'ਕਾਂਗਰਸ, ਅਕਾਲੀ ਤੇ ਭਾਜਪਾ ਸਿਰਫ ਵੋਟ ਬੈਂਕ ਦੀ ਸਿਆਸਤ ਕਰਦੇ ਹਨ, ਅਸੀਂ ਡਾ. ਅੰਬੇਡਕਰ ਦਾ ਸੁਫ਼ਨਾ ਪੂਰਾ ਕਰਾਂਗੇ'

Sunday, Aug 21, 2022 - 08:36 PM (IST)

'ਕਾਂਗਰਸ, ਅਕਾਲੀ ਤੇ ਭਾਜਪਾ ਸਿਰਫ ਵੋਟ ਬੈਂਕ ਦੀ ਸਿਆਸਤ ਕਰਦੇ ਹਨ, ਅਸੀਂ ਡਾ. ਅੰਬੇਡਕਰ ਦਾ ਸੁਫ਼ਨਾ ਪੂਰਾ ਕਰਾਂਗੇ'

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ ਇਤਿਹਾਸਕ ਫੈਸਲਾ ਲੈਂਦਿਆਂ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲਾਅ ਅਫ਼ਸਰਾਂ ਦੀਆਂ 58 ਆਸਾਮੀਆਂ ਐੱਸ.ਸੀ. ਭਾਈਚਾਰੇ ਲਈ ਰਾਖਵੀਆਂ ਕਰਨ ਦਾ ਫੈਸਲਾ ਕੀਤਾ ਹੈ। ਐਤਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਬਾਬਾ ਸਾਹਿਬ ਤੇਰਾ ਸੁਫ਼ਨਾ ਅਧੂਰਾ, ਕੇਜਰੀਵਾਲ ਅਤੇ ਭਗਵੰਤ ਮਾਨ ਕਰਨਗੇ ਪੂਰਾ’ ਦਾ ਨਾਅਰਾ ਦਿੱਤਾ ਸੀ। ਉਨ੍ਹਾਂ ਨੇ ਇਸ ਸੁਫ਼ਨੇ ਨੂੰ ਪੂਰਾ ਕਰਨ ਦੀ ਦਿਸ਼ਾ 'ਚ ਇਕ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਜਾਂ ਦੇਸ਼ ਦੀ ਕਿਸੇ ਵੀ ਹਾਈ ਕੋਰਟ 'ਚ ਅਨੁਸੂਚਿਤ ਜਾਤੀਆਂ ਲਈ ਕੋਈ ਰਾਖਵਾਂਕਰਨ ਨਹੀਂ ਹੈ ਪਰ ਅੱਜ ‘ਆਪ’ ਸਰਕਾਰ ਨੇ ਭਾਰਤੀ ਰਾਜਨੀਤੀ 'ਚ ਇਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ।

ਇਹ ਵੀ ਪੜ੍ਹੋ : ਰਿਸ਼ੀ ਸੁਨਕ ਨੇ ਨਵੇਂ ਪ੍ਰਚਾਰ ਵੀਡੀਓ 'ਚ ਕਿਹਾ-'ਅੰਡਰਡਾਗ' ਕਦੇ ਮੈਦਾਨ ਨਹੀਂ ਛੱਡਦੇ

ਚੀਮਾ ਨੇ ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਦੇਸ਼ ਭਰ ਦੇ ਆਪਣੇ-ਆਪਣੇ ਸ਼ਾਸਕ ਰਾਜਾਂ 'ਚ ਕਾਨੂੰਨੀ ਅਧਿਕਾਰੀਆਂ ਦੇ ਅਹੁਦਿਆਂ ਲਈ ਰਾਖਵਾਂਕਰਨ ਲਾਗੂ ਕਰਨ ਦੀ ਚੁਣੌਤੀ ਦਿੰਦਿਆਂ ਸਿੱਖਿਅਤ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਨੂੰ ਯੋਗ ਮੌਕੇ ਦੇਣ ਦੀ ਗੱਲ ਆਖੀ। ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਦੇ ਪੰਜ ਮਹੀਨਿਆਂ ਦੇ ਅੰਦਰ-ਅੰਦਰ ਅਨੁਸੂਚਿਤ ਜਾਤੀ ਭਾਈਚਾਰੇ ਤੋਂ ਲਾਅ ਅਫਸਰਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਜਿਨ੍ਹਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਦੀ ਰਾਜਨੀਤੀ ਲਈ ਵਰਤਿਆ ਅਤੇ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕੀਤਾ, ਆਮ ਆਦਮੀ ਪਾਰਟੀ ਉਨ੍ਹਾਂ ਨੂੰ ਬਰਾਬਰ ਮੌਕੇ ਅਤੇ ਹੱਕ ਦੇਣ ਲਈ ਠੋਸ ਕਦਮ ਉਠਾ ਰਹੀ ਹੈ। 

