ਕਾਂਗਰਸ ਤੇ ‘ਆਪ’ ਇੱਕੋ ਹੀ ਸਿੱਕੇ ਦੇ ਦੋ ਪਹਿਲੂ : ਪ੍ਰਕਾਸ਼ ਸਿੰਘ ਬਾਦਲ
Thursday, Sep 09, 2021 - 03:02 PM (IST)
ਲੁਧਿਆਣਾ (ਗੁਪਤਾ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਕ ਹੀ ਸਿੱਕੇ ਦੇ ਦੋ ਪਹਿਲੂ ਹਨ। ਇਨ੍ਹਾਂ ਪਾਰਟੀਆਂ ਨੂੰ ਪੰਜਾਬ ਦੇ ਵਿਕਾਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਉਪ ਪ੍ਰਧਾਨ ਕਮਲ ਚੇਟਲੀ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੀ ਅਗਵਾਈ ’ਚ ਮਿਲੇ ਵਰਕਰਾਂ ਦੇ ਇਕ ਦਲ ਨੂੰ ਸੰਬੋਧਨ ਕਰ ਰਹੇ ਸਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਦੇ ਮਸਲੇ ਅਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਪ੍ਰਦੇਸ਼ ਵਿਚ ਅਕਾਲੀ ਦਲ ਦੀ ਸਰਕਾਰ ਦਾ ਗਠਨ ਹੋਵੇ। ਇਸ ਦੇ ਲਈ ਸਾਨੂੰ ਸੂਬੇ ਦੀ ਜਨਤਾ ਤੱਕ ਅਕਾਲੀ ਦਲ ਨੂੰ ਸੁਨੇਹਾ ਪਹੁੰਚਾਉਣ ਲਈ ਜਨ ਸੰਪਰਕ ਦੀ ਮੁਹਿੰਮ ਤੇਜ਼ ਕਰਨੀ ਹੋਵੇਗੀ।
ਇਹ ਵੀ ਪੜ੍ਹੋ : 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ
ਬਾਦਲ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮਲ ਚੇਟਲੀ ਅਤੇ ਅਨਿਲ ਜੋਸ਼ੀ ਨੇ ਕਿਹਾ ਕਿ ਜਨਤਾ ਨੂੰ ਗੁੰਮਰਾਹ ਕਰਨ ਲਈ ਕਾਂਗਰਸ ਵਿਚ ਕੁਰਸੀ ਦੀ ਲੜਾਈ ਛਿੜ ਗਈ ਹੈ। ਸਾਢੇ 4 ਸਾਲ ਤੱਕ ਜਿਸ ਕਾਂਗਰਸ ਸਰਕਾਰ ਤੋਂ ਜਨਤਾ ਦੀ ਭਲਾਈ ਲਈ ਕੋਈ ਕਾਰਜ ਨਹੀਂ ਹੋਇਆ, ਉਹ ਹੁਣ ਬਚੇ ਹੋਏ 6 ਮਹੀਨਿਆਂ ਦੇ ਕਾਰਜਕਾਲ ਵਿਚ ਕਿਸ ਜਾਦੂ ਦੀ ਛੜੀ ਨਾਲ ਪੰਜਾਬ ਦਾ ਵਿਕਾਸ ਕਰੇਗੀ।
ਇਹ ਵੀ ਪੜ੍ਹੋ : ਮਾਝਾ ਦੇ ਜਰਨੈਲ ਬਣੇ ਪ੍ਰਤਾਪ ਬਾਜਵਾ, ਕੈਪਟਨ ਵਲੋਂ ਪੂਰਾ ਸਮਰਥਨ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