਂ ਲੈ ਕੇ ਵਿਧਾਨ ਸਭਾ ਆਏ ਸੀ, ਸਰਕਾਰ ਬਣਾਉਂਦਿਆਂ ਸਭ ਤੋਂ ਪਹਿਲਾ ਉਨ੍ਹਾਂ ਦਾ ਬਿੱਲ ਰੱਦ ਕੀਤਾ ਅਤੇ ਫਿਰ ਸਾਢੇ ਚਾਰ ਸਾਲ ਬਾਤ ਨਹੀਂ ਪੁੱਛੀ ਅਤੇ ਹੁਣ ਚੰਨੀ ਸਰਕਾਰ ਨੇ ਕਰੋੜਾਂ ਰੁਪਏ ਖ਼ਰਚ ਕੇ ਹਰ ਕੋਨੇ 'ਤੇ ਬੈਨਰ ਅਤੇ ਫਲੈਕਸਾਂ ਤਾਂ ਲਗਵਾ ਦਿੱਤੀਆਂ ਪਰ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ, ਸਗੋਂ ਮੁੜ ਬਾਦਲਾਂ ਦੀ ਤਰ੍ਹਾਂ ਆਖ਼ਰੀ ਦਿਨਾਂ ਤੱਕ ਫਾਇਲ ਲਟਕਾ ਕੇ ਇਨ੍ਹਾਂ ਮੁਲਾਜ਼ਮਾਂ ਨੂੰ ਮੁੜ ਧੋਖਾ ਦਿੱਤਾ ਹੈ।"
ਇਹ ਵੀ ਪੜ੍ਹੋ : ਕੋਰੋਨਾ ਦੀ ਰੋਕਥਾਮ ਲਈ ਅਮਰੀਕੀ ਫੌਜ 'ਤੇ ਪਾਬੰਦੀ ਨੂੰ ਲੈ ਕੇ ਹੋਇਆ ਸਮਝੌਤਾ : ਜਾਪਾਨੀ PM
ਉਨ੍ਹਾਂ ਕਿਹਾ ਕਿ ਕੁੱਲ ਮਿਲਾ ਕੇ ਪਿਛਲੇ 8 ਸਾਲਾਂ ਤੋਂ ਕਾਂਗਰਸ, ਕੈਪਟਨ, ਅਕਾਲੀ ਅਤੇ ਭਾਜਪਾ ਤੋਂ ਮਿਲ ਕੇ ਪੰਜਾਬ ਦੇ 36,000 ਮੁਲਾਜ਼ਮ ਪੱਕੇ ਨਹੀਂ ਕਰ ਹੋਏ ਅਤੇ ਪਤਾ ਨੀ ਇਹ ਕਿਹੜੇ ਮੂੰਹ ਨਾਲ ਮੁੜ ਲੋਕਾਂ 'ਚ ਜਾ ਕੇ ਵੋਟਾਂ ਮੰਗ ਰਹੇ ਹਨ ਅਤੇ ਨੌਕਰੀਆਂ ਦੇ ਨਵੇਂ ਵਾਅਦੇ ਕਰ ਰਹੇ ਹਨ। ਆਪ ਆਗੂ ਨੇ ਕਿਹਾ ਕਿ ਜਿਹੜਾ ਕੰਮ ਕਰਨ 'ਚ ਇਹ ਸਾਰੇ ਰਾਜਨੀਤਿਕ ਦਲ ਫੇਲ ਹੋਏ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਕਰੇਗੀ। ਹਰਪਾਲ ਚੀਮਾ ਅਨੁਸਾਰ,"ਰਵਾਇਤੀ ਦਲ ਸਿਰਫ਼ ਰਾਜਨੀਤੀ ਕਰਨ 'ਚ ਮਾਹਿਰ ਹਨ। ਇਨ੍ਹਾਂ ਨੂੰ ਆਮ ਲੋਕਾਂ ਦੇ ਮੁੱਦਿਆਂ ਦਾ ਆਪਣੇ ਸਿਆਸੀ ਫਾਇਦੇ ਲਈ ਇਸਤੇਮਾਲ ਕਰਨਾ ਚੰਗੀ ਤਰ੍ਹਾਂ ਆਉਂਦਾ ਹੈ। ਪਰ ਪੰਜਾਬ ਦਾ ਕੋਈ ਵੀ ਵਰਗ ਹੁਣ ਚਿੰਤਾ ਨਾ ਕਰੇ, ਕਿਉਂਕਿ ਪੰਜਾਬ 'ਚ ਅਗਲੀ ਆਉਣ ਵਾਲੀ 'ਆਪ' ਦੀ ਸਰਕਾਰ ਕੰਮ ਕਰਨਾ ਬਾ-ਖ਼ੂਬੀ ਜਾਣਦੀ ਹੈ।