ਇਹ ਵੀ ਪੜ੍ਹੋ : ਓਡੀਸ਼ਾ 'ਚ ਕੋਰੋਨਾ ਦੇ 287 ਨਵੇਂ ਮਾਮਲੇ ਆਏ ਸਾਹਮਣੇ, ਇਕ ਮਰੀਜ਼ ਦੀ ਹੋਈ ਮੌਤ

PunjabKesari

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਇਹ ਇਤਿਹਾਸਕ ਫੈਸਲਾ ਲੈਣ ਲਈ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਦਾ ਧੰਨਵਾਦ ਕਰਦੇ ਹੋਏ ਚੀਮਾ ਨੇ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦੇ ਰਿਵਾਇਤੀ ਆਗੂਆਂ ਦੇ ਉਲਟ, ਕੇਜਰੀਵਾਲ ਅਤੇ ਭਗਵੰਤ ਮਾਨ ਅਨੁਸੂਚਿਤ ਜਾਤੀਆਂ ਅਤੇ ਪੰਜਾਬੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਵਿੱਤ ਮੰਤਰੀ ਨੇ ਅੱਗੇ ਕਿਹਾ, ''ਅਸੀਂ ਇੱਥੇ ਸਸਤੀ ਰਾਜਨੀਤੀ ਕਰਨ ਨਹੀਂ ਆਏ ਹਾਂ, ਸਗੋਂ ਸੁਧਾਰ ਲਿਆਉਣ ਅਤੇ ਲੋਕਾਂ ਨੂੰ ਬਣਦਾ ਹੱਕ ਦੇਣ ਲਈ ਆਏ ਹਾਂ।''ਚੀਮਾ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਰਾਖਵੀਆਂ ਕੀਤੀਆਂ 58 ਆਸਾਮੀਆਂ 'ਚ ਵਧੀਕ ਐਡਵੋਕੇਟ ਜਨਰਲ ਦੀਆਂ 12 ਆਸਾਮੀਆਂ, ਡਿਪਟੀ ਐਡਵੋਕੇਟ ਜਨਰਲ ਦੀਆਂ 16 ਆਸਾਮੀਆਂ, ਸੀਨੀਅਰ ਡਿਪਟੀ ਐਡਵੋਕੇਟ ਜਨਰਲ ਦੀਆਂ ਪੰਜ ਅਤੇ ਐਡਵੋਕੇਟ ਦੀਆਂ ਦੋ ਆਸਾਮੀਆਂ ਸ਼ਾਮਲ ਹਨ। ਇਸ ਸਬੰਧ 'ਚ ਐਤਵਾਰ ਨੂੰ ਇਕ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਅਤੇ ਯੋਗ ਉਮੀਦਵਾਰ 13 ਸਤੰਬਰ, 2022 ਤੱਕ ਇਸ ਅਹੁਦੇ ਲਈ ਰਸਮੀ ਅਰਜ਼ੀਆਂ ਦੇ ਸਕਦੇ ਹਨ।

ਇਹ ਵੀ ਪੜ੍ਹੋ : ਭਾਰਤ ਨੇ ਸੋਮਾਲੀਆ 'ਚ ਹੋਟਲ 'ਤੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ

