ਕਾਂਗਰਸ 2022 ਦੀਆਂ ਚੋਣਾਂ ਲਈ ਜ਼ਮੀਨੀ ਪੱਧਰ ਤੇ ਕਰਨ ਲੱਗੀ ਤਿਆਰੀ:ਵਿਧਾਇਕ ਮੰਗਤ ਬਾਂਸਲ

06/10/2020 2:01:50 PM

ਬੁਢਲਾਡਾ (ਬਾਂਸਲ): ਅੱਜ ਜਿੱਥੇ ਪੰਜਾਬ ਦੇ ਲੋਕ ਕੋਰੋਨਾ ਮਹਾਮਾਰੀ ਦੇ ਖਿਲਾਫ ਜੰਗ ਲੜ੍ਹ ਰਹੇ ਹਨ ਉੱਥੇ ਦੂਜੇ ਪਾਸੇ ਕਾਂਗਰਸ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨ 'ਚ ਲੱਗੀ ਹੋਈ ਹੈ। ਜਿੱਥੇ ਸੂਬੇ ਦੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਲੜੀਆਂ ਜਾਣਗੀਆਂ ਦੇ ਫੈਸਲੇ ਕਾਰਨ ਸਿਆਸੀ ਹਲਕਿਆਂ 'ਚ ਭੂਚਾਲ ਆ ਗਿਆ ਹੈ। ਕਾਂਗਰਸ ਦੀ ਲੀਡਰਸ਼ਿਪ 'ਚ ਕੁਝ ਨੇਤਾਵਾਂ ਵਲੋਂ ਅਸਿੱਧੇ ਤੌਰ 'ਤੇ ਮੁੱਖ ਮੰਤਰੀ ਦੇ ਕੰਮਕਾਜ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਤੇ ਸ੍ਰੀ ਜਾਖੜ ਨੇ ਵਿਰਾਮ ਲਗਾ ਦਿੱਤਾ ਹੈ। ਸੂਬਾ ਕਾਂਗਰਸ ਦੇ ਪ੍ਰਧਾਨ ਦੇ ਬਿਆਨ ਤੋਂ ਬਾਅਦ ਮਾਨਸਾ ਜ਼ਿਲ੍ਹੇ ਅੰਦਰ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਲੋਕਾਂ ਦੇ ਹਰਮਨ ਪਿਆਰੇ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਦੀ ਖੁਸ਼ਹਾਲੀ ਵਿਕਾਸ ਤਰੱਕੀ ਲੀਹਾਂ ਤੇ ਪੈਣ ਕਾਰਨ ਸੂਬਾ ਤਰੱਕੀ ਦੇ ਰਾਹ ਤੇ ਜਾ ਰਿਹਾ ਹੈ। ਅੱਜ ਸਾਬਕਾ ਵਿਧਾਇਕ ਸ੍ਰੀ ਮੰਗਤ ਰਾਏ ਬਾਂਸਲ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਡਾ ਮਨੋਜ ਮੰਜੂ ਬਾਂਸਲ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੁੜ ਸਰਕਾਰ ਬਣਾਵਾਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਹਾਮਾਰੀ ਦੀ ਜੰਗ ਦੌਰਾਨ ਸਮੇਂ ਸਿਰ ਸਹੀ ਫੈਸਲੇ ਲੈ ਕੇ ਪੰਜਾਬ ਦੇ ਲੱਖਾਂ ਲੋਕਾਂ ਦੀ ਜਾਨ ਬਚਾਈ, ਉੱਥੇ ਕਿਸਾਨਾਂ ਦੇ ਕਰਜ਼ੇ ਮੁਆਫ, ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਦਿਆਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ। ਪੰਜਾਬ ਦੀ ਕਿਰਸਾਨੀ ਦੀ ਮਜਬੂਤੀ ਲਈ ਫਸਲਾ ਦਾ ਚੰਗੇ ਮੰਡੀਕਰਨ ਕਾਰਨ ਕਿਸਾਨਾਂ ਨੂੰ ਮੰਡੀਆਂ 'ਚ ਰੁਲਣ ਨਹੀਂ ਦਿੱਤਾ। ਸਿੱਖਿਆ, ਸਿਹਤ ਸਹੂਲਤਾਂ ਰਾਹੀਂ ਵੀ ਪੰਜਾਬ ਦੀ ਜਨਤਾ ਨੂੰ ਕਾਫੀ ਰਾਹਤ ਦਿੱਤੀ ਹੈ।

Shyna

This news is Content Editor Shyna