ਇਹ ਵੀ ਪੜ੍ਹੋ : ਬ੍ਰਿਟੇਨ ਸਰਕਾਰ ਦੇ ਸਲਾਹਕਾਰਾਂ ਨੇ ਟੀਕੇ ਦੀ ਚੌਥੀ ਖੁਰਾਕ ਲਈ ਕੀਤੀ ਸਿਫ਼ਾਰਿਸ਼
ਜਿਸ ਤਰ੍ਹਾਂ ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਕੰਮ ਕੀਤੇ ਹਨ, ਉਸੇ ਤਰ੍ਹਾਂ ਪੰਜਾਬ 'ਚ ਵੀ ਆਮ ਆਦਮੀ ਪਾਰਟੀ ਹਰ ਵਰਗ ਅਤੇ ਖੇਤਰ ਦੇ ਲੋਕਾਂ ਦੀ ਆਪਣੀ ਸਰਕਾਰ ਹੋਵੇਗੀ ਅਤੇ ਉਨ੍ਹਾਂ ਲਈ ਕੰਮ ਕਰੇਗੀ।" ਹਰਪਾਲ ਚੀਮਾ ਨੇ ਕਿਹਾ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ 36,000 ਕੱਚੇ ਮੁਲਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ ਅਤੇ ਪਿਛਲੀ ਸਰਕਾਰਾਂ ਦੀ ਤਰ੍ਹਾਂ ਮੁੱਦੇ ਨੂੰ ਇੱਕ ਦਹਾਕੇ ਤੱਕ ਲਟਕਾਇਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨਾ ਤਾਂ ਕੈਪਟਨ ਦਾ ਚੋਣਵੀਂ ਵਾਅਦਾ ਹੈ, ਨਾ ਸੁਖਬੀਰ ਬਾਦਲ ਦਾ ਗੱਪ ਅਤੇ ਨਾ ਹੀ ਚੰਨੀ ਦਾ ਐਲਾਨ, ਇਹ ਆਮ ਆਦਮੀ ਪਾਰਟੀ ਦੀ ਗਰੰਟੀ ਹੈ ਅਤੇ ਅਸੀਂ ਸਰਕਾਰ ਬਣਦਿਆਂ ਹੀ ਸਾਲਾਂ ਤੋਂ ਲਟਕੇ ਇਸ ਮੁੱਦੇ ਦਾ ਹੱਲ ਕਰਕੇ ਇਨ੍ਹਾਂ ਮੁਲਜ਼ਮਾਂ ਨੂੰ ਤੁਰੰਤ ਰਾਹਤ ਦੇਵਾਂਗੇ।
ਇਹ ਵੀ ਪੜ੍ਹੋ : ਮਹਾਰਾਸ਼ਟਰ 'ਚ ਕੋਰੋਨਾ ਦੇ 41,434 ਨਵੇਂ ਮਾਮਲੇ ਆਏ ਸਾਹਮਣੇ, 13 ਮਰੀਜ਼ਾਂ ਦੀ ਹੋਈ ਮੌਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।