ਚੀਮਾ ਨੇ ਕਿਹਾ, "ਪਿਛਲੀਆਂ ਸਰਕਾਰਾਂ ਨੇ ਐੱਸ.ਸੀ. ਭਾਈਚਾਰੇ ਨੂੰ ਸਿਰਫ਼ ਗੁੰਮਰਾਹ ਕਰਕੇ ਉਨ੍ਹਾਂ ਦੀਆਂ ਵੋਟਾਂ ਨਾਲ ਸਾਲਾਂ ਤੱਕ ਸ਼ਾਸਨ ਕੀਤਾ। ਇੱਥੋਂ ਤੱਕ ਕਿ ਉਨ੍ਹਾਂ ਸਰਕਾਰਾਂ ਦੀ ਕੈਬਨਿਟਾਂ 'ਚ ਸਿਰਫ 1-2 ਐੱਸ.ਸੀ. ਮੰਤਰੀ ਹੁੰਦੇ ਸਨ ਪਰ 'ਆਪ' ਨੇ ਇਸ ਭਾਈਚਾਰੇ ਦੇ ਪੰਜ ਮੰਤਰੀ ਬਣਾਏ ਅਤੇ ਵਿੱਤ ਅਤੇ ਪੀ.ਡਬਲਿਊ.ਡੀ. ਸਮੇਤ ਅਹਿਮ ਵਿਭਾਗ ਵੀ ਦਿੱਤੇ। 'ਆਪ' ਸੱਚਮੁੱਚ ਐੱਸ.ਸੀ. ਭਾਈਚਾਰੇ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਉਨ੍ਹਾਂ ਨਾਲ ਖੜੀ ਹੈ।”ਮੀਡੀਆ ਦੇ ਇਕ ਸਵਾਲ ਦੇ ਜਵਾਬ 'ਚ ਚੀਮਾ ਨੇ ਕਿਹਾ ਕਿ ਇਹ ਸਾਰਿਆਂ ਨੂੰ ਸਪੱਸ਼ਟ ਹੈ ਕਿ 'ਆਪ' ਸਰਕਾਰ ਪੰਜਾਬ 'ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ ਜਨਤਾ ਦੇ ਪੈਸੇ ਦੀ ਲੁੱਟ ਕਰਨ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। 

ਭ੍ਰਿਸ਼ਟਾਚਾਰ ਅਤੇ ਮਾਫੀਆ ਵਿਰੁੱਧ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਚੀਮਾ ਨੇ ਕਿਹਾ ਕਿ ਦੋਸ਼ੀਆਂ ਨੂੰ ਬਣਦੀ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਛੇ ਮਹੀਨਿਆਂ ਦੇ ਅੰਦਰ-ਅੰਦਰ ਉਨ੍ਹਾਂ ਵਿਰੁੱਧ ਅਪਰਾਧਿਕ ਮਾਮਲਿਆਂ ਦੇ ਚਲਾਨ ਅਦਾਲਤ 'ਚ ਪੇਸ਼ ਕਰੇਗੀ ਜਦਕਿ ਪਿਛਲੀ ਸਰਕਾਰ ਨੇ ਕਈ-ਕਈ ਸਾਲਾਂ ਤੱਕ ਚਲਾਨ ਪੇਸ਼ ਨਹੀਂ ਕਰਦੀਆਂ ਸਨ। ਮੋਦੀ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ 'ਤੇ ਅਫਸੋਸ ਜ਼ਾਹਰ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ ਦਿੱਲੀ ਦੇ ਸਿੱਖਿਆ ਅਤੇ ਸਿਹਤ ਮਾਡਲ ਤੋਂ ਹੈਰਾਨ ਹੈ, ਜਿਸ ਨੂੰ ਹੁਣ ਵਿਸ਼ਵ ਪੱਧਰ 'ਤੇ ਮਾਨਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਐੱਨ.ਡੀ.ਏ. ਸਰਕਾਰ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਤੋਂ ਡਰਦੀ ਨਹੀਂ ਅਤੇ ਦੇਸ਼ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਦੀ ਰਹੇਗੀ।

ਇਹ ਵੀ ਪੜ੍ਹੋ : ਸਮਾਜਿਕ ਸਿੱਖਿਆ ਤੇ ਪੰਜਾਬੀ ਦੀਆਂ ਅਸਾਮੀਆਂ ਲਈ ਪ੍ਰੀਖਿਆ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ : ਹਰਜੋਤ ਬੈਂਸ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News