ਨਾਭਾ ’ਚ ਕਾਂਗਰਸ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੋਗੀ ਟਿਵਾਣਾ  ਨੇ ਫੜਿਆ ‘ਆਪ’ ਦਾ ਪੱਲਾ

Thursday, Feb 03, 2022 - 03:29 PM (IST)

ਨਾਭਾ ’ਚ ਕਾਂਗਰਸ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੋਗੀ ਟਿਵਾਣਾ  ਨੇ ਫੜਿਆ ‘ਆਪ’ ਦਾ ਪੱਲਾ

ਭਾਦਸੋਂ (ਅਵਤਾਰ)-ਨਾਭਾ ਹਲਕੇ ਤੋਂ ਕਾਂਗਰਸ ਪਾਰਟੀ ਨੂੰ ਉਦੋਂ ਜ਼ੋਰਦਾਰ ਝਟਕਾ ਲੱਗਾ, ਜਦੋਂ ਕਾਂਗਰਸ ਦੇ ਸੂਬਾਈ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇਜਪਾਲ ਸਿੰਘ ਗੋਗੀ ਟਿਵਾਣਾ ਨੇ ਕਾਂਗਰਸ ਪਾਰਟੀ ਛੱਡ ਆਮ ਆਦਮੀ ਪਾਰਟੀ ਦਾ ਪੱਲਾ ਫੜ ਪਾਰਟੀ ਦੀ ਮਜ਼ਬੂਤੀ ਵਿਚ ਆਪਣਾ ਯੋਗਦਾਨ ਪਾਇਆ । ਇਸ ਮੌਕੇ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇਜਪਾਲ ਸਿੰਘ ਗੋਗੀ ਟਿਵਾਣਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਨਾਭਾ ਹਲਕੇ ’ਚ 64 ਕਰੋੜ ਦੇ ਸਕਾਲਰਸ਼ਿਪ ਘਪਲੇ ’ਚ ਬੁਰੀ ਤਰ੍ਹਾਂ ਘਿਰੇ ਦਾਗ਼ੀ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਦੁਬਾਰਾ ਟਿਕਟ ਦੇ ਕੇ ਧੋਖਾ ਕੀਤਾ ਹੈ । ਉਨ੍ਹਾਂ ਕਿਹਾ ਕਿ ਟਿਕਟ ਵੰਡਣ ਮੌਕੇ ਉਨ੍ਹਾਂ ਪਾਰਟੀ ਨੂੰ ਇਸ ਬਾਰੇ ਅਗਾਹ ਕੀਤਾ ਸੀ ਪਰ ਪਾਰਟੀ ਵੱਲੋਂ ਉਨ੍ਹਾਂ ਸਮੇਤ ਉਨ੍ਹਾਂ ਦੇ ਸਾਥੀਆਂ ਨੂੰਅਣਗੌਲਿਆ ਕੀਤਾ ਗਿਆ । ਗੋਗੀ ਟਿਵਾਣਾ ਨੇ ਕਿਹਾ ਕਿ ‘ਆਪ’ ਵਿਚ ਉਹ ਜੁਆਇਨ ਕਰਕੇ ਮਾਣ ਮਹਿਸੂਸ ਕਰਕ ਰਹੇ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਪੂਰਾ ਜ਼ੋਰ ਲਗਾਉਣਗੇ ।

ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ’ਚ ਵੱਡੇ ਉੱਚ ਅਹੁਦੇ ਵਾਲੇ ਕਾਂਗਰਸੀ ਆਗੂ ਦਾਗ਼ੀ ਮੰਤਰੀ ਦੀ ਟਿਕਟ ਨੂੰ ਲੈ ਕੇ ਨਾਰਾਜ਼ ਚੱਲੇ ਆ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਹ ਆਗੂ ਵੀ ‘ਆਪ’ਜੁਆਇਨ ਕਰਨਗੇ । ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ’ਚ ਚੱਲ ਰਹੇ ਕਾਟੋ ਕਲੇਸ਼ ਕਰਕੇ ਆਗੂ ਪਾਰਟੀ ਛੱਡ ਰਹੇ ਹਨ।


author

Manoj

Content Editor

Related News