ਕਾਂਗਰਸ ਹਮੇਸ਼ਾ ਕਿਸਾਨ ਵਿਰੋਧੀ ਫੈਸਲੇ ਲੈਂਦੀ ਹੈ : ਹੁਸਨਰ

12/01/2019 1:38:32 AM

ਗਿੱਦਡ਼ਬਾਹਾ, (ਬੇਦੀ/ਚਾਵਲਾ)- ਜਦੋਂ ਵੀ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਆਉਂਦੀ ਹੈ, ਤਾਂ ਉਹ ਹਮੇਸ਼ਾ ਕਿਸਾਨ ਵਿਰੋਧੀ ਫੈਸਲੇ ਹੀ ਲੈਂਦੀ ਹੈ। ਕਿਸਾਨਾਂ ਨੇ ਦੱਸਿਆ ਕਿ 2005 ਵਿਚ ਵੀ ਕਾਂਗਰਸ ਦੀ ਸਰਕਾਰ ਨੇ ਲਿਫਟ ਪੰਪ ਬੰਦ ਕਰ ਦਿੱਤੇ ਸਨ, ਜਿਨ੍ਹਾਂ ਨੂੰ ਕਿਸਾਨਾਂ ਨੇ ਆਪਣੇ ਸੰਘਰਸ਼ ਦੇ ਜ਼ੋਰ ’ਤੇ ਦੁਬਾਰਾ ਚਾਲੂ ਕਰਵਾਇਆ ਸੀ ਅਤੇ ਹੁਣ ਫਿਰ ਕਿਸਾਨਾਂ ਨੂੰ ਲਿਫਟ ਪੰਪਾਂ ਰਾਹੀਂ ਮਿਲ ਰਹੇ ਪਾਣੀ ਨੂੰ ਘੱਟ ਕਰਨ ਦੀਆਂ ਕਿਸਾਨ ਵਿਰੋਧੀ ਨੀਤੀਆਂ ਤਹਿਤ ਪੰਜਾਬ ਸਰਕਾਰ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਿਫਟ ਪੰਪ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਬਲਕਾਰ ਸਿੰਘ ਹੁਸਨਰ ਨੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਗਿੱਦਡ਼ਬਾਹਾ ਵਿਖੇ ਸਬੰਧਤ ਕਿਸਾਨਾਂ ਵੱਲੋਂ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਹਿੰਦ ਫੀਡਰ ’ਚ ਲੱਗੇ ਲਿਫਟ ਪੰਪਾਂ ਨੂੰ ਪੰਜਾਬ ਸਰਕਾਰ ਵਲੋਂ ਨਵੀਂ ਨੀਤੀ ਤਹਿਤ ਮੋਘਾ ਅਧਾਰਤ ਲਿਫਟ ਪੰਪਾਂ ਵਿਚ ਬਦਲਣ ਦਾ ਭਾਰੀ ਵਿਰੋਧ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ ਵੀ ਉਨ੍ਹਾਂ ਦਾ ਸਾਥ ਦੇਣ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਗਿੱਦਡ਼ਬਾਹਾ ਤੋਂ ਕਾਂਗਰਸ ਦੇ ਐੱਮ. ਐੱਲ. ਏ. ਅਮਰਿੰਦਰ ਸਿੰਘ ਰਾਜਾ ਵਡ਼ਿੰਗ, ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਕਰਨ ਕੌਰ ਬਰਾਡ਼ ਅਤੇ ਮਹੇਸ਼ਇੰਦਰ ਸਿੰਘ ਬਾਦਲ, ਕਿੱਕੀ ਢਿੱਲੋਂ ਨੇ ਵੀ ਇਸ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਖਡ਼੍ਹਣ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।


Bharat Thapa

Content Editor

Related News